ਗੁਰੂ ਗ੍ਰੰਥ ਸਾਹਿਬ 1264 · Raag Malaar · Guru Raam Daas Ji
1ਹਰਿ ਬੋਲਹੁ ਗੁਰ ਕੇ ਸਿਖ ਮੇਰੇ ਭਾਈ ਹਰਿ ਭਉਜਲੁ ਜਗਤੁ ਤਰਾਵੈ ॥੧॥ ਰਹਾਉ ॥
2ਜੋ ਗੁਰ ਕਉ ਜਨੁ ਪੂਜੇ ਸੇਵੇ ਸੋ ਜਨੁ ਮੇਰੇ ਹਰਿ ਪ੍ਰਭ ਭਾਵੈ ॥
3ਹਰਿ ਕੀ ਸੇਵਾ ਸਤਿਗੁਰੁ ਪੂਜਹੁ ਕਰਿ ਕਿਰਪਾ ਆਪਿ ਤਰਾਵੈ ॥੨॥
4ਭਰਮਿ ਭੂਲੇ ਅਗਿਆਨੀ ਅੰਧੁਲੇ ਭ੍ਰਮਿ ਭ੍ਰਮਿ ਫੂਲ ਤੋਰਾਵੈ ॥
5ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ॥੩॥
6ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥
7ਤਿਸੁ ਗੁਰ ਕਉ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ ਤਿਸੁ ਪੁੰਨ ਕੀ ਫਿਰਿ ਤੋਟਿ ਨ ਆਵੈ ॥੪॥
8ਸਤਿਗੁਰੁ ਦੇਉ ਪਰਤਖਿ ਹਰਿ ਮੂਰਤਿ ਜੋ ਅੰਮ੍ਰਿਤ ਬਚਨ ਸੁਣਾਵੈ ॥
9ਨਾਨਕ ਭਾਗ ਭਲੇ ਤਿਸੁ ਜਨ ਕੇ ਜੋ ਹਰਿ ਚਰਣੀ ਚਿਤੁ ਲਾਵੈ ॥੫॥੪॥
10ਮਲਾਰ ਮਹਲਾ ੪ ॥
11ਜਿਨੑ ਕੈ ਹੀਅਰੈ ਬਸਿਓ ਮੇਰਾ ਸਤਿਗੁਰੁ ਤੇ ਸੰਤ ਭਲੇ ਭਲ ਭਾਂਤਿ ॥
12ਤਿਨੑ ਦੇਖੇ ਮੇਰਾ ਮਨੁ ਬਿਗਸੈ ਹਉ ਤਿਨ ਕੈ ਸਦ ਬਲਿ ਜਾਂਤ ॥੧॥
13ਗਿਆਨੀ ਹਰਿ ਬੋਲਹੁ ਦਿਨੁ ਰਾਤਿ ॥
14ਤਿਨੑ ਕੀ ਤ੍ਰਿਸਨਾ ਭੂਖ ਸਭ ਉਤਰੀ ਜੋ ਗੁਰਮਤਿ ਰਾਮ ਰਸੁ ਖਾਂਤਿ ॥੧॥ ਰਹਾਉ ॥
15ਹਰਿ ਕੇ ਦਾਸ ਸਾਧ ਸਖਾ ਜਨ ਜਿਨ ਮਿਲਿਆ ਲਹਿ ਜਾਇ ਭਰਾਂਤਿ ॥
16ਜਿਉ ਜਲ ਦੁਧ ਭਿੰਨ ਭਿੰਨ ਕਾਢੈ ਚੁਣਿ ਹੰਸੁਲਾ ਤਿਉ ਦੇਹੀ ਤੇ ਚੁਣਿ ਕਾਢੈ ਸਾਧੂ ਹਉਮੈ ਤਾਤਿ ॥੨॥
17ਜਿਨ ਕੈ ਪ੍ਰੀਤਿ ਨਾਹੀ ਹਰਿ ਹਿਰਦੈ ਤੇ ਕਪਟੀ ਨਰ ਨਿਤ ਕਪਟੁ ਕਮਾਂਤਿ ॥
18ਤਿਨ ਕਉ ਕਿਆ ਕੋਈ ਦੇਇ ਖਵਾਲੈ ਓਇ ਆਪਿ ਬੀਜਿ ਆਪੇ ਹੀ ਖਾਂਤਿ ॥੩॥
19ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ ਆਪੁ ਰਖਾਂਤਿ ॥
20ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ ॥੪॥੫॥
21ਮਲਾਰ ਮਹਲਾ ੪ ॥
22ਅਗਮੁ ਅਗੋਚਰੁ ਨਾਮੁ ਹਰਿ ਊਤਮੁ ਹਰਿ ਕਿਰਪਾ ਤੇ ਜਪਿ ਲਇਆ ॥
23ਸਤਸੰਗਤਿ ਸਾਧ ਪਾਈ ਵਡਭਾਗੀ ਸੰਗਿ ਸਾਧੂ ਪਾਰਿ ਪਇਆ ॥੧॥
24ਮੇਰੈ ਮਨਿ ਅਨਦਿਨੁ ਅਨਦੁ ਭਇਆ ॥
25ਗੁਰ ਪਰਸਾਦਿ ਨਾਮੁ ਹਰਿ ਜਪਿਆ ਮੇਰੇ ਮਨ ਕਾ ਭ੍ਰਮੁ ਭਉ ਗਇਆ ॥੧॥ ਰਹਾਉ ॥
26ਜਿਨ ਹਰਿ ਗਾਇਆ ਜਿਨ ਹਰਿ ਜਪਿਆ ਤਿਨ ਸੰਗਤਿ ਹਰਿ ਮੇਲਹੁ ਕਰਿ ਮਇਆ ॥
27ਤਿਨ ਕਾ ਦਰਸੁ ਦੇਖਿ ਸੁਖੁ ਪਾਇਆ ਦੁਖੁ ਹਉਮੈ ਰੋਗੁ ਗਇਆ ॥੨॥
28ਜੋ ਅਨਦਿਨੁ ਹਿਰਦੈ ਨਾਮੁ ਧਿਆਵਹਿ ਸਭੁ ਜਨਮੁ ਤਿਨਾ ਕਾ ਸਫਲੁ ਭਇਆ ॥
29ਓਇ ਆਪਿ ਤਰੇ ਸ੍ਰਿਸਟਿ ਸਭ ਤਾਰੀ ਸਭੁ ਕੁਲੁ ਭੀ ਪਾਰਿ ਪਇਆ ॥੩॥
30ਤੁਧੁ ਆਪੇ ਆਪਿ ਉਪਾਇਆ ਸਭੁ ਜਗੁ ਤੁਧੁ ਆਪੇ ਵਸਿ ਕਰਿ ਲਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath