ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1251 · Raag Saarang

1ਸਲੋਕ ਮਃ ੩ ॥

2ਅਮਰੁ ਵੇਪਰਵਾਹੁ ਹੈ ਤਿਸੁ ਨਾਲਿ ਸਿਆਣਪ ਨ ਚਲਈ ਨ ਹੁਜਤਿ ਕਰਣੀ ਜਾਇ ॥

3ਆਪੁ ਛੋਡਿ ਸਰਣਾਇ ਪਵੈ ਮੰਨਿ ਲਏ ਰਜਾਇ ॥

4ਗੁਰਮੁਖਿ ਜਮ ਡੰਡੁ ਨ ਲਗਈ ਹਉਮੈ ਵਿਚਹੁ ਜਾਇ ॥

5ਨਾਨਕ ਸੇਵਕੁ ਸੋਈ ਆਖੀਐ ਜਿ ਸਚਿ ਰਹੈ ਲਿਵ ਲਾਇ ॥੧॥

6ਮਃ ੩ ॥

7ਦਾਤਿ ਜੋਤਿ ਸਭ ਸੂਰਤਿ ਤੇਰੀ ॥

8ਬਹੁਤੁ ਸਿਆਣਪ ਹਉਮੈ ਮੇਰੀ ॥

9ਬਹੁ ਕਰਮ ਕਮਾਵਹਿ ਲੋਭਿ ਮੋਹਿ ਵਿਆਪੇ ਹਉਮੈ ਕਦੇ ਨ ਚੂਕੈ ਫੇਰੀ ॥

10ਨਾਨਕ ਆਪਿ ਕਰਾਏ ਕਰਤਾ ਜੋ ਤਿਸੁ ਭਾਵੈ ਸਾਈ ਗਲ ਚੰਗੇਰੀ ॥੨॥

11ਪਉੜੀ ਮਃ ੫ ॥

12ਸਚੁ ਖਾਣਾ ਸਚੁ ਪੈਨਣਾ ਸਚੁ ਨਾਮੁ ਅਧਾਰੁ ॥

13ਗੁਰਿ ਪੂਰੈ ਮੇਲਾਇਆ ਪ੍ਰਭੁ ਦੇਵਣਹਾਰੁ ॥

14ਭਾਗੁ ਪੂਰਾ ਤਿਨ ਜਾਗਿਆ ਜਪਿਆ ਨਿਰੰਕਾਰੁ ॥

15ਸਾਧੂ ਸੰਗਤਿ ਲਗਿਆ ਤਰਿਆ ਸੰਸਾਰੁ ॥

16ਨਾਨਕ ਸਿਫਤਿ ਸਲਾਹ ਕਰਿ ਪ੍ਰਭ ਕਾ ਜੈਕਾਰੁ ॥੩੫॥

17ਸਲੋਕ ਮਃ ੫ ॥

18ਸਭੇ ਜੀਅ ਸਮਾਲਿ ਅਪਣੀ ਮਿਹਰ ਕਰੁ ॥

19ਅੰਨੁ ਪਾਣੀ ਮੁਚੁ ਉਪਾਇ ਦੁਖ ਦਾਲਦੁ ਭੰਨਿ ਤਰੁ ॥

20ਅਰਦਾਸਿ ਸੁਣੀ ਦਾਤਾਰਿ ਹੋਈ ਸਿਸਟਿ ਠਰੁ ॥

21ਲੇਵਹੁ ਕੰਠਿ ਲਗਾਇ ਅਪਦਾ ਸਭ ਹਰੁ ॥

22ਨਾਨਕ ਨਾਮੁ ਧਿਆਇ ਪ੍ਰਭ ਕਾ ਸਫਲੁ ਘਰੁ ॥੧॥

23ਮਃ ੫ ॥

24ਵੁਠੇ ਮੇਘ ਸੁਹਾਵਣੇ ਹੁਕਮੁ ਕੀਤਾ ਕਰਤਾਰਿ ॥

25ਰਿਜਕੁ ਉਪਾਇਓਨੁ ਅਗਲਾ ਠਾਂਢਿ ਪਈ ਸੰਸਾਰਿ ॥

26ਤਨੁ ਮਨੁ ਹਰਿਆ ਹੋਇਆ ਸਿਮਰਤ ਅਗਮ ਅਪਾਰ ॥

27ਕਰਿ ਕਿਰਪਾ ਪ੍ਰਭ ਆਪਣੀ ਸਚੇ ਸਿਰਜਣਹਾਰ ॥

28ਕੀਤਾ ਲੋੜਹਿ ਸੋ ਕਰਹਿ ਨਾਨਕ ਸਦ ਬਲਿਹਾਰ ॥੨॥

29ਪਉੜੀ ॥

30ਵਡਾ ਆਪਿ ਅਗੰਮੁ ਹੈ ਵਡੀ ਵਡਿਆਈ ॥

31ਗੁਰ ਸਬਦੀ ਵੇਖਿ ਵਿਗਸਿਆ ਅੰਤਰਿ ਸਾਂਤਿ ਆਈ ॥

32ਸਭੁ ਆਪੇ ਆਪਿ ਵਰਤਦਾ ਆਪੇ ਹੈ ਭਾਈ ॥

33ਆਪਿ ਨਾਥੁ ਸਭ ਨਥੀਅਨੁ ਸਭ ਹੁਕਮਿ ਚਲਾਈ ॥

34ਨਾਨਕ ਹਰਿ ਭਾਵੈ ਸੋ ਕਰੇ ਸਭ ਚਲੈ ਰਜਾਈ ॥੩੬॥੧॥ ਸੁਧੁ ॥

35ਰਾਗੁ ਸਾਰੰਗ ਬਾਣੀ ਭਗਤਾਂ ਕੀ ॥

36ਕਬੀਰ ਜੀ ॥

37ੴ ਸਤਿਗੁਰ ਪ੍ਰਸਾਦਿ ॥

38ਕਹਾ ਨਰ ਗਰਬਸਿ ਥੋਰੀ ਬਾਤ ॥

39ਮਨ ਦਸ ਨਾਜੁ ਟਕਾ ਚਾਰਿ ਗਾਂਠੀ ਐਂਡੌ ਟੇਢੌ ਜਾਤੁ ॥੧॥ ਰਹਾਉ ॥

40ਬਹੁਤੁ ਪ੍ਰਤਾਪੁ ਗਾਂਉ ਸਉ ਪਾਏ ਦੁਇ ਲਖ ਟਕਾ ਬਰਾਤ ॥

41ਦਿਵਸ ਚਾਰਿ ਕੀ ਕਰਹੁ ਸਾਹਿਬੀ ਜੈਸੇ ਬਨ ਹਰ ਪਾਤ ॥੧॥

42ਨਾ ਕੋਊ ਲੈ ਆਇਓ ਇਹੁ ਧਨੁ ਨਾ ਕੋਊ ਲੈ ਜਾਤੁ ॥

43ਰਾਵਨ ਹੂੰ ਤੇ ਅਧਿਕ ਛਤ੍ਰਪਤਿ ਖਿਨ ਮਹਿ ਗਏ ਬਿਲਾਤ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath