ਗੁਰੂ ਗ੍ਰੰਥ ਸਾਹਿਬ 124 · Raag Maajh · Guru Amar Daas Ji
1ਇਕਿ ਕੂੜਿ ਲਾਗੇ ਕੂੜੇ ਫਲ ਪਾਏ ॥
2ਦੂਜੈ ਭਾਇ ਬਿਰਥਾ ਜਨਮੁ ਗਵਾਏ ॥
3ਆਪਿ ਡੁਬੇ ਸਗਲੇ ਕੁਲ ਡੋਬੇ ਕੂੜੁ ਬੋਲਿ ਬਿਖੁ ਖਾਵਣਿਆ ॥੬॥
4ਇਸੁ ਤਨ ਮਹਿ ਮਨੁ ਕੋ ਗੁਰਮੁਖਿ ਦੇਖੈ ॥
5ਭਾਇ ਭਗਤਿ ਜਾ ਹਉਮੈ ਸੋਖੈ ॥
6ਸਿਧ ਸਾਧਿਕ ਮੋਨਿਧਾਰੀ ਰਹੇ ਲਿਵ ਲਾਇ ਤਿਨ ਭੀ ਤਨ ਮਹਿ ਮਨੁ ਨ ਦਿਖਾਵਣਿਆ ॥੭॥
7ਆਪਿ ਕਰਾਏ ਕਰਤਾ ਸੋਈ ॥
8ਹੋਰੁ ਕਿ ਕਰੇ ਕੀਤੈ ਕਿਆ ਹੋਈ ॥
9ਨਾਨਕ ਜਿਸੁ ਨਾਮੁ ਦੇਵੈ ਸੋ ਲੇਵੈ ਨਾਮੋ ਮੰਨਿ ਵਸਾਵਣਿਆ ॥੮॥੨੩॥੨੪॥
10ਮਾਝ ਮਹਲਾ ੩ ॥
11ਇਸੁ ਗੁਫਾ ਮਹਿ ਅਖੁਟ ਭੰਡਾਰਾ ॥
12ਤਿਸੁ ਵਿਚਿ ਵਸੈ ਹਰਿ ਅਲਖ ਅਪਾਰਾ ॥
13ਆਪੇ ਗੁਪਤੁ ਪਰਗਟੁ ਹੈ ਆਪੇ ਗੁਰ ਸਬਦੀ ਆਪੁ ਵੰਞਾਵਣਿਆ ॥੧॥
14ਹਉ ਵਾਰੀ ਜੀਉ ਵਾਰੀ ਅੰਮ੍ਰਿਤ ਨਾਮੁ ਮੰਨਿ ਵਸਾਵਣਿਆ ॥
15ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਮਤੀ ਅੰਮ੍ਰਿਤੁ ਪੀਆਵਣਿਆ ॥੧॥ ਰਹਾਉ ॥
16ਹਉਮੈ ਮਾਰਿ ਬਜਰ ਕਪਾਟ ਖੁਲਾਇਆ ॥
17ਨਾਮੁ ਅਮੋਲਕੁ ਗੁਰ ਪਰਸਾਦੀ ਪਾਇਆ ॥
18ਬਿਨੁ ਸਬਦੈ ਨਾਮੁ ਨ ਪਾਏ ਕੋਈ ਗੁਰ ਕਿਰਪਾ ਮੰਨਿ ਵਸਾਵਣਿਆ ॥੨॥
19ਗੁਰ ਗਿਆਨ ਅੰਜਨੁ ਸਚੁ ਨੇਤ੍ਰੀ ਪਾਇਆ ॥
20ਅੰਤਰਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥
21ਜੋਤੀ ਜੋਤਿ ਮਿਲੀ ਮਨੁ ਮਾਨਿਆ ਹਰਿ ਦਰਿ ਸੋਭਾ ਪਾਵਣਿਆ ॥੩॥
22ਸਰੀਰਹੁ ਭਾਲਣਿ ਕੋ ਬਾਹਰਿ ਜਾਏ ॥ ਨਾਮੁ ਨ ਲਹੈ ਬਹੁਤੁ ਵੇਗਾਰਿ ਦੁਖੁ ਪਾਏ ॥
23ਮਨਮੁਖ ਅੰਧੇ ਸੂਝੈ ਨਾਹੀ ਫਿਰਿ ਘਿਰਿ ਆਇ ਗੁਰਮੁਖਿ ਵਥੁ ਪਾਵਣਿਆ ॥੪॥
24ਗੁਰ ਪਰਸਾਦੀ ਸਚਾ ਹਰਿ ਪਾਏ ॥
25ਮਨਿ ਤਨਿ ਵੇਖੈ ਹਉਮੈ ਮੈਲੁ ਜਾਏ ॥
26ਬੈਸਿ ਸੁਥਾਨਿ ਸਦ ਹਰਿ ਗੁਣ ਗਾਵੈ ਸਚੈ ਸਬਦਿ ਸਮਾਵਣਿਆ ॥੫॥
27ਨਉ ਦਰ ਠਾਕੇ ਧਾਵਤੁ ਰਹਾਏ ॥
28ਦਸਵੈ ਨਿਜ ਘਰਿ ਵਾਸਾ ਪਾਏ ॥
29ਓਥੈ ਅਨਹਦ ਸਬਦ ਵਜਹਿ ਦਿਨੁ ਰਾਤੀ ਗੁਰਮਤੀ ਸਬਦੁ ਸੁਣਾਵਣਿਆ ॥੬॥
30ਬਿਨੁ ਸਬਦੈ ਅੰਤਰਿ ਆਨੇਰਾ ॥
31ਨ ਵਸਤੁ ਲਹੈ ਨ ਚੂਕੈ ਫੇਰਾ ॥
32ਸਤਿਗੁਰ ਹਥਿ ਕੁੰਜੀ ਹੋਰਤੁ ਦਰੁ ਖੁਲੈ ਨਾਹੀ ਗੁਰੁ ਪੂਰੈ ਭਾਗਿ ਮਿਲਾਵਣਿਆ ॥੭॥
33ਗੁਪਤੁ ਪਰਗਟੁ ਤੂੰ ਸਭਨੀ ਥਾਈ ॥
34ਗੁਰ ਪਰਸਾਦੀ ਮਿਲਿ ਸੋਝੀ ਪਾਈ ॥
35ਨਾਨਕ ਨਾਮੁ ਸਲਾਹਿ ਸਦਾ ਤੂੰ ਗੁਰਮੁਖਿ ਮੰਨਿ ਵਸਾਵਣਿਆ ॥੮॥੨੪॥੨੫॥
36ਮਾਝ ਮਹਲਾ ੩ ॥
37ਗੁਰਮੁਖਿ ਮਿਲੈ ਮਿਲਾਏ ਆਪੇ ॥
38ਕਾਲੁ ਨ ਜੋਹੈ ਦੁਖੁ ਨ ਸੰਤਾਪੇ ॥
39ਹਉਮੈ ਮਾਰਿ ਬੰਧਨ ਸਭ ਤੋੜੈ ਗੁਰਮੁਖਿ ਸਬਦਿ ਸੁਹਾਵਣਿਆ ॥੧॥
40ਹਉ ਵਾਰੀ ਜੀਉ ਵਾਰੀ ਹਰਿ ਹਰਿ ਨਾਮਿ ਸੁਹਾਵਣਿਆ ॥
41ਗੁਰਮੁਖਿ ਗਾਵੈ ਗੁਰਮੁਖਿ ਨਾਚੈ ਹਰਿ ਸੇਤੀ ਚਿਤੁ ਲਾਵਣਿਆ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath