ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1247 · Raag Saarang

1ਪਉੜੀ ॥

2ਗੜਿੑ ਕਾਇਆ ਸੀਗਾਰ ਬਹੁ ਭਾਂਤਿ ਬਣਾਈ ॥

3ਰੰਗ ਪਰੰਗ ਕਤੀਫਿਆ ਪਹਿਰਹਿ ਧਰ ਮਾਈ ॥

4ਲਾਲ ਸੁਪੇਦ ਦੁਲੀਚਿਆ ਬਹੁ ਸਭਾ ਬਣਾਈ ॥

5ਦੁਖੁ ਖਾਣਾ ਦੁਖੁ ਭੋਗਣਾ ਗਰਬੈ ਗਰਬਾਈ ॥

6ਨਾਨਕ ਨਾਮੁ ਨ ਚੇਤਿਓ ਅੰਤਿ ਲਏ ਛਡਾਈ ॥੨੪॥

7ਸਲੋਕ ਮਃ ੩ ॥

8ਸਹਜੇ ਸੁਖਿ ਸੁਤੀ ਸਬਦਿ ਸਮਾਇ ॥

9ਆਪੇ ਪ੍ਰਭਿ ਮੇਲਿ ਲਈ ਗਲਿ ਲਾਇ ॥

10ਦੁਬਿਧਾ ਚੂਕੀ ਸਹਜਿ ਸੁਭਾਇ ॥

11ਅੰਤਰਿ ਨਾਮੁ ਵਸਿਆ ਮਨਿ ਆਇ ॥

12ਸੇ ਕੰਠਿ ਲਾਏ ਜਿ ਭੰਨਿ ਘੜਾਇ ॥

13ਨਾਨਕ ਜੋ ਧੁਰਿ ਮਿਲੇ ਸੇ ਹੁਣਿ ਆਣਿ ਮਿਲਾਇ ॥੧॥

14ਮਃ ੩ ॥

15ਜਿਨੑੀ ਨਾਮੁ ਵਿਸਾਰਿਆ ਕਿਆ ਜਪੁ ਜਾਪਹਿ ਹੋਰਿ ॥

16ਬਿਸਟਾ ਅੰਦਰਿ ਕੀਟ ਸੇ ਮੁਠੇ ਧੰਧੈ ਚੋਰਿ ॥

17ਨਾਨਕ ਨਾਮੁ ਨ ਵੀਸਰੈ ਝੂਠੇ ਲਾਲਚ ਹੋਰਿ ॥੨॥

18ਪਉੜੀ ॥

19ਨਾਮੁ ਸਲਾਹਨਿ ਨਾਮੁ ਮੰਨਿ ਅਸਥਿਰੁ ਜਗਿ ਸੋਈ ॥

20ਹਿਰਦੈ ਹਰਿ ਹਰਿ ਚਿਤਵੈ ਦੂਜਾ ਨਹੀ ਕੋਈ ॥

21ਰੋਮਿ ਰੋਮਿ ਹਰਿ ਉਚਰੈ ਖਿਨੁ ਖਿਨੁ ਹਰਿ ਸੋਈ ॥

22ਗੁਰਮੁਖਿ ਜਨਮੁ ਸਕਾਰਥਾ ਨਿਰਮਲੁ ਮਲੁ ਖੋਈ ॥

23ਨਾਨਕ ਜੀਵਦਾ ਪੁਰਖੁ ਧਿਆਇਆ ਅਮਰਾ ਪਦੁ ਹੋਈ ॥੨੫॥

24ਸਲੋਕੁ ਮਃ ੩ ॥

25ਜਿਨੀ ਨਾਮੁ ਵਿਸਾਰਿਆ ਬਹੁ ਕਰਮ ਕਮਾਵਹਿ ਹੋਰਿ ॥

26ਨਾਨਕ ਜਮ ਪੁਰਿ ਬਧੇ ਮਾਰੀਅਹਿ ਜਿਉ ਸੰਨੑੀ ਉਪਰਿ ਚੋਰ ॥੧॥

27ਮਃ ੫ ॥

28ਧਰਤਿ ਸੁਹਾਵੜੀ ਆਕਾਸੁ ਸੁਹੰਦਾ ਜਪੰਦਿਆ ਹਰਿ ਨਾਉ ॥

29ਨਾਨਕ ਨਾਮ ਵਿਹੂਣਿਆ ਤਿਨੑ ਤਨ ਖਾਵਹਿ ਕਾਉ ॥੨॥

30ਪਉੜੀ ॥

31ਨਾਮੁ ਸਲਾਹਨਿ ਭਾਉ ਕਰਿ ਨਿਜ ਮਹਲੀ ਵਾਸਾ ॥

32ਓਇ ਬਾਹੁੜਿ ਜੋਨਿ ਨ ਆਵਨੀ ਫਿਰਿ ਹੋਹਿ ਨ ਬਿਨਾਸਾ ॥

33ਹਰਿ ਸੇਤੀ ਰੰਗਿ ਰਵਿ ਰਹੇ ਸਭ ਸਾਸ ਗਿਰਾਸਾ ॥

34ਹਰਿ ਕਾ ਰੰਗੁ ਕਦੇ ਨ ਉਤਰੈ ਗੁਰਮੁਖਿ ਪਰਗਾਸਾ ॥

35ਓਇ ਕਿਰਪਾ ਕਰਿ ਕੈ ਮੇਲਿਅਨੁ ਨਾਨਕ ਹਰਿ ਪਾਸਾ ॥੨੬॥

36ਸਲੋਕ ਮਃ ੩ ॥

37ਜਿਚਰੁ ਇਹੁ ਮਨੁ ਲਹਰੀ ਵਿਚਿ ਹੈ ਹਉਮੈ ਬਹੁਤੁ ਅਹੰਕਾਰੁ ॥

38ਸਬਦੈ ਸਾਦੁ ਨ ਆਵਈ ਨਾਮਿ ਨ ਲਗੈ ਪਿਆਰੁ ॥

39ਸੇਵਾ ਥਾਇ ਨ ਪਵਈ ਤਿਸ ਕੀ ਖਪਿ ਖਪਿ ਹੋਇ ਖੁਆਰੁ ॥

40ਨਾਨਕ ਸੇਵਕੁ ਸੋਈ ਆਖੀਐ ਜੋ ਸਿਰੁ ਧਰੇ ਉਤਾਰਿ ॥

41ਸਤਿਗੁਰ ਕਾ ਭਾਣਾ ਮੰਨਿ ਲਏ ਸਬਦੁ ਰਖੈ ਉਰ ਧਾਰਿ ॥੧॥

42ਮਃ ੩ ॥

43ਸੋ ਜਪੁ ਤਪੁ ਸੇਵਾ ਚਾਕਰੀ ਜੋ ਖਸਮੈ ਭਾਵੈ ॥

44ਆਪੇ ਬਖਸੇ ਮੇਲਿ ਲਏ ਆਪਤੁ ਗਵਾਵੈ ॥

45ਮਿਲਿਆ ਕਦੇ ਨ ਵੀਛੁੜੈ ਜੋਤੀ ਜੋਤਿ ਮਿਲਾਵੈ ॥

46ਨਾਨਕ ਗੁਰ ਪਰਸਾਦੀ ਸੋ ਬੁਝਸੀ ਜਿਸੁ ਆਪਿ ਬੁਝਾਵੈ ॥੨॥

47ਪਉੜੀ ॥

48ਸਭੁ ਕੋ ਲੇਖੇ ਵਿਚਿ ਹੈ ਮਨਮੁਖੁ ਅਹੰਕਾਰੀ ॥

49ਹਰਿ ਨਾਮੁ ਕਦੇ ਨ ਚੇਤਈ ਜਮਕਾਲੁ ਸਿਰਿ ਮਾਰੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath