ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1266 · Raag Malaar · Guru Raam Daas Ji

1ਹਰਿ ਹਮ ਗਾਵਹਿ ਹਰਿ ਹਮ ਬੋਲਹਿ ਅਉਰੁ ਦੁਤੀਆ ਪ੍ਰੀਤਿ ਹਮ ਤਿਆਗੀ ॥੧॥

2ਮਨਮੋਹਨ ਮੋਰੋ ਪ੍ਰੀਤਮ ਰਾਮੁ ਹਰਿ ਪਰਮਾਨੰਦੁ ਬੈਰਾਗੀ ॥

3ਹਰਿ ਦੇਖੇ ਜੀਵਤ ਹੈ ਨਾਨਕੁ ਇਕ ਨਿਮਖ ਪਲੋ ਮੁਖਿ ਲਾਗੀ ॥੨॥੨॥੯॥੯॥੧੩॥੯॥੩੧॥

4ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੧

5ੴ ਸਤਿਗੁਰ ਪ੍ਰਸਾਦਿ ॥

6ਕਿਆ ਤੂ ਸੋਚਹਿ ਕਿਆ ਤੂ ਚਿਤਵਹਿ ਕਿਆ ਤੂੰ ਕਰਹਿ ਉਪਾਏ ॥

7ਤਾ ਕਉ ਕਹਹੁ ਪਰਵਾਹ ਕਾਹੂ ਕੀ ਜਿਹ ਗੋਪਾਲ ਸਹਾਏ ॥੧॥

8ਬਰਸੈ ਮੇਘੁ ਸਖੀ ਘਰਿ ਪਾਹੁਨ ਆਏ ॥

9ਮੋਹਿ ਦੀਨ ਕ੍ਰਿਪਾ ਨਿਧਿ ਠਾਕੁਰ ਨਵ ਨਿਧਿ ਨਾਮਿ ਸਮਾਏ ॥੧॥ ਰਹਾਉ ॥

10ਅਨਿਕ ਪ੍ਰਕਾਰ ਭੋਜਨ ਬਹੁ ਕੀਏ ਬਹੁ ਬਿੰਜਨ ਮਿਸਟਾਏ ॥

11ਕਰੀ ਪਾਕਸਾਲ ਸੋਚ ਪਵਿਤ੍ਰਾ ਹੁਣਿ ਲਾਵਹੁ ਭੋਗੁ ਹਰਿ ਰਾਏ ॥੨॥

12ਦੁਸਟ ਬਿਦਾਰੇ ਸਾਜਨ ਰਹਸੇ ਇਹਿ ਮੰਦਿਰ ਘਰ ਅਪਨਾਏ ॥

13ਜਉ ਗ੍ਰਿਹਿ ਲਾਲੁ ਰੰਗੀਓ ਆਇਆ ਤਉ ਮੈ ਸਭਿ ਸੁਖ ਪਾਏ ॥੩॥

14ਸੰਤ ਸਭਾ ਓਟ ਗੁਰ ਪੂਰੇ ਧੁਰਿ ਮਸਤਕਿ ਲੇਖੁ ਲਿਖਾਏ ॥

15ਜਨ ਨਾਨਕ ਕੰਤੁ ਰੰਗੀਲਾ ਪਾਇਆ ਫਿਰਿ ਦੂਖੁ ਨ ਲਾਗੈ ਆਏ ॥੪॥੧॥

16ਮਲਾਰ ਮਹਲਾ ੫ ॥

17ਖੀਰ ਅਧਾਰਿ ਬਾਰਿਕੁ ਜਬ ਹੋਤਾ ਬਿਨੁ ਖੀਰੈ ਰਹਨੁ ਨ ਜਾਈ ॥

18ਸਾਰਿ ਸਮੑਾਲਿ ਮਾਤਾ ਮੁਖਿ ਨੀਰੈ ਤਬ ਓਹੁ ਤ੍ਰਿਪਤਿ ਅਘਾਈ ॥੧॥

19ਹਮ ਬਾਰਿਕ ਪਿਤਾ ਪ੍ਰਭੁ ਦਾਤਾ ॥

20ਭੂਲਹਿ ਬਾਰਿਕ ਅਨਿਕ ਲਖ ਬਰੀਆ ਅਨ ਠਉਰ ਨਾਹੀ ਜਹ ਜਾਤਾ ॥੧॥ ਰਹਾਉ ॥

21ਚੰਚਲ ਮਤਿ ਬਾਰਿਕ ਬਪੁਰੇ ਕੀ ਸਰਪ ਅਗਨਿ ਕਰ ਮੇਲੈ ॥

22ਮਾਤਾ ਪਿਤਾ ਕੰਠਿ ਲਾਇ ਰਾਖੈ ਅਨਦ ਸਹਜਿ ਤਬ ਖੇਲੈ ॥੨॥

23ਜਿਸ ਕਾ ਪਿਤਾ ਤੂ ਹੈ ਮੇਰੇ ਸੁਆਮੀ ਤਿਸੁ ਬਾਰਿਕ ਭੂਖ ਕੈਸੀ ॥

24ਨਵ ਨਿਧਿ ਨਾਮੁ ਨਿਧਾਨੁ ਗ੍ਰਿਹਿ ਤੇਰੈ ਮਨਿ ਬਾਂਛੈ ਸੋ ਲੈਸੀ ॥੩॥

25ਪਿਤਾ ਕ੍ਰਿਪਾਲਿ ਆਗਿਆ ਇਹ ਦੀਨੀ ਬਾਰਿਕੁ ਮੁਖਿ ਮਾਂਗੈ ਸੋ ਦੇਨਾ ॥

26ਨਾਨਕ ਬਾਰਿਕੁ ਦਰਸੁ ਪ੍ਰਭ ਚਾਹੈ ਮੋਹਿ ਹ੍ਰਿਦੈ ਬਸਹਿ ਨਿਤ ਚਰਨਾ ॥੪॥੨॥

27ਮਲਾਰ ਮਹਲਾ ੫ ॥

28ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ ॥

29ਕਾਰਜੁ ਸਗਲ ਅਰੰਭਿਓ ਘਰ ਕਾ ਠਾਕੁਰ ਕਾ ਭਾਰੋਸਾ ॥੧॥

30ਸੁਨੀਐ ਬਾਜੈ ਬਾਜ ਸੁਹਾਵੀ ॥

31ਭੋਰੁ ਭਇਆ ਮੈ ਪ੍ਰਿਅ ਮੁਖ ਪੇਖੇ ਗ੍ਰਿਹਿ ਮੰਗਲ ਸੁਹਲਾਵੀ ॥੧॥ ਰਹਾਉ ॥

32ਮਨੂਆ ਲਾਇ ਸਵਾਰੇ ਥਾਨਾਂ ਪੂਛਉ ਸੰਤਾ ਜਾਏ ॥

33ਖੋਜਤ ਖੋਜਤ ਮੈ ਪਾਹੁਨ ਮਿਲਿਓ ਭਗਤਿ ਕਰਉ ਨਿਵਿ ਪਾਏ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath