ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1259 · Raag Malaar · Guru Amar Daas Ji

1ਜੀਅ ਦਾਨੁ ਦੇਇ ਤ੍ਰਿਪਤਾਸੇ ਸਚੈ ਨਾਮਿ ਸਮਾਹੀ ॥

2ਅਨਦਿਨੁ ਹਰਿ ਰਵਿਆ ਰਿਦ ਅੰਤਰਿ ਸਹਜਿ ਸਮਾਧਿ ਲਗਾਹੀ ॥੨॥

3ਸਤਿਗੁਰ ਸਬਦੀ ਇਹੁ ਮਨੁ ਭੇਦਿਆ ਹਿਰਦੈ ਸਾਚੀ ਬਾਣੀ ॥

4ਮੇਰਾ ਪ੍ਰਭੁ ਅਲਖੁ ਨ ਜਾਈ ਲਖਿਆ ਗੁਰਮੁਖਿ ਅਕਥ ਕਹਾਣੀ ॥

5ਆਪੇ ਦਇਆ ਕਰੇ ਸੁਖਦਾਤਾ ਜਪੀਐ ਸਾਰਿੰਗਪਾਣੀ ॥੩॥

6ਆਵਣ ਜਾਣਾ ਬਹੁੜਿ ਨ ਹੋਵੈ ਗੁਰਮੁਖਿ ਸਹਜਿ ਧਿਆਇਆ ॥

7ਮਨ ਹੀ ਤੇ ਮਨੁ ਮਿਲਿਆ ਸੁਆਮੀ ਮਨ ਹੀ ਮੰਨੁ ਸਮਾਇਆ ॥

8ਸਾਚੇ ਹੀ ਸਚੁ ਸਾਚਿ ਪਤੀਜੈ ਵਿਚਹੁ ਆਪੁ ਗਵਾਇਆ ॥੪॥

9ਏਕੋ ਏਕੁ ਵਸੈ ਮਨਿ ਸੁਆਮੀ ਦੂਜਾ ਅਵਰੁ ਨ ਕੋਈ ॥

10ਏਕੋੁ ਨਾਮੁ ਅੰਮ੍ਰਿਤੁ ਹੈ ਮੀਠਾ ਜਗਿ ਨਿਰਮਲ ਸਚੁ ਸੋਈ ॥

11ਨਾਨਕ ਨਾਮੁ ਪ੍ਰਭੂ ਤੇ ਪਾਈਐ ਜਿਨ ਕਉ ਧੁਰਿ ਲਿਖਿਆ ਹੋਈ ॥੫॥੪॥

12ਮਲਾਰ ਮਹਲਾ ੩ ॥

13ਗਣ ਗੰਧਰਬ ਨਾਮੇ ਸਭਿ ਉਧਰੇ ਗੁਰ ਕਾ ਸਬਦੁ ਵੀਚਾਰਿ ॥

14ਹਉਮੈ ਮਾਰਿ ਸਦ ਮੰਨਿ ਵਸਾਇਆ ਹਰਿ ਰਾਖਿਆ ਉਰਿ ਧਾਰਿ ॥

15ਜਿਸਹਿ ਬੁਝਾਏ ਸੋਈ ਬੂਝੈ ਜਿਸ ਨੋ ਆਪੇ ਲਏ ਮਿਲਾਇ ॥

16ਅਨਦਿਨੁ ਬਾਣੀ ਸਬਦੇ ਗਾਂਵੈ ਸਾਚਿ ਰਹੈ ਲਿਵ ਲਾਇ ॥੧॥

17ਮਨ ਮੇਰੇ ਖਿਨੁ ਖਿਨੁ ਨਾਮੁ ਸਮੑਾਲਿ ॥

18ਗੁਰ ਕੀ ਦਾਤਿ ਸਬਦ ਸੁਖੁ ਅੰਤਰਿ ਸਦਾ ਨਿਬਹੈ ਤੇਰੈ ਨਾਲਿ ॥੧॥ ਰਹਾਉ ॥

19ਮਨਮੁਖ ਪਾਖੰਡੁ ਕਦੇ ਨ ਚੂਕੈ ਦੂਜੈ ਭਾਇ ਦੁਖੁ ਪਾਏ ॥

20ਨਾਮੁ ਵਿਸਾਰਿ ਬਿਖਿਆ ਮਨਿ ਰਾਤੇ ਬਿਰਥਾ ਜਨਮੁ ਗਵਾਏ ॥

21ਇਹ ਵੇਲਾ ਫਿਰਿ ਹਥਿ ਨ ਆਵੈ ਅਨਦਿਨੁ ਸਦਾ ਪਛੁਤਾਏ ॥

22ਮਰਿ ਮਰਿ ਜਨਮੈ ਕਦੇ ਨ ਬੂਝੈ ਵਿਸਟਾ ਮਾਹਿ ਸਮਾਏ ॥੨॥

23ਗੁਰਮੁਖਿ ਨਾਮਿ ਰਤੇ ਸੇ ਉਧਰੇ ਗੁਰ ਕਾ ਸਬਦੁ ਵੀਚਾਰਿ ॥

24ਜੀਵਨ ਮੁਕਤਿ ਹਰਿ ਨਾਮੁ ਧਿਆਇਆ ਹਰਿ ਰਾਖਿਆ ਉਰਿ ਧਾਰਿ ॥

25ਮਨੁ ਤਨੁ ਨਿਰਮਲੁ ਨਿਰਮਲ ਮਤਿ ਊਤਮ ਊਤਮ ਬਾਣੀ ਹੋਈ ॥

26ਏਕੋ ਪੁਰਖੁ ਏਕੁ ਪ੍ਰਭੁ ਜਾਤਾ ਦੂਜਾ ਅਵਰੁ ਨ ਕੋਈ ॥੩॥

27ਆਪੇ ਕਰੇ ਕਰਾਏ ਪ੍ਰਭੁ ਆਪੇ ਆਪੇ ਨਦਰਿ ਕਰੇਇ ॥

28ਮਨੁ ਤਨੁ ਰਾਤਾ ਗੁਰ ਕੀ ਬਾਣੀ ਸੇਵਾ ਸੁਰਤਿ ਸਮੇਇ ॥

29ਅੰਤਰਿ ਵਸਿਆ ਅਲਖ ਅਭੇਵਾ ਗੁਰਮੁਖਿ ਹੋਇ ਲਖਾਇ ॥

30ਨਾਨਕ ਜਿਸੁ ਭਾਵੈ ਤਿਸੁ ਆਪੇ ਦੇਵੈ ਭਾਵੈ ਤਿਵੈ ਚਲਾਇ ॥੪॥੫॥

31ਮਲਾਰ ਮਹਲਾ ੩ ਦੁਤੁਕੇ ॥

32ਸਤਿਗੁਰ ਤੇ ਪਾਵੈ ਘਰੁ ਦਰੁ ਮਹਲੁ ਸੁ ਥਾਨੁ ॥

33ਗੁਰ ਸਬਦੀ ਚੂਕੈ ਅਭਿਮਾਨੁ ॥੧॥

34ਜਿਨ ਕਉ ਲਿਲਾਟਿ ਲਿਖਿਆ ਧੁਰਿ ਨਾਮੁ ॥

35ਅਨਦਿਨੁ ਨਾਮੁ ਸਦਾ ਸਦਾ ਧਿਆਵਹਿ ਸਾਚੀ ਦਰਗਹ ਪਾਵਹਿ ਮਾਨੁ ॥੧॥ ਰਹਾਉ ॥

36ਮਨ ਕੀ ਬਿਧਿ ਸਤਿਗੁਰ ਤੇ ਜਾਣੈ ਅਨਦਿਨੁ ਲਾਗੈ ਸਦ ਹਰਿ ਸਿਉ ਧਿਆਨੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath