ਗੁਰੂ ਗ੍ਰੰਥ ਸਾਹਿਬ 1255 · Raag Malaar · Guru Nanak Dev Ji
1ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥
2ਸਬਦੁ ਚੀਨਿ ਭੈ ਕਪਟ ਨ ਛੂਟੇ ਮਨਿ ਮੁਖਿ ਮਾਇਆ ਮਾਇਆ ॥
3ਅਜਗਰਿ ਭਾਰਿ ਲਦੇ ਅਤਿ ਭਾਰੀ ਮਰਿ ਜਨਮੇ ਜਨਮੁ ਗਵਾਇਆ ॥੧॥
4ਮਨਿ ਭਾਵੈ ਸਬਦੁ ਸੁਹਾਇਆ ॥
5ਭ੍ਰਮਿ ਭ੍ਰਮਿ ਜੋਨਿ ਭੇਖ ਬਹੁ ਕੀਨੑੇ ਗੁਰਿ ਰਾਖੇ ਸਚੁ ਪਾਇਆ ॥੧॥ ਰਹਾਉ ॥
6ਤੀਰਥਿ ਤੇਜੁ ਨਿਵਾਰਿ ਨ ਨੑਾਤੇ ਹਰਿ ਕਾ ਨਾਮੁ ਨ ਭਾਇਆ ॥
7ਰਤਨ ਪਦਾਰਥੁ ਪਰਹਰਿ ਤਿਆਗਿਆ ਜਤ ਕੋ ਤਤ ਹੀ ਆਇਆ ॥
8ਬਿਸਟਾ ਕੀਟ ਭਏ ਉਤ ਹੀ ਤੇ ਉਤ ਹੀ ਮਾਹਿ ਸਮਾਇਆ ॥
9ਅਧਿਕ ਸੁਆਦ ਰੋਗ ਅਧਿਕਾਈ ਬਿਨੁ ਗੁਰ ਸਹਜੁ ਨ ਪਾਇਆ ॥੨॥
10ਸੇਵਾ ਸੁਰਤਿ ਰਹਸਿ ਗੁਣ ਗਾਵਾ ਗੁਰਮੁਖਿ ਗਿਆਨੁ ਬੀਚਾਰਾ ॥
11ਖੋਜੀ ਉਪਜੈ ਬਾਦੀ ਬਿਨਸੈ ਹਉ ਬਲਿ ਬਲਿ ਗੁਰ ਕਰਤਾਰਾ ॥
12ਹਮ ਨੀਚ ਹੋੁਤੇ ਹੀਣਮਤਿ ਝੂਠੇ ਤੂ ਸਬਦਿ ਸਵਾਰਣਹਾਰਾ ॥
13ਆਤਮ ਚੀਨਿ ਤਹਾ ਤੂ ਤਾਰਣ ਸਚੁ ਤਾਰੇ ਤਾਰਣਹਾਰਾ ॥੩॥
14ਬੈਸਿ ਸੁਥਾਨਿ ਕਹਾਂ ਗੁਣ ਤੇਰੇ ਕਿਆ ਕਿਆ ਕਥਉ ਅਪਾਰਾ ॥
15ਅਲਖੁ ਨ ਲਖੀਐ ਅਗਮੁ ਅਜੋਨੀ ਤੂੰ ਨਾਥਾਂ ਨਾਥਣਹਾਰਾ ॥
16ਕਿਸੁ ਪਹਿ ਦੇਖਿ ਕਹਉ ਤੂ ਕੈਸਾ ਸਭਿ ਜਾਚਕ ਤੂ ਦਾਤਾਰਾ ॥
17ਭਗਤਿਹੀਣੁ ਨਾਨਕੁ ਦਰਿ ਦੇਖਹੁ ਇਕੁ ਨਾਮੁ ਮਿਲੈ ਉਰਿ ਧਾਰਾ ॥੪॥੩॥
18ਮਲਾਰ ਮਹਲਾ ੧ ॥
19ਜਿਨਿ ਧਨ ਪਿਰ ਕਾ ਸਾਦੁ ਨ ਜਾਨਿਆ ਸਾ ਬਿਲਖ ਬਦਨ ਕੁਮਲਾਨੀ ॥
20ਭਈ ਨਿਰਾਸੀ ਕਰਮ ਕੀ ਫਾਸੀ ਬਿਨੁ ਗੁਰ ਭਰਮਿ ਭੁਲਾਨੀ ॥੧॥
21ਬਰਸੁ ਘਨਾ ਮੇਰਾ ਪਿਰੁ ਘਰਿ ਆਇਆ ॥
22ਬਲਿ ਜਾਵਾਂ ਗੁਰ ਅਪਨੇ ਪ੍ਰੀਤਮ ਜਿਨਿ ਹਰਿ ਪ੍ਰਭੁ ਆਣਿ ਮਿਲਾਇਆ ॥੧॥ ਰਹਾਉ ॥
23ਨਉਤਨ ਪ੍ਰੀਤਿ ਸਦਾ ਠਾਕੁਰ ਸਿਉ ਅਨਦਿਨੁ ਭਗਤਿ ਸੁਹਾਵੀ ॥
24ਮੁਕਤਿ ਭਏ ਗੁਰਿ ਦਰਸੁ ਦਿਖਾਇਆ ਜੁਗਿ ਜੁਗਿ ਭਗਤਿ ਸੁਭਾਵੀ ॥੨॥
25ਹਮ ਥਾਰੇ ਤ੍ਰਿਭਵਣ ਜਗੁ ਤੁਮਰਾ ਤੂ ਮੇਰਾ ਹਉ ਤੇਰਾ ॥
26ਸਤਿਗੁਰਿ ਮਿਲਿਐ ਨਿਰੰਜਨੁ ਪਾਇਆ ਬਹੁਰਿ ਨ ਭਵਜਲਿ ਫੇਰਾ ॥੩॥
27ਅਪੁਨੇ ਪਿਰ ਹਰਿ ਦੇਖਿ ਵਿਗਾਸੀ ਤਉ ਧਨ ਸਾਚੁ ਸੀਗਾਰੋ ॥
28ਅਕੁਲ ਨਿਰੰਜਨ ਸਿਉ ਸਚਿ ਸਾਚੀ ਗੁਰਮਤਿ ਨਾਮੁ ਅਧਾਰੋ ॥੪॥
29ਮੁਕਤਿ ਭਈ ਬੰਧਨ ਗੁਰਿ ਖੋਲੑੇ ਸਬਦਿ ਸੁਰਤਿ ਪਤਿ ਪਾਈ ॥
30ਨਾਨਕ ਰਾਮ ਨਾਮੁ ਰਿਦ ਅੰਤਰਿ ਗੁਰਮੁਖਿ ਮੇਲਿ ਮਿਲਾਈ ॥੫॥੪॥
31ਮਹਲਾ ੧ ਮਲਾਰ ॥
32ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥
33ਦੁਸਟ ਭਾਉ ਤਜਿ ਨਿੰਦ ਪਰਾਈ ਕਾਮੁ ਕ੍ਰੋਧੁ ਚੰਡਾਰ ॥੧॥
34ਮਹਲ ਮਹਿ ਬੈਠੇ ਅਗਮ ਅਪਾਰ ॥
35ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath