ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1245 · Raag Saarang · Guru Nanak Dev Ji

1ਗੁਰ ਪਰਸਾਦੀ ਘਟਿ ਚਾਨਣਾ ਆਨੑੇਰੁ ਗਵਾਇਆ ॥

2ਲੋਹਾ ਪਾਰਸਿ ਭੇਟੀਐ ਕੰਚਨੁ ਹੋਇ ਆਇਆ ॥

3ਨਾਨਕ ਸਤਿਗੁਰਿ ਮਿਲਿਐ ਨਾਉ ਪਾਈਐ ਮਿਲਿ ਨਾਮੁ ਧਿਆਇਆ ॥

4ਜਿਨੑ ਕੈ ਪੋਤੈ ਪੁੰਨੁ ਹੈ ਤਿਨੑੀ ਦਰਸਨੁ ਪਾਇਆ ॥੧੯॥

5ਸਲੋਕ ਮਃ ੧ ॥

6ਧ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ ॥

7ਖੇਤੀ ਜਿਨ ਕੀ ਉਜੜੈ ਖਲਵਾੜੇ ਕਿਆ ਥਾਉ ॥

8ਸਚੈ ਸਰਮੈ ਬਾਹਰੇ ਅਗੈ ਲਹਹਿ ਨ ਦਾਦਿ ॥

9ਅਕਲਿ ਏਹ ਨ ਆਖੀਐ ਅਕਲਿ ਗਵਾਈਐ ਬਾਦਿ ॥

10ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ ॥

11ਅਕਲੀ ਪੜਿੑ ਕੈ ਬੁਝੀਐ ਅਕਲੀ ਕੀਚੈ ਦਾਨੁ ॥

12ਨਾਨਕੁ ਆਖੈ ਰਾਹੁ ਏਹੁ ਹੋਰਿ ਗਲਾਂ ਸੈਤਾਨੁ ॥੧॥

13ਮਃ ੨ ॥

14ਜੈਸਾ ਕਰੈ ਕਹਾਵੈ ਤੈਸਾ ਐਸੀ ਬਨੀ ਜਰੂਰਤਿ ॥

15ਹੋਵਹਿ ਲਿੰਙ ਝਿੰਙ ਨਹ ਹੋਵਹਿ ਐਸੀ ਕਹੀਐ ਸੂਰਤਿ ॥

16ਜੋ ਓਸੁ ਇਛੇ ਸੋ ਫਲੁ ਪਾਏ ਤਾਂ ਨਾਨਕ ਕਹੀਐ ਮੂਰਤਿ ॥੨॥

17ਪਉੜੀ ॥

18ਸਤਿਗੁਰੁ ਅੰਮ੍ਰਿਤ ਬਿਰਖੁ ਹੈ ਅੰਮ੍ਰਿਤ ਰਸਿ ਫਲਿਆ ॥

19ਜਿਸੁ ਪਰਾਪਤਿ ਸੋ ਲਹੈ ਗੁਰ ਸਬਦੀ ਮਿਲਿਆ ॥

20ਸਤਿਗੁਰ ਕੈ ਭਾਣੈ ਜੋ ਚਲੈ ਹਰਿ ਸੇਤੀ ਰਲਿਆ ॥

21ਜਮਕਾਲੁ ਜੋਹਿ ਨ ਸਕਈ ਘਟਿ ਚਾਨਣੁ ਬਲਿਆ ॥

22ਨਾਨਕ ਬਖਸਿ ਮਿਲਾਇਅਨੁ ਫਿਰਿ ਗਰਭਿ ਨ ਗਲਿਆ ॥੨੦॥

23ਸਲੋਕ ਮਃ ੧ ॥

24ਸਚੁ ਵਰਤੁ ਸੰਤੋਖੁ ਤੀਰਥੁ ਗਿਆਨੁ ਧਿਆਨੁ ਇਸਨਾਨੁ ॥

25ਦਇਆ ਦੇਵਤਾ ਖਿਮਾ ਜਪਮਾਲੀ ਤੇ ਮਾਣਸ ਪਰਧਾਨ ॥

26ਜੁਗਤਿ ਧੋਤੀ ਸੁਰਤਿ ਚਉਕਾ ਤਿਲਕੁ ਕਰਣੀ ਹੋਇ ॥

27ਭਾਉ ਭੋਜਨੁ ਨਾਨਕਾ ਵਿਰਲਾ ਤ ਕੋਈ ਕੋਇ ॥੧॥

28ਮਹਲਾ ੩ ॥

29ਨਉਮੀ ਨੇਮੁ ਸਚੁ ਜੇ ਕਰੈ ॥

30ਕਾਮ ਕ੍ਰੋਧੁ ਤ੍ਰਿਸਨਾ ਉਚਰੈ ॥

31ਦਸਮੀ ਦਸੇ ਦੁਆਰ ਜੇ ਠਾਕੈ ਏਕਾਦਸੀ ਏਕੁ ਕਰਿ ਜਾਣੈ ॥

32ਦੁਆਦਸੀ ਪੰਚ ਵਸਗਤਿ ਕਰਿ ਰਾਖੈ ਤਉ ਨਾਨਕ ਮਨੁ ਮਾਨੈ ॥

33ਐਸਾ ਵਰਤੁ ਰਹੀਜੈ ਪਾਡੇ ਹੋਰ ਬਹੁਤੁ ਸਿਖ ਕਿਆ ਦੀਜੈ ॥੨॥

34ਪਉੜੀ ॥

35ਭੂਪਤਿ ਰਾਜੇ ਰੰਗ ਰਾਇ ਸੰਚਹਿ ਬਿਖੁ ਮਾਇਆ ॥

36ਕਰਿ ਕਰਿ ਹੇਤੁ ਵਧਾਇਦੇ ਪਰ ਦਰਬੁ ਚੁਰਾਇਆ ॥

37ਪੁਤ੍ਰ ਕਲਤ੍ਰ ਨ ਵਿਸਹਹਿ ਬਹੁ ਪ੍ਰੀਤਿ ਲਗਾਇਆ ॥

38ਵੇਖਦਿਆ ਹੀ ਮਾਇਆ ਧੁਹਿ ਗਈ ਪਛੁਤਹਿ ਪਛੁਤਾਇਆ ॥

39ਜਮ ਦਰਿ ਬਧੇ ਮਾਰੀਅਹਿ ਨਾਨਕ ਹਰਿ ਭਾਇਆ ॥੨੧॥

40ਸਲੋਕ ਮਃ ੧ ॥

41ਗਿਆਨ ਵਿਹੂਣਾ ਗਾਵੈ ਗੀਤ ॥

42ਭੁਖੇ ਮੁਲਾਂ ਘਰੇ ਮਸੀਤਿ ॥

43ਮਖਟੂ ਹੋਇ ਕੈ ਕੰਨ ਪੜਾਏ ॥

44ਫਕਰੁ ਕਰੇ ਹੋਰੁ ਜਾਤਿ ਗਵਾਏ ॥

45ਗੁਰੁ ਪੀਰੁ ਸਦਾਏ ਮੰਗਣ ਜਾਇ ॥

46ਤਾ ਕੈ ਮੂਲਿ ਨ ਲਗੀਐ ਪਾਇ ॥

47ਘਾਲਿ ਖਾਇ ਕਿਛੁ ਹਥਹੁ ਦੇਇ ॥

48ਨਾਨਕ ਰਾਹੁ ਪਛਾਣਹਿ ਸੇਇ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath