ਗੁਰੂ ਗ੍ਰੰਥ ਸਾਹਿਬ 1263 · Raag Malaar · Guru Raam Daas Ji
1ਜਿਨਿ ਐਸਾ ਨਾਮੁ ਵਿਸਾਰਿਆ ਮੇਰਾ ਹਰਿ ਹਰਿ ਤਿਸ ਕੈ ਕੁਲਿ ਲਾਗੀ ਗਾਰੀ ॥
2ਹਰਿ ਤਿਸ ਕੈ ਕੁਲਿ ਪਰਸੂਤਿ ਨ ਕਰੀਅਹੁ ਤਿਸੁ ਬਿਧਵਾ ਕਰਿ ਮਹਤਾਰੀ ॥੨॥
3ਹਰਿ ਹਰਿ ਆਨਿ ਮਿਲਾਵਹੁ ਗੁਰੁ ਸਾਧੂ ਜਿਸੁ ਅਹਿਨਿਸਿ ਹਰਿ ਉਰਿ ਧਾਰੀ ॥
4ਗੁਰਿ ਡੀਠੈ ਗੁਰ ਕਾ ਸਿਖੁ ਬਿਗਸੈ ਜਿਉ ਬਾਰਿਕੁ ਦੇਖਿ ਮਹਤਾਰੀ ॥੩॥
5ਧਨ ਪਿਰ ਕਾ ਇਕ ਹੀ ਸੰਗਿ ਵਾਸਾ ਵਿਚਿ ਹਉਮੈ ਭੀਤਿ ਕਰਾਰੀ ॥
6ਗੁਰਿ ਪੂਰੈ ਹਉਮੈ ਭੀਤਿ ਤੋਰੀ ਜਨ ਨਾਨਕ ਮਿਲੇ ਬਨਵਾਰੀ ॥੪॥੧॥
7ਮਲਾਰ ਮਹਲਾ ੪ ॥
8ਗੰਗਾ ਜਮੁਨਾ ਗੋਦਾਵਰੀ ਸਰਸੁਤੀ ਤੇ ਕਰਹਿ ਉਦਮੁ ਧੂਰਿ ਸਾਧੂ ਕੀ ਤਾਈ ॥
9ਕਿਲਵਿਖ ਮੈਲੁ ਭਰੇ ਪਰੇ ਹਮਰੈ ਵਿਚਿ ਹਮਰੀ ਮੈਲੁ ਸਾਧੂ ਕੀ ਧੂਰਿ ਗਵਾਈ ॥੧॥
10ਤੀਰਥਿ ਅਠਸਠਿ ਮਜਨੁ ਨਾਈ ॥
11ਸਤਸੰਗਤਿ ਕੀ ਧੂਰਿ ਪਰੀ ਉਡਿ ਨੇਤ੍ਰੀ ਸਭ ਦੁਰਮਤਿ ਮੈਲੁ ਗਵਾਈ ॥੧॥ ਰਹਾਉ ॥
12ਜਾਹਰਨਵੀ ਤਪੈ ਭਾਗੀਰਥਿ ਆਣੀ ਕੇਦਾਰੁ ਥਾਪਿਓ ਮਹਸਾਈ ॥
13ਕਾਂਸੀ ਕ੍ਰਿਸਨੁ ਚਰਾਵਤ ਗਾਊ ਮਿਲਿ ਹਰਿ ਜਨ ਸੋਭਾ ਪਾਈ ॥੨॥
14ਜਿਤਨੇ ਤੀਰਥ ਦੇਵੀ ਥਾਪੇ ਸਭਿ ਤਿਤਨੇ ਲੋਚਹਿ ਧੂਰਿ ਸਾਧੂ ਕੀ ਤਾਈ ॥
15ਹਰਿ ਕਾ ਸੰਤੁ ਮਿਲੈ ਗੁਰ ਸਾਧੂ ਲੈ ਤਿਸ ਕੀ ਧੂਰਿ ਮੁਖਿ ਲਾਈ ॥੩॥
16ਜਿਤਨੀ ਸ੍ਰਿਸਟਿ ਤੁਮਰੀ ਮੇਰੇ ਸੁਆਮੀ ਸਭ ਤਿਤਨੀ ਲੋਚੈ ਧੂਰਿ ਸਾਧੂ ਕੀ ਤਾਈ ॥
17ਨਾਨਕ ਲਿਲਾਟਿ ਹੋਵੈ ਜਿਸੁ ਲਿਖਿਆ ਤਿਸੁ ਸਾਧੂ ਧੂਰਿ ਦੇ ਹਰਿ ਪਾਰਿ ਲੰਘਾਈ ॥੪॥੨॥
18ਮਲਾਰ ਮਹਲਾ ੪ ॥
19ਤਿਸੁ ਜਨ ਕਉ ਹਰਿ ਮੀਠ ਲਗਾਨਾ ਜਿਸੁ ਹਰਿ ਹਰਿ ਕ੍ਰਿਪਾ ਕਰੈ ॥
20ਤਿਸ ਕੀ ਭੂਖ ਦੂਖ ਸਭਿ ਉਤਰੈ ਜੋ ਹਰਿ ਗੁਣ ਹਰਿ ਉਚਰੈ ॥੧॥
21ਜਪਿ ਮਨ ਹਰਿ ਹਰਿ ਹਰਿ ਨਿਸਤਰੈ ॥
22ਗੁਰ ਕੇ ਬਚਨ ਕਰਨ ਸੁਨਿ ਧਿਆਵੈ ਭਵ ਸਾਗਰੁ ਪਾਰਿ ਪਰੈ ॥੧॥ ਰਹਾਉ ॥
23ਤਿਸੁ ਜਨ ਕੇ ਹਮ ਹਾਟਿ ਬਿਹਾਝੇ ਜਿਸੁ ਹਰਿ ਹਰਿ ਕ੍ਰਿਪਾ ਕਰੈ ॥
24ਹਰਿ ਜਨ ਕਉ ਮਿਲਿਆਂ ਸੁਖੁ ਪਾਈਐ ਸਭ ਦੁਰਮਤਿ ਮੈਲੁ ਹਰੈ ॥੨॥
25ਹਰਿ ਜਨ ਕਉ ਹਰਿ ਭੂਖ ਲਗਾਨੀ ਜਨੁ ਤ੍ਰਿਪਤੈ ਜਾ ਹਰਿ ਗੁਨ ਬਿਚਰੈ ॥
26ਹਰਿ ਕਾ ਜਨੁ ਹਰਿ ਜਲ ਕਾ ਮੀਨਾ ਹਰਿ ਬਿਸਰਤ ਫੂਟਿ ਮਰੈ ॥੩॥
27ਜਿਨਿ ਏਹ ਪ੍ਰੀਤਿ ਲਾਈ ਸੋ ਜਾਨੈ ਕੈ ਜਾਨੈ ਜਿਸੁ ਮਨਿ ਧਰੈ ॥
28ਜਨੁ ਨਾਨਕੁ ਹਰਿ ਦੇਖਿ ਸੁਖੁ ਪਾਵੈ ਸਭ ਤਨ ਕੀ ਭੂਖ ਟਰੈ ॥੪॥੩॥
29ਮਲਾਰ ਮਹਲਾ ੪ ॥
30ਜਿਤਨੇ ਜੀਅ ਜੰਤ ਪ੍ਰਭਿ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ ॥
31ਹਰਿ ਜਨ ਕਉ ਹਰਿ ਦੀਨੑ ਵਡਾਈ ਹਰਿ ਜਨੁ ਹਰਿ ਕਾਰੈ ਲਾਵੈ ॥੧॥
32ਸਤਿਗੁਰੁ ਹਰਿ ਹਰਿ ਨਾਮੁ ਦ੍ਰਿੜਾਵੈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath