ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1265 · Raag Malaar · Guru Raam Daas Ji

1ਜਨ ਨਾਨਕ ਕਉ ਪ੍ਰਭਿ ਕਿਰਪਾ ਧਾਰੀ ਬਿਖੁ ਡੁਬਦਾ ਕਾਢਿ ਲਇਆ ॥੪॥੬॥

2ਮਲਾਰ ਮਹਲਾ ੪ ॥

3ਗੁਰ ਪਰਸਾਦੀ ਅੰਮ੍ਰਿਤੁ ਨਹੀ ਪੀਆ ਤ੍ਰਿਸਨਾ ਭੂਖ ਨ ਜਾਈ ॥

4ਮਨਮੁਖ ਮੂੜੑ ਜਲਤ ਅਹੰਕਾਰੀ ਹਉਮੈ ਵਿਚਿ ਦੁਖੁ ਪਾਈ ॥

5ਆਵਤ ਜਾਤ ਬਿਰਥਾ ਜਨਮੁ ਗਵਾਇਆ ਦੁਖਿ ਲਾਗੈ ਪਛੁਤਾਈ ॥

6ਜਿਸ ਤੇ ਉਪਜੇ ਤਿਸਹਿ ਨ ਚੇਤਹਿ ਧ੍ਰਿਗੁ ਜੀਵਣੁ ਧ੍ਰਿਗੁ ਖਾਈ ॥੧॥

7ਪ੍ਰਾਣੀ ਗੁਰਮੁਖਿ ਨਾਮੁ ਧਿਆਈ ॥

8ਹਰਿ ਹਰਿ ਕ੍ਰਿਪਾ ਕਰੇ ਗੁਰੁ ਮੇਲੇ ਹਰਿ ਹਰਿ ਨਾਮਿ ਸਮਾਈ ॥੧॥ ਰਹਾਉ ॥

9ਮਨਮੁਖ ਜਨਮੁ ਭਇਆ ਹੈ ਬਿਰਥਾ ਆਵਤ ਜਾਤ ਲਜਾਈ ॥

10ਕਾਮਿ ਕ੍ਰੋਧਿ ਡੂਬੇ ਅਭਿਮਾਨੀ ਹਉਮੈ ਵਿਚਿ ਜਲਿ ਜਾਈ ॥

11ਤਿਨ ਸਿਧਿ ਨ ਬੁਧਿ ਭਈ ਮਤਿ ਮਧਿਮ ਲੋਭ ਲਹਰਿ ਦੁਖੁ ਪਾਈ ॥

12ਗੁਰ ਬਿਹੂਨ ਮਹਾ ਦੁਖੁ ਪਾਇਆ ਜਮ ਪਕਰੇ ਬਿਲਲਾਈ ॥੨॥

13ਹਰਿ ਕਾ ਨਾਮੁ ਅਗੋਚਰੁ ਪਾਇਆ ਗੁਰਮੁਖਿ ਸਹਜਿ ਸੁਭਾਈ ॥

14ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਹਰਿ ਗੁਣ ਗਾਈ ॥

15ਸਦਾ ਅਨੰਦਿ ਰਹੈ ਦਿਨੁ ਰਾਤੀ ਏਕ ਸਬਦਿ ਲਿਵ ਲਾਈ ॥

16ਨਾਮੁ ਪਦਾਰਥੁ ਸਹਜੇ ਪਾਇਆ ਇਹ ਸਤਿਗੁਰ ਕੀ ਵਡਿਆਈ ॥੩॥

17ਸਤਿਗੁਰ ਤੇ ਹਰਿ ਹਰਿ ਮਨਿ ਵਸਿਆ ਸਤਿਗੁਰ ਕਉ ਸਦ ਬਲਿ ਜਾਈ ॥

18ਮਨੁ ਤਨੁ ਅਰਪਿ ਰਖਉ ਸਭੁ ਆਗੈ ਗੁਰ ਚਰਣੀ ਚਿਤੁ ਲਾਈ ॥

19ਅਪਣੀ ਕ੍ਰਿਪਾ ਕਰਹੁ ਗੁਰ ਪੂਰੇ ਆਪੇ ਲੈਹੁ ਮਿਲਾਈ ॥

20ਹਮ ਲੋਹ ਗੁਰ ਨਾਵ ਬੋਹਿਥਾ ਨਾਨਕ ਪਾਰਿ ਲੰਘਾਈ ॥੪॥੭॥

21ਮਲਾਰ ਮਹਲਾ ੪ ਪੜਤਾਲ ਘਰੁ ੩

22ੴ ਸਤਿਗੁਰ ਪ੍ਰਸਾਦਿ ॥

23ਹਰਿ ਜਨ ਬੋਲਤ ਸ੍ਰੀਰਾਮ ਨਾਮਾ ਮਿਲਿ ਸਾਧਸੰਗਤਿ ਹਰਿ ਤੋਰ ॥੧॥ ਰਹਾਉ ॥

24ਹਰਿ ਧਨੁ ਬਨਜਹੁ ਹਰਿ ਧਨੁ ਸੰਚਹੁ ਜਿਸੁ ਲਾਗਤ ਹੈ ਨਹੀ ਚੋਰ ॥੧॥

25ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ ਸੁਨਿ ਘਨਿਹਰ ਕੀ ਘੋਰ ॥੨॥

26ਜੋ ਬੋਲਤ ਹੈ ਮ੍ਰਿਗ ਮੀਨ ਪੰਖੇਰੂ ਸੁ ਬਿਨੁ ਹਰਿ ਜਾਪਤ ਹੈ ਨਹੀ ਹੋਰ ॥੩॥

27ਨਾਨਕ ਜਨ ਹਰਿ ਕੀਰਤਿ ਗਾਈ ਛੂਟਿ ਗਇਓ ਜਮ ਕਾ ਸਭ ਸੋਰ ॥੪॥੧॥੮॥

28ਮਲਾਰ ਮਹਲਾ ੪ ॥

29ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ ॥

30ਹਰਿ ਕਾ ਪੰਥੁ ਕੋਊ ਬਤਾਵੈ ਹਉ ਤਾ ਕੈ ਪਾਇ ਲਾਗੀ ॥੧॥ ਰਹਾਉ ॥

31ਹਰਿ ਹਮਾਰੋ ਮੀਤੁ ਸਖਾਈ ਹਮ ਹਰਿ ਸਿਉ ਪ੍ਰੀਤਿ ਲਾਗੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath