ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1243 · Raag Saarang · Guru Nanak Dev Ji

1ਲਿਖਿਆ ਹੋਵੈ ਨਾਨਕਾ ਕਰਤਾ ਕਰੇ ਸੁ ਹੋਇ ॥੧॥

2ਮਃ ੧ ॥

3ਰੰਨਾ ਹੋਈਆ ਬੋਧੀਆ ਪੁਰਸ ਹੋਏ ਸਈਆਦ ॥

4ਸੀਲੁ ਸੰਜਮੁ ਸੁਚ ਭੰਨੀ ਖਾਣਾ ਖਾਜੁ ਅਹਾਜੁ ॥

5ਸਰਮੁ ਗਇਆ ਘਰਿ ਆਪਣੈ ਪਤਿ ਉਠਿ ਚਲੀ ਨਾਲਿ ॥

6ਨਾਨਕ ਸਚਾ ਏਕੁ ਹੈ ਅਉਰੁ ਨ ਸਚਾ ਭਾਲਿ ॥੨॥

7ਪਉੜੀ ॥

8ਬਾਹਰਿ ਭਸਮ ਲੇਪਨ ਕਰੇ ਅੰਤਰਿ ਗੁਬਾਰੀ ॥

9ਖਿੰਥਾ ਝੋਲੀ ਬਹੁ ਭੇਖ ਕਰੇ ਦੁਰਮਤਿ ਅਹੰਕਾਰੀ ॥

10ਸਾਹਿਬ ਸਬਦੁ ਨ ਊਚਰੈ ਮਾਇਆ ਮੋਹ ਪਸਾਰੀ ॥

11ਅੰਤਰਿ ਲਾਲਚੁ ਭਰਮੁ ਹੈ ਭਰਮੈ ਗਾਵਾਰੀ ॥

12ਨਾਨਕ ਨਾਮੁ ਨ ਚੇਤਈ ਜੂਐ ਬਾਜੀ ਹਾਰੀ ॥੧੪॥

13ਸਲੋਕ ਮਃ ੧ ॥

14ਲਖ ਸਿਉ ਪ੍ਰੀਤਿ ਹੋਵੈ ਲਖ ਜੀਵਣੁ ਕਿਆ ਖੁਸੀਆ ਕਿਆ ਚਾਉ ॥

15ਵਿਛੁੜਿਆ ਵਿਸੁ ਹੋਇ ਵਿਛੋੜਾ ਏਕ ਘੜੀ ਮਹਿ ਜਾਇ ॥

16ਜੇ ਸਉ ਵਰ੍ਹਿਆ ਮਿਠਾ ਖਾਜੈ ਭੀ ਫਿਰਿ ਕਉੜਾ ਖਾਇ ॥

17ਮਿਠਾ ਖਾਧਾ ਚਿਤਿ ਨ ਆਵੈ ਕਉੜਤਣੁ ਧਾਇ ਜਾਇ ॥

18ਮਿਠਾ ਕਉੜਾ ਦੋਵੈ ਰੋਗ ॥

19ਨਾਨਕ ਅੰਤਿ ਵਿਗੁਤੇ ਭੋਗ ॥

20ਝਖਿ ਝਖਿ ਝਖਣਾ ਝਗੜਾ ਝਾਖ ॥

21ਝਖਿ ਝਖਿ ਜਾਹਿ ਝਖਹਿ ਤਿਨੑ ਪਾਸਿ ॥੧॥

22ਮਃ ੧ ॥

23ਕਾਪੜੁ ਕਾਠੁ ਰੰਗਾਇਆ ਰਾਂਗਿ ॥

24ਘਰ ਗਚ ਕੀਤੇ ਬਾਗੇ ਬਾਗ ॥

25ਸਾਦ ਸਹਜ ਕਰਿ ਮਨੁ ਖੇਲਾਇਆ ॥

26ਤੈ ਸਹ ਪਾਸਹੁ ਕਹਣੁ ਕਹਾਇਆ ॥

27ਮਿਠਾ ਕਰਿ ਕੈ ਕਉੜਾ ਖਾਇਆ ॥

28ਤਿਨਿ ਕਉੜੈ ਤਨਿ ਰੋਗੁ ਜਮਾਇਆ ॥

29ਜੇ ਫਿਰਿ ਮਿਠਾ ਪੇੜੈ ਪਾਇ ॥

30ਤਉ ਕਉੜਤਣੁ ਚੂਕਸਿ ਮਾਇ ॥

31ਨਾਨਕ ਗੁਰਮੁਖਿ ਪਾਵੈ ਸੋਇ ॥

32ਜਿਸ ਨੋ ਪ੍ਰਾਪਤਿ ਲਿਖਿਆ ਹੋਇ ॥੨॥

33ਪਉੜੀ ॥

34ਜਿਨ ਕੈ ਹਿਰਦੈ ਮੈਲੁ ਕਪਟੁ ਹੈ ਬਾਹਰੁ ਧੋਵਾਇਆ ॥

35ਕੂੜੁ ਕਪਟੁ ਕਮਾਵਦੇ ਕੂੜੁ ਪਰਗਟੀ ਆਇਆ ॥

36ਅੰਦਰਿ ਹੋਇ ਸੁ ਨਿਕਲੈ ਨਹ ਛਪੈ ਛਪਾਇਆ ॥

37ਕੂੜੈ ਲਾਲਚਿ ਲਗਿਆ ਫਿਰਿ ਜੂਨੀ ਪਾਇਆ ॥

38ਨਾਨਕ ਜੋ ਬੀਜੈ ਸੋ ਖਾਵਣਾ ਕਰਤੈ ਲਿਖਿ ਪਾਇਆ ॥੧੫॥

39ਸਲੋਕ ਮਃ ੨ ॥

40ਕਥਾ ਕਹਾਣੀ ਬੇਦਂੀ ਆਣੀ ਪਾਪੁ ਪੁੰਨੁ ਬੀਚਾਰੁ ॥

41ਦੇ ਦੇ ਲੈਣਾ ਲੈ ਲੈ ਦੇਣਾ ਨਰਕਿ ਸੁਰਗਿ ਅਵਤਾਰ ॥

42ਉਤਮ ਮਧਿਮ ਜਾਤੀਂ ਜਿਨਸੀ ਭਰਮਿ ਭਵੈ ਸੰਸਾਰੁ ॥

43ਅੰਮ੍ਰਿਤ ਬਾਣੀ ਤਤੁ ਵਖਾਣੀ ਗਿਆਨ ਧਿਆਨ ਵਿਚਿ ਆਈ ॥

44ਗੁਰਮੁਖਿ ਆਖੀ ਗੁਰਮੁਖਿ ਜਾਤੀ ਸੁਰਤਂੀ ਕਰਮਿ ਧਿਆਈ ॥

45ਹੁਕਮੁ ਸਾਜਿ ਹੁਕਮੈ ਵਿਚਿ ਰਖੈ ਹੁਕਮੈ ਅੰਦਰਿ ਵੇਖੈ ॥

46ਨਾਨਕ ਅਗਹੁ ਹਉਮੈ ਤੁਟੈ ਤਾਂ ਕੋ ਲਿਖੀਐ ਲੇਖੈ ॥੧॥

47ਮਃ ੧ ॥

48ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ ॥

49ਜੋ ਬੀਜੈ ਸੋ ਉਗਵੈ ਖਾਂਦਾ ਜਾਣੈ ਜੀਉ ॥

50ਗਿਆਨੁ ਸਲਾਹੇ ਵਡਾ ਕਰਿ ਸਚੋ ਸਚਾ ਨਾਉ ॥

51ਸਚੁ ਬੀਜੈ ਸਚੁ ਉਗਵੈ ਦਰਗਹ ਪਾਈਐ ਥਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath