ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1270 · Raag Malaar

1ਮਲਾਰ ਮਃ ੫ ॥

2ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥

3ਨਿੰਦਕ ਮਾਰਿ ਚਰਨ ਤਲ ਦੀਨੇ ਅਪੁਨੋ ਜਸੁ ਵਰਤਾਇਓ ॥੧॥ ਰਹਾਉ ॥

4ਜੈ ਜੈ ਕਾਰੁ ਕੀਨੋ ਸਭ ਜਗ ਮਹਿ ਦਇਆ ਜੀਅਨ ਮਹਿ ਪਾਇਓ ॥

5ਕੰਠਿ ਲਾਇ ਅਪੁਨੋ ਦਾਸੁ ਰਾਖਿਓ ਤਾਤੀ ਵਾਉ ਨ ਲਾਇਓ ॥੧॥

6ਅੰਗੀਕਾਰੁ ਕੀਓ ਮੇਰੇ ਸੁਆਮੀ ਭ੍ਰਮੁ ਭਉ ਮੇਟਿ ਸੁਖਾਇਓ ॥

7ਮਹਾ ਅਨੰਦ ਕਰਹੁ ਦਾਸ ਹਰਿ ਕੇ ਨਾਨਕ ਬਿਸ੍ਵਾਸੁ ਮਨਿ ਆਇਓ ॥੨॥੧੪॥੧੮॥

8ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੨

9ੴ ਸਤਿਗੁਰ ਪ੍ਰਸਾਦਿ ॥

10ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥

11ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ ॥

12ਗੁਰਮੁਖਿ ਨਾਦ ਬੇਦ ਬੀਚਾਰੁ ॥

13ਬਿਨੁ ਗੁਰ ਪੂਰੇ ਘੋਰ ਅੰਧਾਰੁ ॥੧॥

14ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ ॥

15ਗੁਰ ਉਪਦੇਸਿ ਹਰਿ ਹਿਰਦੈ ਵਸਿਓ ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥੧॥ ਰਹਾਉ ॥

16ਗੁਰ ਕੇ ਚਰਣ ਵਿਟਹੁ ਬਲਿ ਜਾਉ ॥

17ਗੁਰ ਕੇ ਗੁਣ ਅਨਦਿਨੁ ਨਿਤ ਗਾਉ ॥

18ਗੁਰ ਕੀ ਧੂੜਿ ਕਰਉ ਇਸਨਾਨੁ ॥

19ਸਾਚੀ ਦਰਗਹ ਪਾਈਐ ਮਾਨੁ ॥੨॥

20ਗੁਰੁ ਬੋਹਿਥੁ ਭਵਜਲ ਤਾਰਣਹਾਰੁ ॥

21ਗੁਰਿ ਭੇਟਿਐ ਨ ਹੋਇ ਜੋਨਿ ਅਉਤਾਰੁ ॥

22ਗੁਰ ਕੀ ਸੇਵਾ ਸੋ ਜਨੁ ਪਾਏ ॥

23ਜਾ ਕਉ ਕਰਮਿ ਲਿਖਿਆ ਧੁਰਿ ਆਏ ॥੩॥

24ਗੁਰੁ ਮੇਰੀ ਜੀਵਨਿ ਗੁਰੁ ਆਧਾਰੁ ॥

25ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ ॥

26ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ ॥

27ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਨ ਪਾਈ ॥੪॥੧॥੧੯॥

28ਮਲਾਰ ਮਹਲਾ ੫ ॥

29ਗੁਰ ਕੇ ਚਰਨ ਹਿਰਦੈ ਵਸਾਏ ॥

30ਕਰਿ ਕਿਰਪਾ ਪ੍ਰਭਿ ਆਪਿ ਮਿਲਾਏ ॥

31ਅਪਨੇ ਸੇਵਕ ਕਉ ਲਏ ਪ੍ਰਭੁ ਲਾਇ ॥

32ਤਾ ਕੀ ਕੀਮਤਿ ਕਹੀ ਨ ਜਾਇ ॥੧॥

33ਕਰਿ ਕਿਰਪਾ ਪੂਰਨ ਸੁਖਦਾਤੇ ॥

34ਤੁਮੑਰੀ ਕ੍ਰਿਪਾ ਤੇ ਤੂੰ ਚਿਤਿ ਆਵਹਿ ਆਠ ਪਹਰ ਤੇਰੈ ਰੰਗਿ ਰਾਤੇ ॥੧॥ ਰਹਾਉ ॥

35ਗਾਵਣੁ ਸੁਨਣੁ ਸਭੁ ਤੇਰਾ ਭਾਣਾ ॥

36ਹੁਕਮੁ ਬੂਝੈ ਸੋ ਸਾਚਿ ਸਮਾਣਾ ॥

37ਜਪਿ ਜਪਿ ਜੀਵਹਿ ਤੇਰਾ ਨਾਂਉ ॥

38ਤੁਝ ਬਿਨੁ ਦੂਜਾ ਨਾਹੀ ਥਾਉ ॥੨॥

39ਦੁਖ ਸੁਖ ਕਰਤੇ ਹੁਕਮੁ ਰਜਾਇ ॥

40ਭਾਣੈ ਬਖਸ ਭਾਣੈ ਦੇਇ ਸਜਾਇ ॥

41ਦੁਹਾਂ ਸਿਰਿਆਂ ਕਾ ਕਰਤਾ ਆਪਿ ॥

42ਕੁਰਬਾਣੁ ਜਾਂਈ ਤੇਰੇ ਪਰਤਾਪ ॥੩॥

43ਤੇਰੀ ਕੀਮਤਿ ਤੂਹੈ ਜਾਣਹਿ ॥

44ਤੂ ਆਪੇ ਬੂਝਹਿ ਸੁਣਿ ਆਪਿ ਵਖਾਣਹਿ ॥

45ਸੇਈ ਭਗਤ ਜੋ ਤੁਧੁ ਭਾਣੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath