ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1246 · Raag Saarang

1ਮਃ ੧ ॥

2ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨੑੀ ॥

3ਮਨਿ ਅੰਧੈ ਊਂਧੈ ਕਵਲਿ ਦਿਸਨਿੑ ਖਰੇ ਕਰੂਪ ॥

4ਇਕਿ ਕਹਿ ਜਾਣਹਿ ਕਹਿਆ ਬੁਝਹਿ ਤੇ ਨਰ ਸੁਘੜ ਸਰੂਪ ॥

5ਇਕਨਾ ਨਾਦ ਨ ਬੇਦ ਨ ਗੀਅ ਰਸੁ ਰਸ ਕਸ ਨ ਜਾਣੰਤਿ ॥

6ਇਕਨਾ ਸੁਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥

7ਨਾਨਕ ਸੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤਿ ॥੨॥

8ਪਉੜੀ ॥

9ਗੁਰਮੁਖਿ ਸਭ ਪਵਿਤੁ ਹੈ ਧਨੁ ਸੰਪੈ ਮਾਇਆ ॥

10ਹਰਿ ਅਰਥਿ ਜੋ ਖਰਚਦੇ ਦੇਂਦੇ ਸੁਖੁ ਪਾਇਆ ॥

11ਜੋ ਹਰਿ ਨਾਮੁ ਧਿਆਇਦੇ ਤਿਨ ਤੋਟਿ ਨ ਆਇਆ ॥

12ਗੁਰਮੁਖਾਂ ਨਦਰੀ ਆਵਦਾ ਮਾਇਆ ਸੁਟਿ ਪਾਇਆ ॥

13ਨਾਨਕ ਭਗਤਾਂ ਹੋਰੁ ਚਿਤਿ ਨ ਆਵਈ ਹਰਿ ਨਾਮਿ ਸਮਾਇਆ ॥੨੨॥

14ਸਲੋਕ ਮਃ ੪ ॥

15ਸਤਿਗੁਰੁ ਸੇਵਨਿ ਸੇ ਵਡਭਾਗੀ ॥

16ਸਚੈ ਸਬਦਿ ਜਿਨੑਾ ਏਕ ਲਿਵ ਲਾਗੀ ॥

17ਗਿਰਹ ਕੁਟੰਬ ਮਹਿ ਸਹਜਿ ਸਮਾਧੀ ॥

18ਨਾਨਕ ਨਾਮਿ ਰਤੇ ਸੇ ਸਚੇ ਬੈਰਾਗੀ ॥੧॥

19ਮਃ ੪ ॥

20ਗਣਤੈ ਸੇਵ ਨ ਹੋਵਈ ਕੀਤਾ ਥਾਇ ਨ ਪਾਇ ॥

21ਸਬਦੈ ਸਾਦੁ ਨ ਆਇਓ ਸਚਿ ਨ ਲਗੋ ਭਾਉ ॥

22ਸਤਿਗੁਰੁ ਪਿਆਰਾ ਨ ਲਗਈ ਮਨਹਠਿ ਆਵੈ ਜਾਇ ॥

23ਜੇ ਇਕ ਵਿਖ ਅਗਾਹਾ ਭਰੇ ਤਾਂ ਦਸ ਵਿਖਾਂ ਪਿਛਾਹਾ ਜਾਇ ॥

24ਸਤਿਗੁਰ ਕੀ ਸੇਵਾ ਚਾਕਰੀ ਜੇ ਚਲਹਿ ਸਤਿਗੁਰ ਭਾਇ ॥

25ਆਪੁ ਗਵਾਇ ਸਤਿਗੁਰੂ ਨੋ ਮਿਲੈ ਸਹਜੇ ਰਹੈ ਸਮਾਇ ॥

26ਨਾਨਕ ਤਿਨੑਾ ਨਾਮੁ ਨ ਵੀਸਰੈ ਸਚੇ ਮੇਲਿ ਮਿਲਾਇ ॥੨॥

27ਪਉੜੀ ॥

28ਖਾਨ ਮਲੂਕ ਕਹਾਇਦੇ ਕੋ ਰਹਣੁ ਨ ਪਾਈ ॥

29ਗੜੑ ਮੰਦਰ ਗਚ ਗੀਰੀਆ ਕਿਛੁ ਸਾਥਿ ਨ ਜਾਈ ॥

30ਸੋਇਨ ਸਾਖਤਿ ਪਉਣ ਵੇਗ ਧ੍ਰਿਗੁ ਧ੍ਰਿਗੁ ਚਤੁਰਾਈ ॥

31ਛਤੀਹ ਅੰਮ੍ਰਿਤ ਪਰਕਾਰ ਕਰਹਿ ਬਹੁ ਮੈਲੁ ਵਧਾਈ ॥

32ਨਾਨਕ ਜੋ ਦੇਵੈ ਤਿਸਹਿ ਨ ਜਾਣਨੑੀ ਮਨਮੁਖਿ ਦੁਖੁ ਪਾਈ ॥੨੩॥

33ਸਲੋਕ ਮਃ ੩ ॥

34ਪੜਿੑ ਪੜਿੑ ਪੰਡਿਤ ਮੋੁਨੀ ਥਕੇ ਦੇਸੰਤਰ ਭਵਿ ਥਕੇ ਭੇਖਧਾਰੀ ॥

35ਦੂਜੈ ਭਾਇ ਨਾਉ ਕਦੇ ਨ ਪਾਇਨਿ ਦੁਖੁ ਲਾਗਾ ਅਤਿ ਭਾਰੀ ॥

36ਮੂਰਖ ਅੰਧੇ ਤ੍ਰੈ ਗੁਣ ਸੇਵਹਿ ਮਾਇਆ ਕੈ ਬਿਉਹਾਰੀ ॥

37ਅੰਦਰਿ ਕਪਟੁ ਉਦਰੁ ਭਰਣ ਕੈ ਤਾਈ ਪਾਠ ਪੜਹਿ ਗਾਵਾਰੀ ॥

38ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਨ ਹਉਮੈ ਵਿਚਹੁ ਮਾਰੀ ॥

39ਨਾਨਕ ਪੜਣਾ ਗੁਨਣਾ ਇਕੁ ਨਾਉ ਹੈ ਬੂਝੈ ਕੋ ਬੀਚਾਰੀ ॥੧॥

40ਮਃ ੩ ॥

41ਨਾਂਗੇ ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ ॥

42ਜਿਸ ਕੀ ਵਸਤੁ ਸੋਈ ਲੈ ਜਾਇਗਾ ਰੋਸੁ ਕਿਸੈ ਸਿਉ ਕੀਜੈ ॥

43ਗੁਰਮੁਖਿ ਹੋਵੈ ਸੁ ਭਾਣਾ ਮੰਨੇ ਸਹਜੇ ਹਰਿ ਰਸੁ ਪੀਜੈ ॥

44ਨਾਨਕ ਸੁਖਦਾਤਾ ਸਦਾ ਸਲਾਹਿਹੁ ਰਸਨਾ ਰਾਮੁ ਰਵੀਜੈ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath