ਗੁਰੂ ਗ੍ਰੰਥ ਸਾਹਿਬ 1249 · Raag Saarang · Guru Amar Daas Ji
1ਨਾਨਕ ਗੁਰ ਸਰਣਾਈ ਉਬਰੇ ਹਰਿ ਗੁਰ ਰਖਵਾਲਿਆ ॥੩੦॥
2ਸਲੋਕ ਮਃ ੩ ॥
3ਪੜਿ ਪੜਿ ਪੰਡਿਤ ਵਾਦੁ ਵਖਾਣਦੇ ਮਾਇਆ ਮੋਹ ਸੁਆਇ ॥
4ਦੂਜੈ ਭਾਇ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥
5ਜਿਨਿੑ ਕੀਤੇ ਤਿਸੈ ਨ ਸੇਵਨੑੀ ਦੇਦਾ ਰਿਜਕੁ ਸਮਾਇ ॥
6ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵਹਿ ਜਾਇ ॥
7ਜਿਨ ਕਉ ਪੂਰਬਿ ਲਿਖਿਆ ਸਤਿਗੁਰੁ ਮਿਲਿਆ ਤਿਨ ਆਇ ॥
8ਅਨਦਿਨੁ ਨਾਮੁ ਧਿਆਇਦੇ ਨਾਨਕ ਸਚਿ ਸਮਾਇ ॥੧॥
9ਮਃ ੩ ॥
10ਸਚੁ ਵਣਜਹਿ ਸਚੁ ਸੇਵਦੇ ਜਿ ਗੁਰਮੁਖਿ ਪੈਰੀ ਪਾਹਿ ॥
11ਨਾਨਕ ਗੁਰ ਕੈ ਭਾਣੈ ਜੇ ਚਲਹਿ ਸਹਜੇ ਸਚਿ ਸਮਾਹਿ ॥੨॥
12ਪਉੜੀ ॥
13ਆਸਾ ਵਿਚਿ ਅਤਿ ਦੁਖੁ ਘਣਾ ਮਨਮੁਖਿ ਚਿਤੁ ਲਾਇਆ ॥
14ਗੁਰਮੁਖਿ ਭਏ ਨਿਰਾਸ ਪਰਮ ਸੁਖੁ ਪਾਇਆ ॥
15ਵਿਚੇ ਗਿਰਹ ਉਦਾਸ ਅਲਿਪਤ ਲਿਵ ਲਾਇਆ ॥
16ਓਨਾ ਸੋਗੁ ਵਿਜੋਗੁ ਨ ਵਿਆਪਈ ਹਰਿ ਭਾਣਾ ਭਾਇਆ ॥
17ਨਾਨਕ ਹਰਿ ਸੇਤੀ ਸਦਾ ਰਵਿ ਰਹੇ ਧੁਰਿ ਲਏ ਮਿਲਾਇਆ ॥੩੧॥
18ਸਲੋਕ ਮਃ ੩ ॥
19ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥
20ਗੁਰ ਕਾ ਸਬਦੁ ਗੁਰ ਥੈ ਟਿਕੈ ਹੋਰ ਥੈ ਪਰਗਟੁ ਨ ਹੋਇ ॥
21ਅੰਨੑੇ ਵਸਿ ਮਾਣਕੁ ਪਇਆ ਘਰਿ ਘਰਿ ਵੇਚਣ ਜਾਇ ॥
22ਓਨਾ ਪਰਖ ਨ ਆਵਈ ਅਢੁ ਨ ਪਲੈ ਪਾਇ ॥
23ਜੇ ਆਪਿ ਪਰਖ ਨ ਆਵਈ ਤਾਂ ਪਾਰਖੀਆ ਥਾਵਹੁ ਲਇਓੁ ਪਰਖਾਇ ॥
24ਜੇ ਓਸੁ ਨਾਲਿ ਚਿਤੁ ਲਾਏ ਤਾਂ ਵਥੁ ਲਹੈ ਨਉ ਨਿਧਿ ਪਲੈ ਪਾਇ ॥
25ਘਰਿ ਹੋਦੈ ਧਨਿ ਜਗੁ ਭੁਖਾ ਮੁਆ ਬਿਨੁ ਸਤਿਗੁਰ ਸੋਝੀ ਨ ਹੋਇ ॥
26ਸਬਦੁ ਸੀਤਲੁ ਮਨਿ ਤਨਿ ਵਸੈ ਤਿਥੈ ਸੋਗੁ ਵਿਜੋਗੁ ਨ ਕੋਇ ॥
27ਵਸਤੁ ਪਰਾਈ ਆਪਿ ਗਰਬੁ ਕਰੇ ਮੂਰਖੁ ਆਪੁ ਗਣਾਏ ॥
28ਨਾਨਕ ਬਿਨੁ ਬੂਝੇ ਕਿਨੈ ਨ ਪਾਇਓ ਫਿਰਿ ਫਿਰਿ ਆਵੈ ਜਾਏ ॥੧॥
29ਮਃ ੩ ॥
30ਮਨਿ ਅਨਦੁ ਭਇਆ ਮਿਲਿਆ ਹਰਿ ਪ੍ਰੀਤਮੁ ਸਰਸੇ ਸਜਣ ਸੰਤ ਪਿਆਰੇ ॥
31ਜੋ ਧੁਰਿ ਮਿਲੇ ਨ ਵਿਛੁੜਹਿ ਕਬਹੂ ਜਿ ਆਪਿ ਮੇਲੇ ਕਰਤਾਰੇ ॥
32ਅੰਤਰਿ ਸਬਦੁ ਰਵਿਆ ਗੁਰੁ ਪਾਇਆ ਸਗਲੇ ਦੂਖ ਨਿਵਾਰੇ ॥
33ਹਰਿ ਸੁਖਦਾਤਾ ਸਦਾ ਸਲਾਹੀ ਅੰਤਰਿ ਰਖਾਂ ਉਰ ਧਾਰੇ ॥
34ਮਨਮੁਖੁ ਤਿਨ ਕੀ ਬਖੀਲੀ ਕਿ ਕਰੇ ਜਿ ਸਚੈ ਸਬਦਿ ਸਵਾਰੇ ॥
35ਓਨਾ ਦੀ ਆਪਿ ਪਤਿ ਰਖਸੀ ਮੇਰਾ ਪਿਆਰਾ ਸਰਣਾਗਤਿ ਪਏ ਗੁਰ ਦੁਆਰੇ ॥
36ਨਾਨਕ ਗੁਰਮੁਖਿ ਸੇ ਸੁਹੇਲੇ ਭਏ ਮੁਖ ਊਜਲ ਦਰਬਾਰੇ ॥੨॥
37ਪਉੜੀ ॥
38ਇਸਤਰੀ ਪੁਰਖੈ ਬਹੁ ਪ੍ਰੀਤਿ ਮਿਲਿ ਮੋਹੁ ਵਧਾਇਆ ॥
39ਪੁਤ੍ਰੁ ਕਲਤ੍ਰੁ ਨਿਤ ਵੇਖੈ ਵਿਗਸੈ ਮੋਹਿ ਮਾਇਆ ॥
40ਦੇਸਿ ਪਰਦੇਸਿ ਧਨੁ ਚੋਰਾਇ ਆਣਿ ਮੁਹਿ ਪਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath