ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1252 · Raag Saarang · Bhagat Kabeer Ji

1ਹਰਿ ਕੇ ਸੰਤ ਸਦਾ ਥਿਰੁ ਪੂਜਹੁ ਜੋ ਹਰਿ ਨਾਮੁ ਜਪਾਤ ॥

2ਜਿਨ ਕਉ ਕ੍ਰਿਪਾ ਕਰਤ ਹੈ ਗੋਬਿਦੁ ਤੇ ਸਤਸੰਗਿ ਮਿਲਾਤ ॥੩॥

3ਮਾਤ ਪਿਤਾ ਬਨਿਤਾ ਸੁਤ ਸੰਪਤਿ ਅੰਤਿ ਨ ਚਲਤ ਸੰਗਾਤ ॥

4ਕਹਤ ਕਬੀਰੁ ਰਾਮ ਭਜੁ ਬਉਰੇ ਜਨਮੁ ਅਕਾਰਥ ਜਾਤ ॥੪॥੧॥

5ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥

6ਤੇਰੇ ਸੰਤਨ ਕੀ ਹਉ ਚੇਰੀ ॥੧॥ ਰਹਾਉ ॥

7ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥

8ਬਸਤੋ ਹੋਇ ਹੋਇ ਸੋੁ ਊਜਰੁ ਊਜਰੁ ਹੋਇ ਸੁ ਬਸੈ ॥੧॥

9ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥

10ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥੨॥

11ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥

12ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥

13ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥

14ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥੪॥੨॥

15ਸਾਰੰਗ ਬਾਣੀ ਨਾਮਦੇਉ ਜੀ ਕੀ ॥

16ੴ ਸਤਿਗੁਰ ਪ੍ਰਸਾਦਿ ॥

17ਕਾਏਂ ਰੇ ਮਨ ਬਿਖਿਆ ਬਨ ਜਾਇ ॥

18ਭੂਲੌ ਰੇ ਠਗਮੂਰੀ ਖਾਇ ॥੧॥ ਰਹਾਉ ॥

19ਜੈਸੇ ਮੀਨੁ ਪਾਨੀ ਮਹਿ ਰਹੈ ॥

20ਕਾਲ ਜਾਲ ਕੀ ਸੁਧਿ ਨਹੀ ਲਹੈ ॥

21ਜਿਹਬਾ ਸੁਆਦੀ ਲੀਲਿਤ ਲੋਹ ॥

22ਐਸੇ ਕਨਿਕ ਕਾਮਨੀ ਬਾਧਿਓ ਮੋਹ ॥੧॥

23ਜਿਉ ਮਧੁ ਮਾਖੀ ਸੰਚੈ ਅਪਾਰ ॥

24ਮਧੁ ਲੀਨੋ ਮੁਖਿ ਦੀਨੀ ਛਾਰੁ ॥

25ਗਊ ਬਾਛ ਕਉ ਸੰਚੈ ਖੀਰੁ ॥

26ਗਲਾ ਬਾਂਧਿ ਦੁਹਿ ਲੇਇ ਅਹੀਰੁ ॥੨॥

27ਮਾਇਆ ਕਾਰਨਿ ਸ੍ਰਮੁ ਅਤਿ ਕਰੈ ॥

28ਸੋ ਮਾਇਆ ਲੈ ਗਾਡੈ ਧਰੈ ॥

29ਅਤਿ ਸੰਚੈ ਸਮਝੈ ਨਹੀ ਮੂੜੑ ॥

30ਧਨੁ ਧਰਤੀ ਤਨੁ ਹੋਇ ਗਇਓ ਧੂੜਿ ॥੩॥

31ਕਾਮ ਕ੍ਰੋਧ ਤ੍ਰਿਸਨਾ ਅਤਿ ਜਰੈ ॥

32ਸਾਧਸੰਗਤਿ ਕਬਹੂ ਨਹੀ ਕਰੈ ॥

33ਕਹਤ ਨਾਮਦੇਉ ਤਾ ਚੀ ਆਣਿ ॥

34ਨਿਰਭੈ ਹੋਇ ਭਜੀਐ ਭਗਵਾਨ ॥੪॥੧॥

35ਬਦਹੁ ਕੀ ਨ ਹੋਡ ਮਾਧਉ ਮੋ ਸਿਉ ॥

36ਠਾਕੁਰ ਤੇ ਜਨੁ ਜਨ ਤੇ ਠਾਕੁਰੁ ਖੇਲੁ ਪਰਿਓ ਹੈ ਤੋ ਸਿਉ ॥੧॥ ਰਹਾਉ ॥

37ਆਪਨ ਦੇਉ ਦੇਹੁਰਾ ਆਪਨ ਆਪ ਲਗਾਵੈ ਪੂਜਾ ॥

38ਜਲ ਤੇ ਤਰੰਗ ਤਰੰਗ ਤੇ ਹੈ ਜਲੁ ਕਹਨ ਸੁਨਨ ਕਉ ਦੂਜਾ ॥੧॥

39ਆਪਹਿ ਗਾਵੈ ਆਪਹਿ ਨਾਚੈ ਆਪਿ ਬਜਾਵੈ ਤੂਰਾ ॥

40ਕਹਤ ਨਾਮਦੇਉ ਤੂੰ ਮੇਰੋ ਠਾਕੁਰੁ ਜਨੁ ਊਰਾ ਤੂ ਪੂਰਾ ॥੨॥੨॥

41ਦਾਸ ਅਨਿੰਨ ਮੇਰੋ ਨਿਜ ਰੂਪ ॥

42ਦਰਸਨ ਨਿਮਖ ਤਾਪ ਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕੂਪ ॥੧॥ ਰਹਾਉ ॥

43ਮੇਰੀ ਬਾਂਧੀ ਭਗਤੁ ਛਡਾਵੈ ਬਾਂਧੈ ਭਗਤੁ ਨ ਛੂਟੈ ਮੋਹਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath