ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1262 · Raag Malaar · Guru Amar Daas Ji

1ਨਾਨਕ ਗੁਰਮੁਖਿ ਨਾਮਿ ਸਮਾਹਾ ॥੪॥੨॥੧੧॥

2ਮਲਾਰ ਮਹਲਾ ੩ ॥

3ਜੀਵਤ ਮੁਕਤ ਗੁਰਮਤੀ ਲਾਗੇ ॥

4ਹਰਿ ਕੀ ਭਗਤਿ ਅਨਦਿਨੁ ਸਦ ਜਾਗੇ ॥

5ਸਤਿਗੁਰੁ ਸੇਵਹਿ ਆਪੁ ਗਵਾਇ ॥

6ਹਉ ਤਿਨ ਜਨ ਕੇ ਸਦ ਲਾਗਉ ਪਾਇ ॥੧॥

7ਹਉ ਜੀਵਾਂ ਸਦਾ ਹਰਿ ਕੇ ਗੁਣ ਗਾਈ ॥

8ਗੁਰ ਕਾ ਸਬਦੁ ਮਹਾ ਰਸੁ ਮੀਠਾ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ ॥

9ਮਾਇਆ ਮੋਹੁ ਅਗਿਆਨੁ ਗੁਬਾਰੁ ॥

10ਮਨਮੁਖ ਮੋਹੇ ਮੁਗਧ ਗਵਾਰ ॥

11ਅਨਦਿਨੁ ਧੰਧਾ ਕਰਤ ਵਿਹਾਇ ॥

12ਮਰਿ ਮਰਿ ਜੰਮਹਿ ਮਿਲੈ ਸਜਾਇ ॥੨॥

13ਗੁਰਮੁਖਿ ਰਾਮ ਨਾਮਿ ਲਿਵ ਲਾਈ ॥

14ਕੂੜੈ ਲਾਲਚਿ ਨਾ ਲਪਟਾਈ ॥

15ਜੋ ਕਿਛੁ ਹੋਵੈ ਸਹਜਿ ਸੁਭਾਇ ॥

16ਹਰਿ ਰਸੁ ਪੀਵੈ ਰਸਨ ਰਸਾਇ ॥੩॥

17ਕੋਟਿ ਮਧੇ ਕਿਸਹਿ ਬੁਝਾਈ ॥

18ਆਪੇ ਬਖਸੇ ਦੇ ਵਡਿਆਈ ॥

19ਜੋ ਧੁਰਿ ਮਿਲਿਆ ਸੁ ਵਿਛੁੜਿ ਨ ਜਾਈ ॥

20ਨਾਨਕ ਹਰਿ ਹਰਿ ਨਾਮਿ ਸਮਾਈ ॥੪॥੩॥੧੨॥

21ਮਲਾਰ ਮਹਲਾ ੩ ॥

22ਰਸਨਾ ਨਾਮੁ ਸਭੁ ਕੋਈ ਕਹੈ ॥

23ਸਤਿਗੁਰੁ ਸੇਵੇ ਤਾ ਨਾਮੁ ਲਹੈ ॥

24ਬੰਧਨ ਤੋੜੇ ਮੁਕਤਿ ਘਰਿ ਰਹੈ ॥

25ਗੁਰ ਸਬਦੀ ਅਸਥਿਰੁ ਘਰਿ ਬਹੈ ॥੧॥

26ਮੇਰੇ ਮਨ ਕਾਹੇ ਰੋਸੁ ਕਰੀਜੈ ॥

27ਲਾਹਾ ਕਲਜੁਗਿ ਰਾਮ ਨਾਮੁ ਹੈ ਗੁਰਮਤਿ ਅਨਦਿਨੁ ਹਿਰਦੈ ਰਵੀਜੈ ॥੧॥ ਰਹਾਉ ॥

28ਬਾਬੀਹਾ ਖਿਨੁ ਖਿਨੁ ਬਿਲਲਾਇ ॥

29ਬਿਨੁ ਪਿਰ ਦੇਖੇ ਨਂੀਦ ਨ ਪਾਇ ॥

30ਇਹੁ ਵੇਛੋੜਾ ਸਹਿਆ ਨ ਜਾਇ ॥

31ਸਤਿਗੁਰੁ ਮਿਲੈ ਤਾਂ ਮਿਲੈ ਸੁਭਾਇ ॥੨॥

32ਨਾਮਹੀਣੁ ਬਿਨਸੈ ਦੁਖੁ ਪਾਇ ॥

33ਤ੍ਰਿਸਨਾ ਜਲਿਆ ਭੂਖ ਨ ਜਾਇ ॥

34ਵਿਣੁ ਭਾਗਾ ਨਾਮੁ ਨ ਪਾਇਆ ਜਾਇ ॥

35ਬਹੁ ਬਿਧਿ ਥਾਕਾ ਕਰਮ ਕਮਾਇ ॥੩॥

36ਤ੍ਰੈ ਗੁਣ ਬਾਣੀ ਬੇਦ ਬੀਚਾਰੁ ॥

37ਬਿਖਿਆ ਮੈਲੁ ਬਿਖਿਆ ਵਾਪਾਰੁ ॥

38ਮਰਿ ਜਨਮਹਿ ਫਿਰਿ ਹੋਹਿ ਖੁਆਰੁ ॥

39ਗੁਰਮੁਖਿ ਤੁਰੀਆ ਗੁਣੁ ਉਰਿ ਧਾਰੁ ॥੪॥

40ਗੁਰੁ ਮਾਨੈ ਮਾਨੈ ਸਭੁ ਕੋਇ ॥

41ਗੁਰ ਬਚਨੀ ਮਨੁ ਸੀਤਲੁ ਹੋਇ ॥

42ਚਹੁ ਜੁਗਿ ਸੋਭਾ ਨਿਰਮਲ ਜਨੁ ਸੋਇ ॥

43ਨਾਨਕ ਗੁਰਮੁਖਿ ਵਿਰਲਾ ਕੋਇ ॥੫॥੪॥੧੩॥੯॥੧੩॥੨੨॥

44ਰਾਗੁ ਮਲਾਰ ਮਹਲਾ ੪ ਘਰੁ ੧ ਚਉਪਦੇ

45ੴ ਸਤਿਗੁਰ ਪ੍ਰਸਾਦਿ ॥

46ਅਨਦਿਨੁ ਹਰਿ ਹਰਿ ਧਿਆਇਓ ਹਿਰਦੈ ਮਤਿ ਗੁਰਮਤਿ ਦੂਖ ਵਿਸਾਰੀ ॥

47ਸਭ ਆਸਾ ਮਨਸਾ ਬੰਧਨ ਤੂਟੇ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥

48ਨੈਨੀ ਹਰਿ ਹਰਿ ਲਾਗੀ ਤਾਰੀ ॥

49ਸਤਿਗੁਰੁ ਦੇਖਿ ਮੇਰਾ ਮਨੁ ਬਿਗਸਿਓ ਜਨੁ ਹਰਿ ਭੇਟਿਓ ਬਨਵਾਰੀ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath