ਗੁਰੂ ਗ੍ਰੰਥ ਸਾਹਿਬ 1244 · Raag Saarang · Guru Nanak Dev Ji
1ਬੇਦੁ ਵਪਾਰੀ ਗਿਆਨੁ ਰਾਸਿ ਕਰਮੀ ਪਲੈ ਹੋਇ ॥
2ਨਾਨਕ ਰਾਸੀ ਬਾਹਰਾ ਲਦਿ ਨ ਚਲਿਆ ਕੋਇ ॥੨॥
3ਪਉੜੀ ॥
4ਨਿੰਮੁ ਬਿਰਖੁ ਬਹੁ ਸੰਚੀਐ ਅੰਮ੍ਰਿਤ ਰਸੁ ਪਾਇਆ ॥
5ਬਿਸੀਅਰੁ ਮੰਤ੍ਰਿ ਵਿਸਾਹੀਐ ਬਹੁ ਦੂਧੁ ਪੀਆਇਆ ॥
6ਮਨਮੁਖੁ ਅਭਿੰਨੁ ਨ ਭਿਜਈ ਪਥਰੁ ਨਾਵਾਇਆ ॥
7ਬਿਖੁ ਮਹਿ ਅੰਮ੍ਰਿਤੁ ਸਿੰਚੀਐ ਬਿਖੁ ਕਾ ਫਲੁ ਪਾਇਆ ॥
8ਨਾਨਕ ਸੰਗਤਿ ਮੇਲਿ ਹਰਿ ਸਭ ਬਿਖੁ ਲਹਿ ਜਾਇਆ ॥੧੬॥
9ਸਲੋਕ ਮਃ ੧ ॥
10ਮਰਣਿ ਨ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ ॥
11ਇਕਨੑੀ ਲਦਿਆ ਇਕਿ ਲਦਿ ਚਲੇ ਇਕਨੑੀ ਬਧੇ ਭਾਰ ॥
12ਇਕਨੑਾ ਹੋਈ ਸਾਖਤੀ ਇਕਨੑਾ ਹੋਈ ਸਾਰ ॥
13ਲਸਕਰ ਸਣੈ ਦਮਾਮਿਆ ਛੁਟੇ ਬੰਕ ਦੁਆਰ ॥
14ਨਾਨਕ ਢੇਰੀ ਛਾਰੁ ਕੀ ਭੀ ਫਿਰਿ ਹੋਈ ਛਾਰ ॥੧॥
15ਮਃ ੧ ॥
16ਨਾਨਕ ਢੇਰੀ ਢਹਿ ਪਈ ਮਿਟੀ ਸੰਦਾ ਕੋਟੁ ॥
17ਭੀਤਰਿ ਚੋਰੁ ਬਹਾਲਿਆ ਖੋਟੁ ਵੇ ਜੀਆ ਖੋਟੁ ॥੨॥
18ਪਉੜੀ ॥
19ਜਿਨ ਅੰਦਰਿ ਨਿੰਦਾ ਦੁਸਟੁ ਹੈ ਨਕ ਵਢੇ ਨਕ ਵਢਾਇਆ ॥
20ਮਹਾ ਕਰੂਪ ਦੁਖੀਏ ਸਦਾ ਕਾਲੇ ਮੁਹ ਮਾਇਆ ॥
21ਭਲਕੇ ਉਠਿ ਨਿਤ ਪਰ ਦਰਬੁ ਹਿਰਹਿ ਹਰਿ ਨਾਮੁ ਚੁਰਾਇਆ ॥
22ਹਰਿ ਜੀਉ ਤਿਨ ਕੀ ਸੰਗਤਿ ਮਤ ਕਰਹੁ ਰਖਿ ਲੇਹੁ ਹਰਿ ਰਾਇਆ ॥
23ਨਾਨਕ ਪਇਐ ਕਿਰਤਿ ਕਮਾਵਦੇ ਮਨਮੁਖਿ ਦੁਖੁ ਪਾਇਆ ॥੧੭॥
24ਸਲੋਕ ਮਃ ੪ ॥
25ਸਭੁ ਕੋਈ ਹੈ ਖਸਮ ਕਾ ਖਸਮਹੁ ਸਭੁ ਕੋ ਹੋਇ ॥
26ਹੁਕਮੁ ਪਛਾਣੈ ਖਸਮ ਕਾ ਤਾ ਸਚੁ ਪਾਵੈ ਕੋਇ ॥
27ਗੁਰਮੁਖਿ ਆਪੁ ਪਛਾਣੀਐ ਬੁਰਾ ਨ ਦੀਸੈ ਕੋਇ ॥
28ਨਾਨਕ ਗੁਰਮੁਖਿ ਨਾਮੁ ਧਿਆਈਐ ਸਹਿਲਾ ਆਇਆ ਸੋਇ ॥੧॥
29ਮਃ ੪ ॥
30ਸਭਨਾ ਦਾਤਾ ਆਪਿ ਹੈ ਆਪੇ ਮੇਲਣਹਾਰੁ ॥
31ਨਾਨਕ ਸਬਦਿ ਮਿਲੇ ਨ ਵਿਛੁੜਹਿ ਜਿਨਾ ਸੇਵਿਆ ਹਰਿ ਦਾਤਾਰੁ ॥੨॥
32ਪਉੜੀ ॥
33ਗੁਰਮੁਖਿ ਹਿਰਦੈ ਸਾਂਤਿ ਹੈ ਨਾਉ ਉਗਵਿ ਆਇਆ ॥
34ਜਪ ਤਪ ਤੀਰਥ ਸੰਜਮ ਕਰੇ ਮੇਰੇ ਪ੍ਰਭ ਭਾਇਆ ॥
35ਹਿਰਦਾ ਸੁਧੁ ਹਰਿ ਸੇਵਦੇ ਸੋਹਹਿ ਗੁਣ ਗਾਇਆ ॥
36ਮੇਰੇ ਹਰਿ ਜੀਉ ਏਵੈ ਭਾਵਦਾ ਗੁਰਮੁਖਿ ਤਰਾਇਆ ॥
37ਨਾਨਕ ਗੁਰਮੁਖਿ ਮੇਲਿਅਨੁ ਹਰਿ ਦਰਿ ਸੋਹਾਇਆ ॥੧੮॥
38ਸਲੋਕ ਮਃ ੧ ॥
39ਧਨਵੰਤਾ ਇਵ ਹੀ ਕਹੈ ਅਵਰੀ ਧਨ ਕਉ ਜਾਉ ॥
40ਨਾਨਕੁ ਨਿਰਧਨੁ ਤਿਤੁ ਦਿਨਿ ਜਿਤੁ ਦਿਨਿ ਵਿਸਰੈ ਨਾਉ ॥੧॥
41ਮਃ ੧ ॥
42ਸੂਰਜੁ ਚੜੈ ਵਿਜੋਗਿ ਸਭਸੈ ਘਟੈ ਆਰਜਾ ॥
43ਤਨੁ ਮਨੁ ਰਤਾ ਭੋਗਿ ਕੋਈ ਹਾਰੈ ਕੋ ਜਿਣੈ ॥
44ਸਭੁ ਕੋ ਭਰਿਆ ਫੂਕਿ ਆਖਣਿ ਕਹਣਿ ਨ ਥੰਮੑੀਐ ॥
45ਨਾਨਕ ਵੇਖੈ ਆਪਿ ਫੂਕ ਕਢਾਏ ਢਹਿ ਪਵੈ ॥੨॥
46ਪਉੜੀ ॥
47ਸਤਸੰਗਤਿ ਨਾਮੁ ਨਿਧਾਨੁ ਹੈ ਜਿਥਹੁ ਹਰਿ ਪਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath