ਗੁਰੂ ਗ੍ਰੰਥ ਸਾਹਿਬ 1258 · Raag Malaar · Guru Amar Daas Ji
1ਜਿਸ ਤੇ ਹੋਆ ਤਿਸਹਿ ਸਮਾਣਾ ਚੂਕਿ ਗਇਆ ਪਾਸਾਰਾ ॥੪॥੧॥
2ਮਲਾਰ ਮਹਲਾ ੩ ॥
3ਜਿਨੀ ਹੁਕਮੁ ਪਛਾਣਿਆ ਸੇ ਮੇਲੇ ਹਉਮੈ ਸਬਦਿ ਜਲਾਇ ॥
4ਸਚੀ ਭਗਤਿ ਕਰਹਿ ਦਿਨੁ ਰਾਤੀ ਸਚਿ ਰਹੇ ਲਿਵ ਲਾਇ ॥
5ਸਦਾ ਸਚੁ ਹਰਿ ਵੇਖਦੇ ਗੁਰ ਕੈ ਸਬਦਿ ਸੁਭਾਇ ॥੧॥
6ਮਨ ਰੇ ਹੁਕਮੁ ਮੰਨਿ ਸੁਖੁ ਹੋਇ ॥
7ਪ੍ਰਭ ਭਾਣਾ ਅਪਣਾ ਭਾਵਦਾ ਜਿਸੁ ਬਖਸੇ ਤਿਸੁ ਬਿਘਨੁ ਨ ਕੋਇ ॥੧॥ ਰਹਾਉ ॥
8ਤ੍ਰੈ ਗੁਣ ਸਭਾ ਧਾਤੁ ਹੈ ਨਾ ਹਰਿ ਭਗਤਿ ਨ ਭਾਇ ॥
9ਗਤਿ ਮੁਕਤਿ ਕਦੇ ਨ ਹੋਵਈ ਹਉਮੈ ਕਰਮ ਕਮਾਹਿ ॥
10ਸਾਹਿਬ ਭਾਵੈ ਸੋ ਥੀਐ ਪਇਐ ਕਿਰਤਿ ਫਿਰਾਹਿ ॥੨॥
11ਸਤਿਗੁਰ ਭੇਟਿਐ ਮਨੁ ਮਰਿ ਰਹੈ ਹਰਿ ਨਾਮੁ ਵਸੈ ਮਨਿ ਆਇ ॥
12ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥
13ਚਉਥੈ ਪਦਿ ਵਾਸਾ ਹੋਇਆ ਸਚੈ ਰਹੈ ਸਮਾਇ ॥੩॥
14ਮੇਰਾ ਹਰਿ ਪ੍ਰਭੁ ਅਗਮੁ ਅਗੋਚਰੁ ਹੈ ਕੀਮਤਿ ਕਹਣੁ ਨ ਜਾਇ ॥
15ਗੁਰ ਪਰਸਾਦੀ ਬੁਝੀਐ ਸਬਦੇ ਕਾਰ ਕਮਾਇ ॥
16ਨਾਨਕ ਨਾਮੁ ਸਲਾਹਿ ਤੂ ਹਰਿ ਹਰਿ ਦਰਿ ਸੋਭਾ ਪਾਇ ॥੪॥੨॥
17ਮਲਾਰ ਮਹਲਾ ੩ ॥
18ਗੁਰਮੁਖਿ ਕੋਈ ਵਿਰਲਾ ਬੂਝੈ ਜਿਸ ਨੋ ਨਦਰਿ ਕਰੇਇ ॥
19ਗੁਰ ਬਿਨੁ ਦਾਤਾ ਕੋਈ ਨਾਹੀ ਬਖਸੇ ਨਦਰਿ ਕਰੇਇ ॥
20ਗੁਰ ਮਿਲਿਐ ਸਾਂਤਿ ਊਪਜੈ ਅਨਦਿਨੁ ਨਾਮੁ ਲਏਇ ॥੧॥
21ਮੇਰੇ ਮਨ ਹਰਿ ਅੰਮ੍ਰਿਤ ਨਾਮੁ ਧਿਆਇ ॥
22ਸਤਿਗੁਰੁ ਪੁਰਖੁ ਮਿਲੈ ਨਾਉ ਪਾਈਐ ਹਰਿ ਨਾਮੇ ਸਦਾ ਸਮਾਇ ॥੧॥ ਰਹਾਉ ॥
23ਮਨਮੁਖ ਸਦਾ ਵਿਛੁੜੇ ਫਿਰਹਿ ਕੋਇ ਨ ਕਿਸ ਹੀ ਨਾਲਿ ॥
24ਹਉਮੈ ਵਡਾ ਰੋਗੁ ਹੈ ਸਿਰਿ ਮਾਰੇ ਜਮਕਾਲਿ ॥
25ਗੁਰਮਤਿ ਸਤਸੰਗਤਿ ਨ ਵਿਛੁੜਹਿ ਅਨਦਿਨੁ ਨਾਮੁ ਸਮੑਾਲਿ ॥੨॥
26ਸਭਨਾ ਕਰਤਾ ਏਕੁ ਤੂ ਨਿਤ ਕਰਿ ਦੇਖਹਿ ਵੀਚਾਰੁ ॥
27ਇਕਿ ਗੁਰਮੁਖਿ ਆਪਿ ਮਿਲਾਇਆ ਬਖਸੇ ਭਗਤਿ ਭੰਡਾਰ ॥
28ਤੂ ਆਪੇ ਸਭੁ ਕਿਛੁ ਜਾਣਦਾ ਕਿਸੁ ਆਗੈ ਕਰੀ ਪੂਕਾਰ ॥੩॥
29ਹਰਿ ਹਰਿ ਨਾਮੁ ਅੰਮ੍ਰਿਤੁ ਹੈ ਨਦਰੀ ਪਾਇਆ ਜਾਇ ॥
30ਅਨਦਿਨੁ ਹਰਿ ਹਰਿ ਉਚਰੈ ਗੁਰ ਕੈ ਸਹਜਿ ਸੁਭਾਇ ॥
31ਨਾਨਕ ਨਾਮੁ ਨਿਧਾਨੁ ਹੈ ਨਾਮੇ ਹੀ ਚਿਤੁ ਲਾਇ ॥੪॥੩॥
32ਮਲਾਰ ਮਹਲਾ ੩ ॥
33ਗੁਰੁ ਸਾਲਾਹੀ ਸਦਾ ਸੁਖਦਾਤਾ ਪ੍ਰਭੁ ਨਾਰਾਇਣੁ ਸੋਈ ॥
34ਗੁਰ ਪਰਸਾਦਿ ਪਰਮ ਪਦੁ ਪਾਇਆ ਵਡੀ ਵਡਿਆਈ ਹੋਈ ॥
35ਅਨਦਿਨੁ ਗੁਣ ਗਾਵੈ ਨਿਤ ਸਾਚੇ ਸਚਿ ਸਮਾਵੈ ਸੋਈ ॥੧॥
36ਮਨ ਰੇ ਗੁਰਮੁਖਿ ਰਿਦੈ ਵੀਚਾਰਿ ॥
37ਤਜਿ ਕੂੜੁ ਕੁਟੰਬੁ ਹਉਮੈ ਬਿਖੁ ਤ੍ਰਿਸਨਾ ਚਲਣੁ ਰਿਦੈ ਸਮੑਾਲਿ ॥੧॥ ਰਹਾਉ ॥
38ਸਤਿਗੁਰੁ ਦਾਤਾ ਰਾਮ ਨਾਮ ਕਾ ਹੋਰੁ ਦਾਤਾ ਕੋਈ ਨਾਹੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath