ਗੁਰੂ ਗ੍ਰੰਥ ਸਾਹਿਬ 1269 · Raag Malaar · Guru Arjan Dev Ji
1ਮਨਿ ਤਨਿ ਰਵਿ ਰਹਿਆ ਜਗਦੀਸੁਰ ਪੇਖਤ ਸਦਾ ਹਜੂਰੇ ॥
2ਨਾਨਕ ਰਵਿ ਰਹਿਓ ਸਭ ਅੰਤਰਿ ਸਰਬ ਰਹਿਆ ਭਰਪੂਰੇ ॥੨॥੮॥੧੨॥
3ਮਲਾਰ ਮਹਲਾ ੫ ॥
4ਹਰਿ ਕੈ ਭਜਨਿ ਕਉਨ ਕਉਨ ਨ ਤਾਰੇ ॥
5ਖਗ ਤਨ ਮੀਨ ਤਨ ਮ੍ਰਿਗ ਤਨ ਬਰਾਹ ਤਨ ਸਾਧੂ ਸੰਗਿ ਉਧਾਰੇ ॥੧॥ ਰਹਾਉ ॥
6ਦੇਵ ਕੁਲ ਦੈਤ ਕੁਲ ਜਖੵ ਕਿੰਨਰ ਨਰ ਸਾਗਰ ਉਤਰੇ ਪਾਰੇ ॥
7ਜੋ ਜੋ ਭਜਨੁ ਕਰੈ ਸਾਧੂ ਸੰਗਿ ਤਾ ਕੇ ਦੂਖ ਬਿਦਾਰੇ ॥੧॥
8ਕਾਮ ਕਰੋਧ ਮਹਾ ਬਿਖਿਆ ਰਸ ਇਨ ਤੇ ਭਏ ਨਿਰਾਰੇ ॥
9ਦੀਨ ਦਇਆਲ ਜਪਹਿ ਕਰੁਣਾ ਮੈ ਨਾਨਕ ਸਦ ਬਲਿਹਾਰੇ ॥੨॥੯॥੧੩॥
10ਮਲਾਰ ਮਹਲਾ ੫ ॥
11ਆਜੁ ਮੈ ਬੈਸਿਓ ਹਰਿ ਹਾਟ ॥
12ਨਾਮੁ ਰਾਸਿ ਸਾਝੀ ਕਰਿ ਜਨ ਸਿਉ ਜਾਂਉ ਨ ਜਮ ਕੈ ਘਾਟ ॥੧॥ ਰਹਾਉ ॥
13ਧਾਰਿ ਅਨੁਗ੍ਰਹੁ ਪਾਰਬ੍ਰਹਮਿ ਰਾਖੇ ਭ੍ਰਮ ਕੇ ਖੁਲੇੑ ਕਪਾਟ ॥
14ਬੇਸੁਮਾਰ ਸਾਹੁ ਪ੍ਰਭੁ ਪਾਇਆ ਲਾਹਾ ਚਰਨ ਨਿਧਿ ਖਾਟ ॥੧॥
15ਸਰਨਿ ਗਹੀ ਅਚੁਤ ਅਬਿਨਾਸੀ ਕਿਲਬਿਖ ਕਾਢੇ ਹੈ ਛਾਂਟਿ ॥
16ਕਲਿ ਕਲੇਸ ਮਿਟੇ ਦਾਸ ਨਾਨਕ ਬਹੁਰਿ ਨ ਜੋਨੀ ਮਾਟ ॥੨॥੧੦॥੧੪॥
17ਮਲਾਰ ਮਹਲਾ ੫ ॥
18ਬਹੁ ਬਿਧਿ ਮਾਇਆ ਮੋਹ ਹਿਰਾਨੋ ॥
19ਕੋਟਿ ਮਧੇ ਕੋਊ ਬਿਰਲਾ ਸੇਵਕੁ ਪੂਰਨ ਭਗਤੁ ਚਿਰਾਨੋ ॥੧॥ ਰਹਾਉ ॥
20ਇਤ ਉਤ ਡੋਲਿ ਡੋਲਿ ਸ੍ਰਮੁ ਪਾਇਓ ਤਨੁ ਧਨੁ ਹੋਤ ਬਿਰਾਨੋ ॥
21ਲੋਗ ਦੁਰਾਇ ਕਰਤ ਠਗਿਆਈ ਹੋਤੌ ਸੰਗਿ ਨ ਜਾਨੋ ॥੧॥
22ਮ੍ਰਿਗ ਪੰਖੀ ਮੀਨ ਦੀਨ ਨੀਚ ਇਹ ਸੰਕਟ ਫਿਰਿ ਆਨੋ ॥
23ਕਹੁ ਨਾਨਕ ਪਾਹਨ ਪ੍ਰਭ ਤਾਰਹੁ ਸਾਧਸੰਗਤਿ ਸੁਖ ਮਾਨੋ ॥੨॥੧੧॥੧੫॥
24ਮਲਾਰ ਮਹਲਾ ੫ ॥
25ਦੁਸਟ ਮੁਏ ਬਿਖੁ ਖਾਈ ਰੀ ਮਾਈ ॥
26ਜਿਸ ਕੇ ਜੀਅ ਤਿਨ ਹੀ ਰਖਿ ਲੀਨੇ ਮੇਰੇ ਪ੍ਰਭ ਕਉ ਕਿਰਪਾ ਆਈ ॥੧॥ ਰਹਾਉ ॥
27ਅੰਤਰਜਾਮੀ ਸਭ ਮਹਿ ਵਰਤੈ ਤਾਂ ਭਉ ਕੈਸਾ ਭਾਈ ॥
28ਸੰਗਿ ਸਹਾਈ ਛੋਡਿ ਨ ਜਾਈ ਪ੍ਰਭੁ ਦੀਸੈ ਸਭਨੀ ਠਾੲਂੀ ॥੧॥
29ਅਨਾਥਾ ਨਾਥੁ ਦੀਨ ਦੁਖ ਭੰਜਨ ਆਪਿ ਲੀਏ ਲੜਿ ਲਾਈ ॥
30ਹਰਿ ਕੀ ਓਟ ਜੀਵਹਿ ਦਾਸ ਤੇਰੇ ਨਾਨਕ ਪ੍ਰਭ ਸਰਣਾਈ ॥੨॥੧੨॥੧੬॥
31ਮਲਾਰ ਮਹਲਾ ੫ ॥
32ਮਨ ਮੇਰੇ ਹਰਿ ਕੇ ਚਰਨ ਰਵੀਜੈ ॥
33ਦਰਸ ਪਿਆਸ ਮੇਰੋ ਮਨੁ ਮੋਹਿਓ ਹਰਿ ਪੰਖ ਲਗਾਇ ਮਿਲੀਜੈ ॥੧॥ ਰਹਾਉ ॥
34ਖੋਜਤ ਖੋਜਤ ਮਾਰਗੁ ਪਾਇਓ ਸਾਧੂ ਸੇਵ ਕਰੀਜੈ ॥
35ਧਾਰਿ ਅਨੁਗ੍ਰਹੁ ਸੁਆਮੀ ਮੇਰੇ ਨਾਮੁ ਮਹਾ ਰਸੁ ਪੀਜੈ ॥੧॥
36ਤ੍ਰਾਹਿ ਤ੍ਰਾਹਿ ਕਰਿ ਸਰਨੀ ਆਏ ਜਲਤਉ ਕਿਰਪਾ ਕੀਜੈ ॥
37ਕਰੁ ਗਹਿ ਲੇਹੁ ਦਾਸ ਅਪੁਨੇ ਕਉ ਨਾਨਕ ਅਪੁਨੋ ਕੀਜੈ ॥੨॥੧੩॥੧੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath