ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1256 · Raag Malaar · Guru Nanak Dev Ji

1ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥

2ਸੁਧਿ ਬੁਧਿ ਸੁਰਤਿ ਨਾਮਿ ਹਰਿ ਪਾਈਐ ਸਤਸੰਗਤਿ ਗੁਰ ਪਿਆਰ ॥੨॥

3ਅਹਿਨਿਸਿ ਲਾਹਾ ਹਰਿ ਨਾਮੁ ਪਰਾਪਤਿ ਗੁਰੁ ਦਾਤਾ ਦੇਵਣਹਾਰੁ ॥

4ਗੁਰਮੁਖਿ ਸਿਖ ਸੋਈ ਜਨੁ ਪਾਏ ਜਿਸ ਨੋ ਨਦਰਿ ਕਰੇ ਕਰਤਾਰੁ ॥੩॥

5ਕਾਇਆ ਮਹਲੁ ਮੰਦਰੁ ਘਰੁ ਹਰਿ ਕਾ ਤਿਸੁ ਮਹਿ ਰਾਖੀ ਜੋਤਿ ਅਪਾਰ ॥

6ਨਾਨਕ ਗੁਰਮੁਖਿ ਮਹਲਿ ਬੁਲਾਈਐ ਹਰਿ ਮੇਲੇ ਮੇਲਣਹਾਰ ॥੪॥੫॥

7ਮਲਾਰ ਮਹਲਾ ੧ ਘਰੁ ੨

8ੴ ਸਤਿਗੁਰ ਪ੍ਰਸਾਦਿ ॥

9ਪਵਣੈ ਪਾਣੀ ਜਾਣੈ ਜਾਤਿ ॥

10ਕਾਇਆਂ ਅਗਨਿ ਕਰੇ ਨਿਭਰਾਂਤਿ ॥

11ਜੰਮਹਿ ਜੀਅ ਜਾਣੈ ਜੇ ਥਾਉ ॥

12ਸੁਰਤਾ ਪੰਡਿਤੁ ਤਾ ਕਾ ਨਾਉ ॥੧॥

13ਗੁਣ ਗੋਬਿੰਦ ਨ ਜਾਣੀਅਹਿ ਮਾਇ ॥

14ਅਣਡੀਠਾ ਕਿਛੁ ਕਹਣੁ ਨ ਜਾਇ ॥

15ਕਿਆ ਕਰਿ ਆਖਿ ਵਖਾਣੀਐ ਮਾਇ ॥੧॥ ਰਹਾਉ ॥

16ਊਪਰਿ ਦਰਿ ਅਸਮਾਨਿ ਪਇਆਲਿ ॥

17ਕਿਉ ਕਰਿ ਕਹੀਐ ਦੇਹੁ ਵੀਚਾਰਿ ॥

18ਬਿਨੁ ਜਿਹਵਾ ਜੋ ਜਪੈ ਹਿਆਇ ॥ ਕੋਈ ਜਾਣੈ ਕੈਸਾ ਨਾਉ ॥੨॥

19ਕਥਨੀ ਬਦਨੀ ਰਹੈ ਨਿਭਰਾਂਤਿ ॥

20ਸੋ ਬੂਝੈ ਹੋਵੈ ਜਿਸੁ ਦਾਤਿ ॥

21ਅਹਿਨਿਸਿ ਅੰਤਰਿ ਰਹੈ ਲਿਵ ਲਾਇ ॥

22ਸੋਈ ਪੁਰਖੁ ਜਿ ਸਚਿ ਸਮਾਇ ॥੩॥

23ਜਾਤਿ ਕੁਲੀਨੁ ਸੇਵਕੁ ਜੇ ਹੋਇ ॥

24ਤਾ ਕਾ ਕਹਣਾ ਕਹਹੁ ਨ ਕੋਇ ॥

25ਵਿਚਿ ਸਨਾਤਂੀ ਸੇਵਕੁ ਹੋਇ ॥

26ਨਾਨਕ ਪਣ੍ਹੀਆ ਪਹਿਰੈ ਸੋਇ ॥੪॥੧॥੬॥

27ਮਲਾਰ ਮਹਲਾ ੧ ॥

28ਦੁਖੁ ਵੇਛੋੜਾ ਇਕੁ ਦੁਖੁ ਭੂਖ ॥

29ਇਕੁ ਦੁਖੁ ਸਕਤਵਾਰ ਜਮਦੂਤ ॥

30ਇਕੁ ਦੁਖੁ ਰੋਗੁ ਲਗੈ ਤਨਿ ਧਾਇ ॥

31ਵੈਦ ਨ ਭੋਲੇ ਦਾਰੂ ਲਾਇ ॥੧॥

32ਵੈਦ ਨ ਭੋਲੇ ਦਾਰੂ ਲਾਇ ॥

33ਦਰਦੁ ਹੋਵੈ ਦੁਖੁ ਰਹੈ ਸਰੀਰ ॥

34ਐਸਾ ਦਾਰੂ ਲਗੈ ਨ ਬੀਰ ॥੧॥ ਰਹਾਉ ॥

35ਖਸਮੁ ਵਿਸਾਰਿ ਕੀਏ ਰਸ ਭੋਗ ॥

36ਤਾਂ ਤਨਿ ਉਠਿ ਖਲੋਏ ਰੋਗ ॥

37ਮਨ ਅੰਧੇ ਕਉ ਮਿਲੈ ਸਜਾਇ ॥

38ਵੈਦ ਨ ਭੋਲੇ ਦਾਰੂ ਲਾਇ ॥੨॥

39ਚੰਦਨ ਕਾ ਫਲੁ ਚੰਦਨ ਵਾਸੁ ॥

40ਮਾਣਸ ਕਾ ਫਲੁ ਘਟ ਮਹਿ ਸਾਸੁ ॥

41ਸਾਸਿ ਗਇਐ ਕਾਇਆ ਢਲਿ ਪਾਇ ॥

42ਤਾ ਕੈ ਪਾਛੈ ਕੋਇ ਨ ਖਾਇ ॥੩॥

43ਕੰਚਨ ਕਾਇਆ ਨਿਰਮਲ ਹੰਸੁ ॥

44ਜਿਸੁ ਮਹਿ ਨਾਮੁ ਨਿਰੰਜਨ ਅੰਸੁ ॥

45ਦੂਖ ਰੋਗ ਸਭਿ ਗਇਆ ਗਵਾਇ ॥

46ਨਾਨਕ ਛੂਟਸਿ ਸਾਚੈ ਨਾਇ ॥੪॥੨॥੭॥

47ਮਲਾਰ ਮਹਲਾ ੧ ॥

48ਦੁਖ ਮਹੁਰਾ ਮਾਰਣ ਹਰਿ ਨਾਮੁ ॥

49ਸਿਲਾ ਸੰਤੋਖ ਪੀਸਣੁ ਹਥਿ ਦਾਨੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath