ਗੁਰੂ ਗ੍ਰੰਥ ਸਾਹਿਬ 1248 · Raag Saarang · Guru Amar Daas Ji
1ਪਾਪ ਬਿਕਾਰ ਮਨੂਰ ਸਭਿ ਲਦੇ ਬਹੁ ਭਾਰੀ ॥
2ਮਾਰਗੁ ਬਿਖਮੁ ਡਰਾਵਣਾ ਕਿਉ ਤਰੀਐ ਤਾਰੀ ॥
3ਨਾਨਕ ਗੁਰਿ ਰਾਖੇ ਸੇ ਉਬਰੇ ਹਰਿ ਨਾਮਿ ਉਧਾਰੀ ॥੨੭॥
4ਸਲੋਕ ਮਃ ੩ ॥
5ਵਿਣੁ ਸਤਿਗੁਰ ਸੇਵੇ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥
6ਮੋਹ ਠਗਉਲੀ ਪਾਈਅਨੁ ਬਹੁ ਦੂਜੈ ਭਾਇ ਵਿਕਾਰ ॥
7ਇਕਿ ਗੁਰ ਪਰਸਾਦੀ ਉਬਰੇ ਤਿਸੁ ਜਨ ਕਉ ਕਰਹਿ ਸਭਿ ਨਮਸਕਾਰ ॥
8ਨਾਨਕ ਅਨਦਿਨੁ ਨਾਮੁ ਧਿਆਇ ਤੂ ਅੰਤਰਿ ਜਿਤੁ ਪਾਵਹਿ ਮੋਖ ਦੁਆਰ ॥੧॥
9ਮਃ ੩ ॥
10ਮਾਇਆ ਮੋਹਿ ਵਿਸਾਰਿਆ ਸਚੁ ਮਰਣਾ ਹਰਿ ਨਾਮੁ ॥
11ਧੰਧਾ ਕਰਤਿਆ ਜਨਮੁ ਗਇਆ ਅੰਦਰਿ ਦੁਖੁ ਸਹਾਮੁ ॥
12ਨਾਨਕ ਸਤਿਗੁਰੁ ਸੇਵਿ ਸੁਖੁ ਪਾਇਆ ਜਿਨੑ ਪੂਰਬਿ ਲਿਖਿਆ ਕਰਾਮੁ ॥੨॥
13ਪਉੜੀ ॥
14ਲੇਖਾ ਪੜੀਐ ਹਰਿ ਨਾਮੁ ਫਿਰਿ ਲੇਖੁ ਨ ਹੋਈ ॥
15ਪੁਛਿ ਨ ਸਕੈ ਕੋਇ ਹਰਿ ਦਰਿ ਸਦ ਢੋਈ ॥
16ਜਮਕਾਲੁ ਮਿਲੈ ਦੇ ਭੇਟ ਸੇਵਕੁ ਨਿਤ ਹੋਈ ॥
17ਪੂਰੇ ਗੁਰ ਤੇ ਮਹਲੁ ਪਾਇਆ ਪਤਿ ਪਰਗਟੁ ਲੋਈ ॥
18ਨਾਨਕ ਅਨਹਦ ਧੁਨੀ ਦਰਿ ਵਜਦੇ ਮਿਲਿਆ ਹਰਿ ਸੋਈ ॥੨੮॥
19ਸਲੋਕ ਮਃ ੩ ॥
20ਗੁਰ ਕਾ ਕਹਿਆ ਜੇ ਕਰੇ ਸੁਖੀ ਹੂ ਸੁਖੁ ਸਾਰੁ ॥
21ਗੁਰ ਕੀ ਕਰਣੀ ਭਉ ਕਟੀਐ ਨਾਨਕ ਪਾਵਹਿ ਪਾਰੁ ॥੧॥
22ਮਃ ੩ ॥
23ਸਚੁ ਪੁਰਾਣਾ ਨਾ ਥੀਐ ਨਾਮੁ ਨ ਮੈਲਾ ਹੋਇ ॥
24ਗੁਰ ਕੈ ਭਾਣੈ ਜੇ ਚਲੈ ਬਹੁੜਿ ਨ ਆਵਣੁ ਹੋਇ ॥
25ਨਾਨਕ ਨਾਮਿ ਵਿਸਾਰਿਐ ਆਵਣ ਜਾਣਾ ਦੋਇ ॥੨॥
26ਪਉੜੀ ॥
27ਮੰਗਤ ਜਨੁ ਜਾਚੈ ਦਾਨੁ ਹਰਿ ਦੇਹੁ ਸੁਭਾਇ ॥
28ਹਰਿ ਦਰਸਨ ਕੀ ਪਿਆਸ ਹੈ ਦਰਸਨਿ ਤ੍ਰਿਪਤਾਇ ॥
29ਖਿਨੁ ਪਲੁ ਘੜੀ ਨ ਜੀਵਊ ਬਿਨੁ ਦੇਖੇ ਮਰਾਂ ਮਾਇ ॥
30ਸਤਿਗੁਰਿ ਨਾਲਿ ਦਿਖਾਲਿਆ ਰਵਿ ਰਹਿਆ ਸਭ ਥਾਇ ॥
31ਸੁਤਿਆ ਆਪਿ ਉਠਾਲਿ ਦੇਇ ਨਾਨਕ ਲਿਵ ਲਾਇ ॥੨੯॥
32ਸਲੋਕ ਮਃ ੩ ॥
33ਮਨਮੁਖ ਬੋਲਿ ਨ ਜਾਣਨੑੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥
34ਥਾਉ ਕੁਥਾਉ ਨ ਜਾਣਨੀ ਸਦਾ ਚਿਤਵਹਿ ਬਿਕਾਰ ॥
35ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ ॥
36ਆਪੇ ਸ੍ਰਿਸਟਿ ਉਪਾਈਅਨੁ ਆਪਿ ਕਰੇ ਬੀਚਾਰੁ ॥
37ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥੧॥
38ਮਃ ੩ ॥
39ਹਰਿ ਗੁਰਮੁਖਿ ਤਿਨੑੀ ਅਰਾਧਿਆ ਜਿਨੑ ਕਰਮਿ ਪਰਾਪਤਿ ਹੋਇ ॥
40ਨਾਨਕ ਹਉ ਬਲਿਹਾਰੀ ਤਿਨੑ ਕਉ ਜਿਨੑ ਹਰਿ ਮਨਿ ਵਸਿਆ ਸੋਇ ॥੨॥
41ਪਉੜੀ ॥
42ਆਸ ਕਰੇ ਸਭੁ ਲੋਕੁ ਬਹੁ ਜੀਵਣੁ ਜਾਣਿਆ ॥
43ਨਿਤ ਜੀਵਣ ਕਉ ਚਿਤੁ ਗੜੑ ਮੰਡਪ ਸਵਾਰਿਆ ॥
44ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ ॥
45ਜਮਕਾਲੁ ਨਿਹਾਲੇ ਸਾਸ ਆਵ ਘਟੈ ਬੇਤਾਲਿਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath