ਗੁਰੂ ਗ੍ਰੰਥ ਸਾਹਿਬ 1261 · Raag Malaar · Guru Amar Daas Ji
1ਹਰਿ ਜਨ ਕਰਣੀ ਊਤਮ ਹੈ ਹਰਿ ਕੀਰਤਿ ਜਗਿ ਬਿਸਥਾਰਿ ॥੩॥
2ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੇਰੇ ਹਰਿ ਹਰਿ ਹਰਿ ਉਰ ਧਾਰਿ ॥
3ਨਾਨਕ ਸਤਿਗੁਰੁ ਪੂਰਾ ਪਾਇਆ ਮਨਿ ਜਪਿਆ ਨਾਮੁ ਮੁਰਾਰਿ ॥੪॥੯॥
4ਮਲਾਰ ਮਹਲਾ ੩ ਘਰੁ ੨
5ੴ ਸਤਿਗੁਰ ਪ੍ਰਸਾਦਿ ॥
6ਇਹੁ ਮਨੁ ਗਿਰਹੀ ਕਿ ਇਹੁ ਮਨੁ ਉਦਾਸੀ ॥
7ਕਿ ਇਹੁ ਮਨੁ ਅਵਰਨੁ ਸਦਾ ਅਵਿਨਾਸੀ ॥
8ਕਿ ਇਹੁ ਮਨੁ ਚੰਚਲੁ ਕਿ ਇਹੁ ਮਨੁ ਬੈਰਾਗੀ ॥
9ਇਸੁ ਮਨ ਕਉ ਮਮਤਾ ਕਿਥਹੁ ਲਾਗੀ ॥੧॥
10ਪੰਡਿਤ ਇਸੁ ਮਨ ਕਾ ਕਰਹੁ ਬੀਚਾਰੁ ॥
11ਅਵਰੁ ਕਿ ਬਹੁਤਾ ਪੜਹਿ ਉਠਾਵਹਿ ਭਾਰੁ ॥੧॥ ਰਹਾਉ ॥
12ਮਾਇਆ ਮਮਤਾ ਕਰਤੈ ਲਾਈ ॥
13ਏਹੁ ਹੁਕਮੁ ਕਰਿ ਸ੍ਰਿਸਟਿ ਉਪਾਈ ॥
14ਗੁਰ ਪਰਸਾਦੀ ਬੂਝਹੁ ਭਾਈ ॥
15ਸਦਾ ਰਹਹੁ ਹਰਿ ਕੀ ਸਰਣਾਈ ॥੨॥
16ਸੋ ਪੰਡਿਤੁ ਜੋ ਤਿਹਾਂ ਗੁਣਾ ਕੀ ਪੰਡ ਉਤਾਰੈ ॥
17ਅਨਦਿਨੁ ਏਕੋ ਨਾਮੁ ਵਖਾਣੈ ॥
18ਸਤਿਗੁਰ ਕੀ ਓਹੁ ਦੀਖਿਆ ਲੇਇ ॥
19ਸਤਿਗੁਰ ਆਗੈ ਸੀਸੁ ਧਰੇਇ ॥
20ਸਦਾ ਅਲਗੁ ਰਹੈ ਨਿਰਬਾਣੁ ॥
21ਸੋ ਪੰਡਿਤੁ ਦਰਗਹ ਪਰਵਾਣੁ ॥੩॥
22ਸਭਨਾਂ ਮਹਿ ਏਕੋ ਏਕੁ ਵਖਾਣੈ ॥
23ਜਾਂ ਏਕੋ ਵੇਖੈ ਤਾਂ ਏਕੋ ਜਾਣੈ ॥
24ਜਾ ਕਉ ਬਖਸੇ ਮੇਲੇ ਸੋਇ ॥
25ਐਥੈ ਓਥੈ ਸਦਾ ਸੁਖੁ ਹੋਇ ॥੪॥
26ਕਹਤ ਨਾਨਕੁ ਕਵਨ ਬਿਧਿ ਕਰੇ ਕਿਆ ਕੋਇ ॥
27ਸੋਈ ਮੁਕਤਿ ਜਾ ਕਉ ਕਿਰਪਾ ਹੋਇ ॥
28ਅਨਦਿਨੁ ਹਰਿ ਗੁਣ ਗਾਵੈ ਸੋਇ ॥
29ਸਾਸਤ੍ਰ ਬੇਦ ਕੀ ਫਿਰਿ ਕੂਕ ਨ ਹੋਇ ॥੫॥੧॥੧੦॥
30ਮਲਾਰ ਮਹਲਾ ੩ ॥
31ਭ੍ਰਮਿ ਭ੍ਰਮਿ ਜੋਨਿ ਮਨਮੁਖ ਭਰਮਾਈ ॥
32ਜਮਕਾਲੁ ਮਾਰੇ ਨਿਤ ਪਤਿ ਗਵਾਈ ॥
33ਸਤਿਗੁਰ ਸੇਵਾ ਜਮ ਕੀ ਕਾਣਿ ਚੁਕਾਈ ॥
34ਹਰਿ ਪ੍ਰਭੁ ਮਿਲਿਆ ਮਹਲੁ ਘਰੁ ਪਾਈ ॥੧॥
35ਪ੍ਰਾਣੀ ਗੁਰਮੁਖਿ ਨਾਮੁ ਧਿਆਇ ॥
36ਜਨਮੁ ਪਦਾਰਥੁ ਦੁਬਿਧਾ ਖੋਇਆ ਕਉਡੀ ਬਦਲੈ ਜਾਇ ॥੧॥ ਰਹਾਉ ॥
37ਕਰਿ ਕਿਰਪਾ ਗੁਰਮੁਖਿ ਲਗੈ ਪਿਆਰੁ ॥
38ਅੰਤਰਿ ਭਗਤਿ ਹਰਿ ਹਰਿ ਉਰਿ ਧਾਰੁ ॥
39ਭਵਜਲੁ ਸਬਦਿ ਲੰਘਾਵਣਹਾਰੁ ॥
40ਦਰਿ ਸਾਚੈ ਦਿਸੈ ਸਚਿਆਰੁ ॥੨॥
41ਬਹੁ ਕਰਮ ਕਰੇ ਸਤਿਗੁਰੁ ਨਹੀ ਪਾਇਆ ॥
42ਬਿਨੁ ਗੁਰ ਭਰਮਿ ਭੂਲੇ ਬਹੁ ਮਾਇਆ ॥
43ਹਉਮੈ ਮਮਤਾ ਬਹੁ ਮੋਹੁ ਵਧਾਇਆ ॥
44ਦੂਜੈ ਭਾਇ ਮਨਮੁਖਿ ਦੁਖੁ ਪਾਇਆ ॥੩॥
45ਆਪੇ ਕਰਤਾ ਅਗਮ ਅਥਾਹਾ ॥
46ਗੁਰ ਸਬਦੀ ਜਪੀਐ ਸਚੁ ਲਾਹਾ ॥
47ਹਾਜਰੁ ਹਜੂਰਿ ਹਰਿ ਵੇਪਰਵਾਹਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath