ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1257 · Raag Malaar · Guru Nanak Dev Ji

1ਨਿਤ ਨਿਤ ਲੇਹੁ ਨ ਛੀਜੈ ਦੇਹ ॥

2ਅੰਤ ਕਾਲਿ ਜਮੁ ਮਾਰੈ ਠੇਹ ॥੧॥

3ਐਸਾ ਦਾਰੂ ਖਾਹਿ ਗਵਾਰ ॥

4ਜਿਤੁ ਖਾਧੈ ਤੇਰੇ ਜਾਹਿ ਵਿਕਾਰ ॥੧॥ ਰਹਾਉ ॥

5ਰਾਜੁ ਮਾਲੁ ਜੋਬਨੁ ਸਭੁ ਛਾਂਵ ॥

6ਰਥਿ ਫਿਰੰਦੈ ਦੀਸਹਿ ਥਾਵ ॥

7ਦੇਹ ਨ ਨਾਉ ਨ ਹੋਵੈ ਜਾਤਿ ॥

8ਓਥੈ ਦਿਹੁ ਐਥੈ ਸਭ ਰਾਤਿ ॥੨॥

9ਸਾਦ ਕਰਿ ਸਮਧਾਂ ਤ੍ਰਿਸਨਾ ਘਿਉ ਤੇਲੁ ॥

10ਕਾਮੁ ਕ੍ਰੋਧੁ ਅਗਨੀ ਸਿਉ ਮੇਲੁ ॥

11ਹੋਮ ਜਗ ਅਰੁ ਪਾਠ ਪੁਰਾਣ ॥

12ਜੋ ਤਿਸੁ ਭਾਵੈ ਸੋ ਪਰਵਾਣ ॥੩॥

13ਤਪੁ ਕਾਗਦੁ ਤੇਰਾ ਨਾਮੁ ਨੀਸਾਨੁ ॥

14ਜਿਨ ਕਉ ਲਿਖਿਆ ਏਹੁ ਨਿਧਾਨੁ ॥

15ਸੇ ਧਨਵੰਤ ਦਿਸਹਿ ਘਰਿ ਜਾਇ ॥

16ਨਾਨਕ ਜਨਨੀ ਧੰਨੀ ਮਾਇ ॥੪॥੩॥੮॥

17ਮਲਾਰ ਮਹਲਾ ੧ ॥

18ਬਾਗੇ ਕਾਪੜ ਬੋਲੈ ਬੈਣ ॥

19ਲੰਮਾ ਨਕੁ ਕਾਲੇ ਤੇਰੇ ਨੈਣ ॥

20ਕਬਹੂੰ ਸਾਹਿਬੁ ਦੇਖਿਆ ਭੈਣ ॥੧॥

21ਊਡਾਂ ਊਡਿ ਚੜਾਂ ਅਸਮਾਨਿ ॥ ਸਾਹਿਬ ਸੰਮ੍ਰਿਥ ਤੇਰੈ ਤਾਣਿ ॥

22ਜਲਿ ਥਲਿ ਡੂੰਗਰਿ ਦੇਖਾਂ ਤੀਰ ॥

23ਥਾਨ ਥਨੰਤਰਿ ਸਾਹਿਬੁ ਬੀਰ ॥੨॥

24ਜਿਨਿ ਤਨੁ ਸਾਜਿ ਦੀਏ ਨਾਲਿ ਖੰਭ ॥

25ਅਤਿ ਤ੍ਰਿਸਨਾ ਉਡਣੈ ਕੀ ਡੰਝ ॥

26ਨਦਰਿ ਕਰੇ ਤਾਂ ਬੰਧਾਂ ਧੀਰ ॥

27ਜਿਉ ਵੇਖਾਲੇ ਤਿਉ ਵੇਖਾਂ ਬੀਰ ॥੩॥

28ਨ ਇਹੁ ਤਨੁ ਜਾਇਗਾ ਨ ਜਾਹਿਗੇ ਖੰਭ ॥

29ਪਉਣੈ ਪਾਣੀ ਅਗਨੀ ਕਾ ਸਨਬੰਧ ॥

30ਨਾਨਕ ਕਰਮੁ ਹੋਵੈ ਜਪੀਐ ਕਰਿ ਗੁਰੁ ਪੀਰੁ ॥

31ਸਚਿ ਸਮਾਵੈ ਏਹੁ ਸਰੀਰੁ ॥੪॥੪॥੯॥

32ਮਲਾਰ ਮਹਲਾ ੩ ਚਉਪਦੇ ਘਰੁ ੧

33ੴ ਸਤਿਗੁਰ ਪ੍ਰਸਾਦਿ ॥

34ਨਿਰੰਕਾਰੁ ਆਕਾਰੁ ਹੈ ਆਪੇ ਆਪੇ ਭਰਮਿ ਭੁਲਾਏ ॥

35ਕਰਿ ਕਰਿ ਕਰਤਾ ਆਪੇ ਵੇਖੈ ਜਿਤੁ ਭਾਵੈ ਤਿਤੁ ਲਾਏ ॥

36ਸੇਵਕ ਕਉ ਏਹਾ ਵਡਿਆਈ ਜਾ ਕਉ ਹੁਕਮੁ ਮਨਾਏ ॥੧॥

37ਆਪਣਾ ਭਾਣਾ ਆਪੇ ਜਾਣੈ ਗੁਰ ਕਿਰਪਾ ਤੇ ਲਹੀਐ ॥

38ਏਹਾ ਸਕਤਿ ਸਿਵੈ ਘਰਿ ਆਵੈ ਜੀਵਦਿਆ ਮਰਿ ਰਹੀਐ ॥੧॥ ਰਹਾਉ ॥

39ਵੇਦ ਪੜੈ ਪੜਿ ਵਾਦੁ ਵਖਾਣੈ ਬ੍ਰਹਮਾ ਬਿਸਨੁ ਮਹੇਸਾ ॥

40ਏਹ ਤ੍ਰਿਗੁਣ ਮਾਇਆ ਜਿਨਿ ਜਗਤੁ ਭੁਲਾਇਆ ਜਨਮ ਮਰਣ ਕਾ ਸਹਸਾ ॥

41ਗੁਰ ਪਰਸਾਦੀ ਏਕੋ ਜਾਣੈ ਚੂਕੈ ਮਨਹੁ ਅੰਦੇਸਾ ॥੨॥

42ਹਮ ਦੀਨ ਮੂਰਖ ਅਵੀਚਾਰੀ ਤੁਮ ਚਿੰਤਾ ਕਰਹੁ ਹਮਾਰੀ ॥

43ਹੋਹੁ ਦਇਆਲ ਕਰਿ ਦਾਸੁ ਦਾਸਾ ਕਾ ਸੇਵਾ ਕਰੀ ਤੁਮਾਰੀ ॥

44ਏਕੁ ਨਿਧਾਨੁ ਦੇਹਿ ਤੂ ਅਪਣਾ ਅਹਿਨਿਸਿ ਨਾਮੁ ਵਖਾਣੀ ॥੩॥

45ਕਹਤ ਨਾਨਕੁ ਗੁਰ ਪਰਸਾਦੀ ਬੂਝਹੁ ਕੋਈ ਐਸਾ ਕਰੇ ਵੀਚਾਰਾ ॥

46ਜਿਉ ਜਲ ਊਪਰਿ ਫੇਨੁ ਬੁਦਬੁਦਾ ਤੈਸਾ ਇਹੁ ਸੰਸਾਰਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath