ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 126 · Raag Maajh · Guru Amar Daas Ji

1ਆਪੇ ਊਚਾ ਊਚੋ ਹੋਈ ॥

2ਜਿਸੁ ਆਪਿ ਵਿਖਾਲੇ ਸੁ ਵੇਖੈ ਕੋਈ ॥

3ਨਾਨਕ ਨਾਮੁ ਵਸੈ ਘਟ ਅੰਤਰਿ ਆਪੇ ਵੇਖਿ ਵਿਖਾਲਣਿਆ ॥੮॥੨੬॥੨੭॥

4ਮਾਝ ਮਹਲਾ ੩ ॥

5ਮੇਰਾ ਪ੍ਰਭੁ ਭਰਪੂਰਿ ਰਹਿਆ ਸਭ ਥਾਈ ॥

6ਗੁਰ ਪਰਸਾਦੀ ਘਰ ਹੀ ਮਹਿ ਪਾਈ ॥

7ਸਦਾ ਸਰੇਵੀ ਇਕ ਮਨਿ ਧਿਆਈ ਗੁਰਮੁਖਿ ਸਚਿ ਸਮਾਵਣਿਆ ॥੧॥

8ਹਉ ਵਾਰੀ ਜੀਉ ਵਾਰੀ ਜਗਜੀਵਨੁ ਮੰਨਿ ਵਸਾਵਣਿਆ ॥

9ਹਰਿ ਜਗਜੀਵਨੁ ਨਿਰਭਉ ਦਾਤਾ ਗੁਰਮਤਿ ਸਹਜਿ ਸਮਾਵਣਿਆ ॥੧॥ ਰਹਾਉ ॥

10ਘਰ ਮਹਿ ਧਰਤੀ ਧਉਲੁ ਪਾਤਾਲਾ ॥

11ਘਰ ਹੀ ਮਹਿ ਪ੍ਰੀਤਮੁ ਸਦਾ ਹੈ ਬਾਲਾ ॥

12ਸਦਾ ਅਨੰਦਿ ਰਹੈ ਸੁਖਦਾਤਾ ਗੁਰਮਤਿ ਸਹਜਿ ਸਮਾਵਣਿਆ ॥੨॥

13ਕਾਇਆ ਅੰਦਰਿ ਹਉਮੈ ਮੇਰਾ ॥

14ਜੰਮਣ ਮਰਣੁ ਨ ਚੂਕੈ ਫੇਰਾ ॥

15ਗੁਰਮੁਖਿ ਹੋਵੈ ਸੁ ਹਉਮੈ ਮਾਰੇ ਸਚੋ ਸਚੁ ਧਿਆਵਣਿਆ ॥੩॥

16ਕਾਇਆ ਅੰਦਰਿ ਪਾਪੁ ਪੁੰਨੁ ਦੁਇ ਭਾਈ ॥

17ਦੁਹੀ ਮਿਲਿ ਕੈ ਸ੍ਰਿਸਟਿ ਉਪਾਈ ॥

18ਦੋਵੈ ਮਾਰਿ ਜਾਇ ਇਕਤੁ ਘਰਿ ਆਵੈ ਗੁਰਮਤਿ ਸਹਜਿ ਸਮਾਵਣਿਆ ॥੪॥

19ਘਰ ਹੀ ਮਾਹਿ ਦੂਜੈ ਭਾਇ ਅਨੇਰਾ ॥

20ਚਾਨਣੁ ਹੋਵੈ ਛੋਡੈ ਹਉਮੈ ਮੇਰਾ ॥

21ਪਰਗਟੁ ਸਬਦੁ ਹੈ ਸੁਖਦਾਤਾ ਅਨਦਿਨੁ ਨਾਮੁ ਧਿਆਵਣਿਆ ॥੫॥

22ਅੰਤਰਿ ਜੋਤਿ ਪਰਗਟੁ ਪਾਸਾਰਾ ॥

23ਗੁਰ ਸਾਖੀ ਮਿਟਿਆ ਅੰਧਿਆਰਾ ॥

24ਕਮਲੁ ਬਿਗਾਸਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੬॥

25ਅੰਦਰਿ ਮਹਲ ਰਤਨੀ ਭਰੇ ਭੰਡਾਰਾ ॥

26ਗੁਰਮੁਖਿ ਪਾਏ ਨਾਮੁ ਅਪਾਰਾ ॥

27ਗੁਰਮੁਖਿ ਵਣਜੇ ਸਦਾ ਵਾਪਾਰੀ ਲਾਹਾ ਨਾਮੁ ਸਦ ਪਾਵਣਿਆ ॥੭॥

28ਆਪੇ ਵਥੁ ਰਾਖੈ ਆਪੇ ਦੇਇ ॥

29ਗੁਰਮੁਖਿ ਵਣਜਹਿ ਕੇਈ ਕੇਇ ॥

30ਨਾਨਕ ਜਿਸੁ ਨਦਰਿ ਕਰੇ ਸੋ ਪਾਏ ਕਰਿ ਕਿਰਪਾ ਮੰਨਿ ਵਸਾਵਣਿਆ ॥੮॥੨੭॥੨੮॥

31ਮਾਝ ਮਹਲਾ ੩ ॥

32ਹਰਿ ਆਪੇ ਮੇਲੇ ਸੇਵ ਕਰਾਏ ॥

33ਗੁਰ ਕੈ ਸਬਦਿ ਭਾਉ ਦੂਜਾ ਜਾਏ ॥

34ਹਰਿ ਨਿਰਮਲੁ ਸਦਾ ਗੁਣਦਾਤਾ ਹਰਿ ਗੁਣ ਮਹਿ ਆਪਿ ਸਮਾਵਣਿਆ ॥੧॥

35ਹਉ ਵਾਰੀ ਜੀਉ ਵਾਰੀ ਸਚੁ ਸਚਾ ਹਿਰਦੈ ਵਸਾਵਣਿਆ ॥

36ਸਚਾ ਨਾਮੁ ਸਦਾ ਹੈ ਨਿਰਮਲੁ ਗੁਰ ਸਬਦੀ ਮੰਨਿ ਵਸਾਵਣਿਆ ॥੧॥ ਰਹਾਉ ॥

37ਆਪੇ ਗੁਰੁ ਦਾਤਾ ਕਰਮਿ ਬਿਧਾਤਾ ॥

38ਸੇਵਕ ਸੇਵਹਿ ਗੁਰਮੁਖਿ ਹਰਿ ਜਾਤਾ ॥

39ਅੰਮ੍ਰਿਤ ਨਾਮਿ ਸਦਾ ਜਨ ਸੋਹਹਿ ਗੁਰਮਤਿ ਹਰਿ ਰਸੁ ਪਾਵਣਿਆ ॥੨॥

40ਇਸੁ ਗੁਫਾ ਮਹਿ ਇਕੁ ਥਾਨੁ ਸੁਹਾਇਆ ॥

41ਪੂਰੈ ਗੁਰਿ ਹਉਮੈ ਭਰਮੁ ਚੁਕਾਇਆ ॥

42ਅਨਦਿਨੁ ਨਾਮੁ ਸਲਾਹਨਿ ਰੰਗਿ ਰਾਤੇ ਗੁਰ ਕਿਰਪਾ ਤੇ ਪਾਵਣਿਆ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath