ਗੁਰੂ ਗ੍ਰੰਥ ਸਾਹਿਬ 1242 · Raag Saarang · Guru Nanak Dev Ji
1ਪੁਛਾ ਦੇਵਾਂ ਮਾਣਸਾਂ ਜੋਧ ਕਰਹਿ ਅਵਤਾਰ ॥
2ਸਿਧ ਸਮਾਧੀ ਸਭਿ ਸੁਣੀ ਜਾਇ ਦੇਖਾਂ ਦਰਬਾਰੁ ॥
3ਅਗੈ ਸਚਾ ਸਚਿ ਨਾਇ ਨਿਰਭਉ ਭੈ ਵਿਣੁ ਸਾਰੁ ॥
4ਹੋਰ ਕਚੀ ਮਤੀ ਕਚੁ ਪਿਚੁ ਅੰਧਿਆ ਅੰਧੁ ਬੀਚਾਰੁ ॥
5ਨਾਨਕ ਕਰਮੀ ਬੰਦਗੀ ਨਦਰਿ ਲੰਘਾਏ ਪਾਰਿ ॥੨॥
6ਪਉੜੀ ॥
7ਨਾਇ ਮੰਨਿਐ ਦੁਰਮਤਿ ਗਈ ਮਤਿ ਪਰਗਟੀ ਆਇਆ ॥
8ਨਾਉ ਮੰਨਿਐ ਹਉਮੈ ਗਈ ਸਭਿ ਰੋਗ ਗਵਾਇਆ ॥
9ਨਾਇ ਮੰਨਿਐ ਨਾਮੁ ਊਪਜੈ ਸਹਜੇ ਸੁਖੁ ਪਾਇਆ ॥
10ਨਾਇ ਮੰਨਿਐ ਸਾਂਤਿ ਊਪਜੈ ਹਰਿ ਮੰਨਿ ਵਸਾਇਆ ॥
11ਨਾਨਕ ਨਾਮੁ ਰਤੰਨੁ ਹੈ ਗੁਰਮੁਖਿ ਹਰਿ ਧਿਆਇਆ ॥੧੧॥
12ਸਲੋਕ ਮਃ ੧ ॥
13ਹੋਰੁ ਸਰੀਕੁ ਹੋਵੈ ਕੋਈ ਤੇਰਾ ਤਿਸੁ ਅਗੈ ਤੁਧੁ ਆਖਾਂ ॥
14ਤੁਧੁ ਅਗੈ ਤੁਧੈ ਸਾਲਾਹੀ ਮੈ ਅੰਧੇ ਨਾਉ ਸੁਜਾਖਾ ॥
15ਜੇਤਾ ਆਖਣੁ ਸਾਹੀ ਸਬਦੀ ਭਾਖਿਆ ਭਾਇ ਸੁਭਾਈ ॥
16ਨਾਨਕ ਬਹੁਤਾ ਏਹੋ ਆਖਣੁ ਸਭ ਤੇਰੀ ਵਡਿਆਈ ॥੧॥
17ਮਃ ੧ ॥
18ਜਾਂ ਨ ਸਿਆ ਕਿਆ ਚਾਕਰੀ ਜਾਂ ਜੰਮੇ ਕਿਆ ਕਾਰ ॥
19ਸਭਿ ਕਾਰਣ ਕਰਤਾ ਕਰੇ ਦੇਖੈ ਵਾਰੋ ਵਾਰ ॥
20ਜੇ ਚੁਪੈ ਜੇ ਮੰਗਿਐ ਦਾਤਿ ਕਰੇ ਦਾਤਾਰੁ ॥
21ਇਕੁ ਦਾਤਾ ਸਭਿ ਮੰਗਤੇ ਫਿਰਿ ਦੇਖਹਿ ਆਕਾਰੁ ॥
22ਨਾਨਕ ਏਵੈ ਜਾਣੀਐ ਜੀਵੈ ਦੇਵਣਹਾਰੁ ॥੨॥
23ਪਉੜੀ ॥
24ਨਾਇ ਮੰਨਿਐ ਸੁਰਤਿ ਊਪਜੈ ਨਾਮੇ ਮਤਿ ਹੋਈ ॥
25ਨਾਇ ਮੰਨਿਐ ਗੁਣ ਉਚਰੈ ਨਾਮੇ ਸੁਖਿ ਸੋਈ ॥
26ਨਾਇ ਮੰਨਿਐ ਭ੍ਰਮੁ ਕਟੀਐ ਫਿਰਿ ਦੁਖੁ ਨ ਹੋਈ ॥
27ਨਾਇ ਮੰਨਿਐ ਸਾਲਾਹੀਐ ਪਾਪਾਂ ਮਤਿ ਧੋਈ ॥
28ਨਾਨਕ ਪੂਰੇ ਗੁਰ ਤੇ ਨਾਉ ਮੰਨੀਐ ਜਿਨ ਦੇਵੈ ਸੋਈ ॥੧੨॥
29ਸਲੋਕ ਮਃ ੧ ॥
30ਸਾਸਤ੍ਰ ਬੇਦ ਪੁਰਾਣ ਪੜੑੰਤਾ ॥
31ਪੂਕਾਰੰਤਾ ਅਜਾਣੰਤਾ ॥
32ਜਾਂ ਬੂਝੈ ਤਾਂ ਸੂਝੈ ਸੋਈ ॥
33ਨਾਨਕੁ ਆਖੈ ਕੂਕ ਨ ਹੋਈ ॥੧॥
34ਮਃ ੧ ॥
35ਜਾਂ ਹਉ ਤੇਰਾ ਤਾਂ ਸਭੁ ਕਿਛੁ ਮੇਰਾ ਹਉ ਨਾਹੀ ਤੂ ਹੋਵਹਿ ॥
36ਆਪੇ ਸਕਤਾ ਆਪੇ ਸੁਰਤਾ ਸਕਤੀ ਜਗਤੁ ਪਰੋਵਹਿ ॥
37ਆਪੇ ਭੇਜੇ ਆਪੇ ਸਦੇ ਰਚਨਾ ਰਚਿ ਰਚਿ ਵੇਖੈ ॥
38ਨਾਨਕ ਸਚਾ ਸਚੀ ਨਾਂਈ ਸਚੁ ਪਵੈ ਧੁਰਿ ਲੇਖੈ ॥੨॥
39ਪਉੜੀ ॥
40ਨਾਮੁ ਨਿਰੰਜਨ ਅਲਖੁ ਹੈ ਕਿਉ ਲਖਿਆ ਜਾਈ ॥
41ਨਾਮੁ ਨਿਰੰਜਨ ਨਾਲਿ ਹੈ ਕਿਉ ਪਾਈਐ ਭਾਈ ॥
42ਨਾਮੁ ਨਿਰੰਜਨ ਵਰਤਦਾ ਰਵਿਆ ਸਭ ਠਾਂਈ ॥
43ਗੁਰ ਪੂਰੇ ਤੇ ਪਾਈਐ ਹਿਰਦੈ ਦੇਇ ਦਿਖਾਈ ॥
44ਨਾਨਕ ਨਦਰੀ ਕਰਮੁ ਹੋਇ ਗੁਰ ਮਿਲੀਐ ਭਾਈ ॥੧੩॥
45ਸਲੋਕ ਮਃ ੧ ॥
46ਕਲਿ ਹੋਈ ਕੁਤੇ ਮੁਹੀ ਖਾਜੁ ਹੋਆ ਮੁਰਦਾਰੁ ॥
47ਕੂੜੁ ਬੋਲਿ ਬੋਲਿ ਭਉਕਣਾ ਚੂਕਾ ਧਰਮੁ ਬੀਚਾਰੁ ॥
48ਜਿਨ ਜੀਵੰਦਿਆ ਪਤਿ ਨਹੀ ਮੁਇਆ ਮੰਦੀ ਸੋਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath