ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1267 · Raag Malaar · Guru Arjan Dev Ji

1ਜਬ ਪ੍ਰਿਅ ਆਇ ਬਸੇ ਗ੍ਰਿਹਿ ਆਸਨਿ ਤਬ ਹਮ ਮੰਗਲੁ ਗਾਇਆ ॥

2ਮੀਤ ਸਾਜਨ ਮੇਰੇ ਭਏ ਸੁਹੇਲੇ ਪ੍ਰਭੁ ਪੂਰਾ ਗੁਰੂ ਮਿਲਾਇਆ ॥੩॥

3ਸਖੀ ਸਹੇਲੀ ਭਏ ਅਨੰਦਾ ਗੁਰਿ ਕਾਰਜ ਹਮਰੇ ਪੂਰੇ ॥

4ਕਹੁ ਨਾਨਕ ਵਰੁ ਮਿਲਿਆ ਸੁਖਦਾਤਾ ਛੋਡਿ ਨ ਜਾਈ ਦੂਰੇ ॥੪॥੩॥

5ਮਲਾਰ ਮਹਲਾ ੫ ॥

6ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥

7ਕ੍ਰਿਪਾ ਨਿਧਿ ਛੋਡਿ ਆਨ ਕਉ ਪੂਜਹਿ ਆਤਮ ਘਾਤੀ ਹਰਤੇ ॥੧॥

8ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥

9ਅਨਿਕ ਬਾਰ ਭ੍ਰਮਹਿ ਬਹੁ ਜੋਨੀ ਟੇਕ ਨ ਕਾਹੂ ਧਰਤੇ ॥੧॥ ਰਹਾਉ ॥

10ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ ॥

11ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥੨॥

12ਸਿਵ ਬਿਰੰਚਿ ਅਸੁਰ ਸੁਰ ਜੇਤੇ ਕਾਲ ਅਗਨਿ ਮਹਿ ਜਰਤੇ ॥

13ਨਾਨਕ ਸਰਨਿ ਚਰਨ ਕਮਲਨ ਕੀ ਤੁਮੑ ਨ ਡਾਰਹੁ ਪ੍ਰਭ ਕਰਤੇ ॥੩॥੪॥

14ਰਾਗੁ ਮਲਾਰ ਮਹਲਾ ੫ ਦੁਪਦੇ ਘਰੁ ੧

15ੴ ਸਤਿਗੁਰ ਪ੍ਰਸਾਦਿ ॥

16ਪ੍ਰਭ ਮੇਰੇ ਓਇ ਬੈਰਾਗੀ ਤਿਆਗੀ ॥

17ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਉ ਪ੍ਰੀਤਿ ਹਮਾਰੀ ਲਾਗੀ ॥੧॥ ਰਹਾਉ ॥

18ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ ॥

19ਸੁਨਿ ਉਪਦੇਸੁ ਭਏ ਮਨ ਨਿਰਮਲ ਗੁਨ ਗਾਏ ਰੰਗਿ ਰਾਂਗੀ ॥੧॥

20ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗਂੀ ॥

21ਮਹਾ ਸੁਖੁ ਪਾਇਆ ਬਰਨਿ ਨ ਸਾਕਉ ਰੇਨੁ ਨਾਨਕ ਜਨ ਪਾਗੀ ॥੨॥੧॥੫॥

22ਮਲਾਰ ਮਹਲਾ ੫ ॥

23ਮਾਈ ਮੋਹਿ ਪ੍ਰੀਤਮੁ ਦੇਹੁ ਮਿਲਾਈ ॥

24ਸਗਲ ਸਹੇਲੀ ਸੁਖ ਭਰਿ ਸੂਤੀ ਜਿਹ ਘਰਿ ਲਾਲੁ ਬਸਾਈ ॥੧॥ ਰਹਾਉ ॥

25ਮੋਹਿ ਅਵਗਨ ਪ੍ਰਭੁ ਸਦਾ ਦਇਆਲਾ ਮੋਹਿ ਨਿਰਗੁਨਿ ਕਿਆ ਚਤੁਰਾਈ ॥

26ਕਰਉ ਬਰਾਬਰਿ ਜੋ ਪ੍ਰਿਅ ਸੰਗਿ ਰਾਤਂੀ ਇਹ ਹਉਮੈ ਕੀ ਢੀਠਾਈ ॥੧॥

27ਭਈ ਨਿਮਾਣੀ ਸਰਨਿ ਇਕ ਤਾਕੀ ਗੁਰ ਸਤਿਗੁਰ ਪੁਰਖ ਸੁਖਦਾਈ ॥

28ਏਕ ਨਿਮਖ ਮਹਿ ਮੇਰਾ ਸਭੁ ਦੁਖੁ ਕਾਟਿਆ ਨਾਨਕ ਸੁਖਿ ਰੈਨਿ ਬਿਹਾਈ ॥੨॥੨॥੬॥

29ਮਲਾਰ ਮਹਲਾ ੫ ॥

30ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ ॥

31ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ ॥

32ਹਮ ਤੇਰੀ ਧਰ ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath