ਗੁਰੂ ਗ੍ਰੰਥ ਸਾਹਿਬ 1260 · Raag Malaar · Guru Amar Daas Ji
1ਗੁਰ ਸਬਦਿ ਰਤੇ ਸਦਾ ਬੈਰਾਗੀ ਹਰਿ ਦਰਗਹ ਸਾਚੀ ਪਾਵਹਿ ਮਾਨੁ ॥੨॥
2ਇਹੁ ਮਨੁ ਖੇਲੈ ਹੁਕਮ ਕਾ ਬਾਧਾ ਇਕ ਖਿਨ ਮਹਿ ਦਹ ਦਿਸ ਫਿਰਿ ਆਵੈ ॥
3ਜਾਂ ਆਪੇ ਨਦਰਿ ਕਰੇ ਹਰਿ ਪ੍ਰਭੁ ਸਾਚਾ ਤਾਂ ਇਹੁ ਮਨੁ ਗੁਰਮੁਖਿ ਤਤਕਾਲ ਵਸਿ ਆਵੈ ॥੩॥
4ਇਸੁ ਮਨ ਕੀ ਬਿਧਿ ਮਨ ਹੂ ਜਾਣੈ ਬੂਝੈ ਸਬਦਿ ਵੀਚਾਰਿ ॥
5ਨਾਨਕ ਨਾਮੁ ਧਿਆਇ ਸਦਾ ਤੂ ਭਵ ਸਾਗਰੁ ਜਿਤੁ ਪਾਵਹਿ ਪਾਰਿ ॥੪॥੬॥
6ਮਲਾਰ ਮਹਲਾ ੩ ॥
7ਜੀਉ ਪਿੰਡੁ ਪ੍ਰਾਣ ਸਭਿ ਤਿਸ ਕੇ ਘਟਿ ਘਟਿ ਰਹਿਆ ਸਮਾਈ ॥
8ਏਕਸੁ ਬਿਨੁ ਮੈ ਅਵਰੁ ਨ ਜਾਣਾ ਸਤਿਗੁਰਿ ਦੀਆ ਬੁਝਾਈ ॥੧॥
9ਮਨ ਮੇਰੇ ਨਾਮਿ ਰਹਉ ਲਿਵ ਲਾਈ ॥
10ਅਦਿਸਟੁ ਅਗੋਚਰੁ ਅਪਰੰਪਰੁ ਕਰਤਾ ਗੁਰ ਕੈ ਸਬਦਿ ਹਰਿ ਧਿਆਈ ॥੧॥ ਰਹਾਉ ॥
11ਮਨੁ ਤਨੁ ਭੀਜੈ ਏਕ ਲਿਵ ਲਾਗੈ ਸਹਜੇ ਰਹੇ ਸਮਾਈ ॥
12ਗੁਰ ਪਰਸਾਦੀ ਭ੍ਰਮੁ ਭਉ ਭਾਗੈ ਏਕ ਨਾਮਿ ਲਿਵ ਲਾਈ ॥੨॥
13ਗੁਰ ਬਚਨੀ ਸਚੁ ਕਾਰ ਕਮਾਵੈ ਗਤਿ ਮਤਿ ਤਬ ਹੀ ਪਾਈ ॥
14ਕੋਟਿ ਮਧੇ ਕਿਸਹਿ ਬੁਝਾਏ ਤਿਨਿ ਰਾਮ ਨਾਮਿ ਲਿਵ ਲਾਈ ॥੩॥
15ਜਹ ਜਹ ਦੇਖਾ ਤਹ ਏਕੋ ਸੋਈ ਇਹ ਗੁਰਮਤਿ ਬੁਧਿ ਪਾਈ ॥
16ਮਨੁ ਤਨੁ ਪ੍ਰਾਨ ਧਰਂੀ ਤਿਸੁ ਆਗੈ ਨਾਨਕ ਆਪੁ ਗਵਾਈ ॥੪॥੭॥
17ਮਲਾਰ ਮਹਲਾ ੩ ॥
18ਮੇਰਾ ਪ੍ਰਭੁ ਸਾਚਾ ਦੂਖ ਨਿਵਾਰਣੁ ਸਬਦੇ ਪਾਇਆ ਜਾਈ ॥
19ਭਗਤੀ ਰਾਤੇ ਸਦ ਬੈਰਾਗੀ ਦਰਿ ਸਾਚੈ ਪਤਿ ਪਾਈ ॥੧॥
20ਮਨ ਰੇ ਮਨ ਸਿਉ ਰਹਉ ਸਮਾਈ ॥
21ਗੁਰਮੁਖਿ ਰਾਮ ਨਾਮਿ ਮਨੁ ਭੀਜੈ ਹਰਿ ਸੇਤੀ ਲਿਵ ਲਾਈ ॥੧॥ ਰਹਾਉ ॥
22ਮੇਰਾ ਪ੍ਰਭੁ ਅਤਿ ਅਗਮ ਅਗੋਚਰੁ ਗੁਰਮਤਿ ਦੇਇ ਬੁਝਾਈ ॥
23ਸਚੁ ਸੰਜਮੁ ਕਰਣੀ ਹਰਿ ਕੀਰਤਿ ਹਰਿ ਸੇਤੀ ਲਿਵ ਲਾਈ ॥੨॥
24ਆਪੇ ਸਬਦੁ ਸਚੁ ਸਾਖੀ ਆਪੇ ਜਿਨੑ ਜੋਤੀ ਜੋਤਿ ਮਿਲਾਈ ॥
25ਦੇਹੀ ਕਾਚੀ ਪਉਣੁ ਵਜਾਏ ਗੁਰਮੁਖਿ ਅੰਮ੍ਰਿਤੁ ਪਾਈ ॥੩॥
26ਆਪੇ ਸਾਜੇ ਸਭ ਕਾਰੈ ਲਾਏ ਸੋ ਸਚੁ ਰਹਿਆ ਸਮਾਈ ॥
27ਨਾਨਕ ਨਾਮ ਬਿਨਾ ਕੋਈ ਕਿਛੁ ਨਾਹੀ ਨਾਮੇ ਦੇਇ ਵਡਾਈ ॥੪॥੮॥
28ਮਲਾਰ ਮਹਲਾ ੩ ॥
29ਹਉਮੈ ਬਿਖੁ ਮਨੁ ਮੋਹਿਆ ਲਦਿਆ ਅਜਗਰ ਭਾਰੀ ॥
30ਗਰੁੜੁ ਸਬਦੁ ਮੁਖਿ ਪਾਇਆ ਹਉਮੈ ਬਿਖੁ ਹਰਿ ਮਾਰੀ ॥੧॥
31ਮਨ ਰੇ ਹਉਮੈ ਮੋਹੁ ਦੁਖੁ ਭਾਰੀ ॥
32ਇਹੁ ਭਵਜਲੁ ਜਗਤੁ ਨ ਜਾਈ ਤਰਣਾ ਗੁਰਮੁਖਿ ਤਰੁ ਹਰਿ ਤਾਰੀ ॥੧॥ ਰਹਾਉ ॥
33ਤ੍ਰੈ ਗੁਣ ਮਾਇਆ ਮੋਹੁ ਪਸਾਰਾ ਸਭ ਵਰਤੈ ਆਕਾਰੀ ॥
34ਤੁਰੀਆ ਗੁਣੁ ਸਤਸੰਗਤਿ ਪਾਈਐ ਨਦਰੀ ਪਾਰਿ ਉਤਾਰੀ ॥੨॥
35ਚੰਦਨ ਗੰਧ ਸੁਗੰਧ ਹੈ ਬਹੁ ਬਾਸਨਾ ਬਹਕਾਰਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath