ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1254 · Raag Malaar

1ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧

2ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

3ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥

4ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥

5ਪ੍ਰਾਣੀ ਏਕੋ ਨਾਮੁ ਧਿਆਵਹੁ ॥

6ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥

7ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥

8ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥

9ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥

10ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥

11ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥

12ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥

13ਮਲਾਰ ਮਹਲਾ ੧ ॥

14ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥

15ਸੁਣਿ ਘਨ ਘੋਰ ਸੀਤਲੁ ਮਨੁ ਮੋਰਾ ਲਾਲ ਰਤੀ ਗੁਣ ਗਾਵੈ ॥੧॥

16ਬਰਸੁ ਘਨਾ ਮੇਰਾ ਮਨੁ ਭੀਨਾ ॥

17ਅੰਮ੍ਰਿਤ ਬੂੰਦ ਸੁਹਾਨੀ ਹੀਅਰੈ ਗੁਰਿ ਮੋਹੀ ਮਨੁ ਹਰਿ ਰਸਿ ਲੀਨਾ ॥੧॥ ਰਹਾਉ ॥

18ਸਹਜਿ ਸੁਖੀ ਵਰ ਕਾਮਣਿ ਪਿਆਰੀ ਜਿਸੁ ਗੁਰ ਬਚਨੀ ਮਨੁ ਮਾਨਿਆ ॥

19ਹਰਿ ਵਰਿ ਨਾਰਿ ਭਈ ਸੋਹਾਗਣਿ ਮਨਿ ਤਨਿ ਪ੍ਰੇਮੁ ਸੁਖਾਨਿਆ ॥੨॥

20ਅਵਗਣ ਤਿਆਗਿ ਭਈ ਬੈਰਾਗਨਿ ਅਸਥਿਰੁ ਵਰੁ ਸੋਹਾਗੁ ਹਰੀ ॥

21ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ ਹਰਿ ਪ੍ਰਭਿ ਅਪਣੀ ਕਿਰਪਾ ਕਰੀ ॥੩॥

22ਆਵਣ ਜਾਣੁ ਨਹੀ ਮਨੁ ਨਿਹਚਲੁ ਪੂਰੇ ਗੁਰ ਕੀ ਓਟ ਗਹੀ ॥

23ਨਾਨਕ ਰਾਮ ਨਾਮੁ ਜਪਿ ਗੁਰਮੁਖਿ ਧਨੁ ਸੋਹਾਗਣਿ ਸਚੁ ਸਹੀ ॥੪॥੨॥

24ਮਲਾਰ ਮਹਲਾ ੧ ॥

25ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ ਕਰਤ ਗਵਾਇਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath