ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 125 · Raag Maajh · Guru Amar Daas Ji

1ਗੁਰਮੁਖਿ ਜੀਵੈ ਮਰੈ ਪਰਵਾਣੁ ॥

2ਆਰਜਾ ਨ ਛੀਜੈ ਸਬਦੁ ਪਛਾਣੁ ॥

3ਗੁਰਮੁਖਿ ਮਰੈ ਨ ਕਾਲੁ ਨ ਖਾਏ ਗੁਰਮੁਖਿ ਸਚਿ ਸਮਾਵਣਿਆ ॥੨॥

4ਗੁਰਮੁਖਿ ਹਰਿ ਦਰਿ ਸੋਭਾ ਪਾਏ ॥

5ਗੁਰਮੁਖਿ ਵਿਚਹੁ ਆਪੁ ਗਵਾਏ ॥

6ਆਪਿ ਤਰੈ ਕੁਲ ਸਗਲੇ ਤਾਰੇ ਗੁਰਮੁਖਿ ਜਨਮੁ ਸਵਾਰਣਿਆ ॥੩॥

7ਗੁਰਮੁਖਿ ਦੁਖੁ ਕਦੇ ਨ ਲਗੈ ਸਰੀਰਿ ॥

8ਗੁਰਮੁਖਿ ਹਉਮੈ ਚੂਕੈ ਪੀਰ ॥

9ਗੁਰਮੁਖਿ ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਗੁਰਮੁਖਿ ਸਹਜਿ ਸਮਾਵਣਿਆ ॥੪॥

10ਗੁਰਮੁਖਿ ਨਾਮੁ ਮਿਲੈ ਵਡਿਆਈ ॥

11ਗੁਰਮੁਖਿ ਗੁਣ ਗਾਵੈ ਸੋਭਾ ਪਾਈ ॥

12ਸਦਾ ਅਨੰਦਿ ਰਹੈ ਦਿਨੁ ਰਾਤੀ ਗੁਰਮੁਖਿ ਸਬਦੁ ਕਰਾਵਣਿਆ ॥੫॥

13ਗੁਰਮੁਖਿ ਅਨਦਿਨੁ ਸਬਦੇ ਰਾਤਾ ॥

14ਗੁਰਮੁਖਿ ਜੁਗ ਚਾਰੇ ਹੈ ਜਾਤਾ ॥

15ਗੁਰਮੁਖਿ ਗੁਣ ਗਾਵੈ ਸਦਾ ਨਿਰਮਲੁ ਸਬਦੇ ਭਗਤਿ ਕਰਾਵਣਿਆ ॥੬॥

16ਬਾਝੁ ਗੁਰੂ ਹੈ ਅੰਧ ਅੰਧਾਰਾ ॥

17ਜਮਕਾਲਿ ਗਰਠੇ ਕਰਹਿ ਪੁਕਾਰਾ ॥

18ਅਨਦਿਨੁ ਰੋਗੀ ਬਿਸਟਾ ਕੇ ਕੀੜੇ ਬਿਸਟਾ ਮਹਿ ਦੁਖੁ ਪਾਵਣਿਆ ॥੭॥

19ਗੁਰਮੁਖਿ ਆਪੇ ਕਰੇ ਕਰਾਏ ॥

20ਗੁਰਮੁਖਿ ਹਿਰਦੈ ਵੁਠਾ ਆਪਿ ਆਏ ॥

21ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੫॥੨੬॥

22ਮਾਝ ਮਹਲਾ ੩ ॥

23ਏਕਾ ਜੋਤਿ ਜੋਤਿ ਹੈ ਸਰੀਰਾ ॥

24ਸਬਦਿ ਦਿਖਾਏ ਸਤਿਗੁਰੁ ਪੂਰਾ ॥

25ਆਪੇ ਫਰਕੁ ਕੀਤੋਨੁ ਘਟ ਅੰਤਰਿ ਆਪੇ ਬਣਤ ਬਣਾਵਣਿਆ ॥੧॥

26ਹਉ ਵਾਰੀ ਜੀਉ ਵਾਰੀ ਹਰਿ ਸਚੇ ਕੇ ਗੁਣ ਗਾਵਣਿਆ ॥

27ਬਾਝੁ ਗੁਰੂ ਕੋ ਸਹਜੁ ਨ ਪਾਏ ਗੁਰਮੁਖਿ ਸਹਜਿ ਸਮਾਵਣਿਆ ॥੧॥ ਰਹਾਉ ॥

28ਤੂੰ ਆਪੇ ਸੋਹਹਿ ਆਪੇ ਜਗੁ ਮੋਹਹਿ ॥

29ਤੂੰ ਆਪੇ ਨਦਰੀ ਜਗਤੁ ਪਰੋਵਹਿ ॥

30ਤੂੰ ਆਪੇ ਦੁਖੁ ਸੁਖੁ ਦੇਵਹਿ ਕਰਤੇ ਗੁਰਮੁਖਿ ਹਰਿ ਦੇਖਾਵਣਿਆ ॥੨॥

31ਆਪੇ ਕਰਤਾ ਕਰੇ ਕਰਾਏ ॥

32ਆਪੇ ਸਬਦੁ ਗੁਰ ਮੰਨਿ ਵਸਾਏ ॥

33ਸਬਦੇ ਉਪਜੈ ਅੰਮ੍ਰਿਤ ਬਾਣੀ ਗੁਰਮੁਖਿ ਆਖਿ ਸੁਣਾਵਣਿਆ ॥੩॥

34ਆਪੇ ਕਰਤਾ ਆਪੇ ਭੁਗਤਾ ॥

35ਬੰਧਨ ਤੋੜੇ ਸਦਾ ਹੈ ਮੁਕਤਾ ॥

36ਸਦਾ ਮੁਕਤੁ ਆਪੇ ਹੈ ਸਚਾ ਆਪੇ ਅਲਖੁ ਲਖਾਵਣਿਆ ॥੪॥

37ਆਪੇ ਮਾਇਆ ਆਪੇ ਛਾਇਆ ॥

38ਆਪੇ ਮੋਹੁ ਸਭੁ ਜਗਤੁ ਉਪਾਇਆ ॥

39ਆਪੇ ਗੁਣਦਾਤਾ ਗੁਣ ਗਾਵੈ ਆਪੇ ਆਖਿ ਸੁਣਾਵਣਿਆ ॥੫॥

40ਆਪੇ ਕਰੇ ਕਰਾਏ ਆਪੇ ॥

41ਆਪੇ ਥਾਪਿ ਉਥਾਪੇ ਆਪੇ ॥

42ਤੁਝ ਤੇ ਬਾਹਰਿ ਕਛੂ ਨ ਹੋਵੈ ਤੂੰ ਆਪੇ ਕਾਰੈ ਲਾਵਣਿਆ ॥੬॥

43ਆਪੇ ਮਾਰੇ ਆਪਿ ਜੀਵਾਏ ॥

44ਆਪੇ ਮੇਲੇ ਮੇਲਿ ਮਿਲਾਏ ॥

45ਸੇਵਾ ਤੇ ਸਦਾ ਸੁਖੁ ਪਾਇਆ ਗੁਰਮੁਖਿ ਸਹਜਿ ਸਮਾਵਣਿਆ ॥੭॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath