ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1250 · Raag Saarang · Guru Amar Daas Ji

1ਅੰਤਿ ਹੋਵੈ ਵੈਰ ਵਿਰੋਧੁ ਕੋ ਸਕੈ ਨ ਛਡਾਇਆ ॥

2ਨਾਨਕ ਵਿਣੁ ਨਾਵੈ ਧ੍ਰਿਗੁ ਮੋਹੁ ਜਿਤੁ ਲਗਿ ਦੁਖੁ ਪਾਇਆ ॥੩੨॥

3ਸਲੋਕ ਮਃ ੩ ॥

4ਗੁਰਮੁਖਿ ਅੰਮ੍ਰਿਤੁ ਨਾਮੁ ਹੈ ਜਿਤੁ ਖਾਧੈ ਸਭ ਭੁਖ ਜਾਇ ॥

5ਤ੍ਰਿਸਨਾ ਮੂਲਿ ਨ ਹੋਵਈ ਨਾਮੁ ਵਸੈ ਮਨਿ ਆਇ ॥

6ਬਿਨੁ ਨਾਵੈ ਜਿ ਹੋਰੁ ਖਾਣਾ ਤਿਤੁ ਰੋਗੁ ਲਗੈ ਤਨਿ ਧਾਇ ॥

7ਨਾਨਕ ਰਸ ਕਸ ਸਬਦੁ ਸਲਾਹਣਾ ਆਪੇ ਲਏ ਮਿਲਾਇ ॥੧॥

8ਮਃ ੩ ॥

9ਜੀਆ ਅੰਦਰਿ ਜੀਉ ਸਬਦੁ ਹੈ ਜਿਤੁ ਸਹ ਮੇਲਾਵਾ ਹੋਇ ॥

10ਬਿਨੁ ਸਬਦੈ ਜਗਿ ਆਨੑੇਰੁ ਹੈ ਸਬਦੇ ਪਰਗਟੁ ਹੋਇ ॥

11ਪੰਡਿਤ ਮੋਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ ॥

12ਬਿਨੁ ਸਬਦੈ ਕਿਨੈ ਨ ਪਾਇਓ ਦੁਖੀਏ ਚਲੇ ਰੋਇ ॥

13ਨਾਨਕ ਨਦਰੀ ਪਾਈਐ ਕਰਮਿ ਪਰਾਪਤਿ ਹੋਇ ॥੨॥

14ਪਉੜੀ ॥

15ਇਸਤ੍ਰੀ ਪੁਰਖੈ ਅਤਿ ਨੇਹੁ ਬਹਿ ਮੰਦੁ ਪਕਾਇਆ ॥

16ਦਿਸਦਾ ਸਭੁ ਕਿਛੁ ਚਲਸੀ ਮੇਰੇ ਪ੍ਰਭ ਭਾਇਆ ॥

17ਕਿਉ ਰਹੀਐ ਥਿਰੁ ਜਗਿ ਕੋ ਕਢਹੁ ਉਪਾਇਆ ॥

18ਗੁਰ ਪੂਰੇ ਕੀ ਚਾਕਰੀ ਥਿਰੁ ਕੰਧੁ ਸਬਾਇਆ ॥

19ਨਾਨਕ ਬਖਸਿ ਮਿਲਾਇਅਨੁ ਹਰਿ ਨਾਮਿ ਸਮਾਇਆ ॥੩੩॥

20ਸਲੋਕ ਮਃ ੩ ॥

21ਮਾਇਆ ਮੋਹਿ ਵਿਸਾਰਿਆ ਗੁਰ ਕਾ ਭਉ ਹੇਤੁ ਅਪਾਰੁ ॥

22ਲੋਭਿ ਲਹਰਿ ਸੁਧਿ ਮਤਿ ਗਈ ਸਚਿ ਨ ਲਗੈ ਪਿਆਰੁ ॥

23ਗੁਰਮੁਖਿ ਜਿਨਾ ਸਬਦੁ ਮਨਿ ਵਸੈ ਦਰਗਹ ਮੋਖ ਦੁਆਰੁ ॥

24ਨਾਨਕ ਆਪੇ ਮੇਲਿ ਲਏ ਆਪੇ ਬਖਸਣਹਾਰੁ ॥੧॥

25ਮਃ ੪ ॥

26ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥

27ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥

28ਮਃ ੪ ॥

29ਸਾਵਣੁ ਆਇਆ ਝਿਮਝਿਮਾ ਹਰਿ ਗੁਰਮੁਖਿ ਨਾਮੁ ਧਿਆਇ ॥

30ਦੁਖ ਭੁਖ ਕਾੜਾ ਸਭੁ ਚੁਕਾਇਸੀ ਮੀਹੁ ਵੁਠਾ ਛਹਬਰ ਲਾਇ ॥

31ਸਭ ਧਰਤਿ ਭਈ ਹਰੀਆਵਲੀ ਅੰਨੁ ਜੰਮਿਆ ਬੋਹਲ ਲਾਇ ॥

32ਹਰਿ ਅਚਿੰਤੁ ਬੁਲਾਵੈ ਕ੍ਰਿਪਾ ਕਰਿ ਹਰਿ ਆਪੇ ਪਾਵੈ ਥਾਇ ॥

33ਹਰਿ ਤਿਸਹਿ ਧਿਆਵਹੁ ਸੰਤ ਜਨਹੁ ਜੁ ਅੰਤੇ ਲਏ ਛਡਾਇ ॥

34ਹਰਿ ਕੀਰਤਿ ਭਗਤਿ ਅਨੰਦੁ ਹੈ ਸਦਾ ਸੁਖੁ ਵਸੈ ਮਨਿ ਆਇ ॥

35ਜਿਨੑਾ ਗੁਰਮੁਖਿ ਨਾਮੁ ਅਰਾਧਿਆ ਤਿਨਾ ਦੁਖ ਭੁਖ ਲਹਿ ਜਾਇ ॥

36ਜਨ ਨਾਨਕੁ ਤ੍ਰਿਪਤੈ ਗਾਇ ਗੁਣ ਹਰਿ ਦਰਸਨੁ ਦੇਹੁ ਸੁਭਾਇ ॥੩॥

37ਪਉੜੀ ॥

38ਗੁਰ ਪੂਰੇ ਕੀ ਦਾਤਿ ਨਿਤ ਦੇਵੈ ਚੜੈ ਸਵਾਈਆ ॥

39ਤੁਸਿ ਦੇਵੈ ਆਪਿ ਦਇਆਲੁ ਨ ਛਪੈ ਛਪਾਈਆ ॥

40ਹਿਰਦੈ ਕਵਲੁ ਪ੍ਰਗਾਸੁ ਉਨਮਨਿ ਲਿਵ ਲਾਈਆ ॥

41ਜੇ ਕੋ ਕਰੇ ਉਸ ਦੀ ਰੀਸ ਸਿਰਿ ਛਾਈ ਪਾਈਆ ॥

42ਨਾਨਕ ਅਪੜਿ ਕੋਇ ਨ ਸਕਈ ਪੂਰੇ ਸਤਿਗੁਰ ਕੀ ਵਡਿਆਈਆ ॥੩੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath