ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1268 · Raag Malaar · Guru Arjan Dev Ji

1ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥੧॥

2ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ ॥

3ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥੨॥੩॥੭॥

4ਮਲਾਰ ਮਹਲਾ ੫ ॥

5ਪ੍ਰੀਤਮ ਸਾਚਾ ਨਾਮੁ ਧਿਆਇ ॥

6ਦੂਖ ਦਰਦ ਬਿਨਸੈ ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥੧॥ ਰਹਾਉ ॥

7ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ ਆਇਆ ॥

8ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥੧॥

9ਕਰਿ ਕਿਰਪਾ ਕਿਲਵਿਖ ਸਭਿ ਕਾਟੇ ਨਾਮੁ ਨਿਰਮਲੁ ਮਨਿ ਦੀਆ ॥

10ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥੨॥੪॥੮॥

11ਮਲਾਰ ਮਹਲਾ ੫ ॥

12ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥

13ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ ॥੧॥ ਰਹਾਉ ॥

14ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥

15ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ ॥੧॥

16ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥

17ਨਾਮ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥੨॥੫॥੯॥

18ਮਲਾਰ ਮਹਲਾ ੫ ॥

19ਅਬ ਅਪਨੇ ਪ੍ਰੀਤਮ ਸਿਉ ਬਨਿ ਆਈ ॥

20ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘ ਸੁਖਦਾਈ ॥੧॥ ਰਹਾਉ ॥

21ਇਕੁ ਪਲੁ ਬਿਸਰਤ ਨਹੀ ਸੁਖ ਸਾਗਰੁ ਨਾਮੁ ਨਵੈ ਨਿਧਿ ਪਾਈ ॥

22ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥੧॥

23ਸੁਖ ਉਪਜੇ ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ ॥

24ਤਰਿਓ ਸੰਸਾਰੁ ਕਠਿਨ ਭੈ ਸਾਗਰੁ ਹਰਿ ਨਾਨਕ ਚਰਨ ਧਿਆਈ ॥੨॥੬॥੧੦॥

25ਮਲਾਰ ਮਹਲਾ ੫ ॥

26ਘਨਿਹਰ ਬਰਸਿ ਸਗਲ ਜਗੁ ਛਾਇਆ ॥

27ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ ਅਨਦ ਮੰਗਲ ਸੁਖ ਪਾਇਆ ॥੧॥ ਰਹਾਉ ॥

28ਮਿਟੇ ਕਲੇਸ ਤ੍ਰਿਸਨ ਸਭ ਬੂਝੀ ਪਾਰਬ੍ਰਹਮੁ ਮਨਿ ਧਿਆਇਆ ॥

29ਸਾਧਸੰਗਿ ਜਨਮ ਮਰਨ ਨਿਵਾਰੇ ਬਹੁਰਿ ਨ ਕਤਹੂ ਧਾਇਆ ॥੧॥

30ਮਨੁ ਤਨੁ ਨਾਮਿ ਨਿਰੰਜਨਿ ਰਾਤਉ ਚਰਨ ਕਮਲ ਲਿਵ ਲਾਇਆ ॥

31ਅੰਗੀਕਾਰੁ ਕੀਓ ਪ੍ਰਭਿ ਅਪਨੈ ਨਾਨਕ ਦਾਸ ਸਰਣਾਇਆ ॥੨॥੭॥੧੧॥

32ਮਲਾਰ ਮਹਲਾ ੫ ॥

33ਬਿਛੁਰਤ ਕਿਉ ਜੀਵੇ ਓਇ ਜੀਵਨ ॥

34ਚਿਤਹਿ ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ ਪੀਵਨ ॥੧॥ ਰਹਾਉ ॥

35ਜਿਨ ਕਉ ਪਿਆਸ ਤੁਮਾਰੀ ਪ੍ਰੀਤਮ ਤਿਨ ਕਉ ਅੰਤਰੁ ਨਾਹੀ ॥

36ਜਿਨ ਕਉ ਬਿਸਰੈ ਮੇਰੋ ਰਾਮੁ ਪਿਆਰਾ ਸੇ ਮੂਏ ਮਰਿ ਜਾਂਹੀਂ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath