ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1271 · Raag Malaar · Guru Arjan Dev Ji

1ਨਾਨਕ ਤਿਨ ਕੈ ਸਦ ਕੁਰਬਾਣੇ ॥੪॥੨॥੨੦॥

2ਮਲਾਰ ਮਹਲਾ ੫ ॥

3ਪਰਮੇਸਰੁ ਹੋਆ ਦਇਆਲੁ ॥

4ਮੇਘੁ ਵਰਸੈ ਅੰਮ੍ਰਿਤ ਧਾਰ ॥

5ਸਗਲੇ ਜੀਅ ਜੰਤ ਤ੍ਰਿਪਤਾਸੇ ॥

6ਕਾਰਜ ਆਏ ਪੂਰੇ ਰਾਸੇ ॥੧॥

7ਸਦਾ ਸਦਾ ਮਨ ਨਾਮੁ ਸਮੑਾਲਿ ॥

8ਗੁਰ ਪੂਰੇ ਕੀ ਸੇਵਾ ਪਾਇਆ ਐਥੈ ਓਥੈ ਨਿਬਹੈ ਨਾਲਿ ॥੧॥ ਰਹਾਉ ॥

9ਦੁਖੁ ਭੰਨਾ ਭੈ ਭੰਜਨਹਾਰ ॥

10ਆਪਣਿਆ ਜੀਆ ਕੀ ਕੀਤੀ ਸਾਰ ॥

11ਰਾਖਨਹਾਰ ਸਦਾ ਮਿਹਰਵਾਨ ॥

12ਸਦਾ ਸਦਾ ਜਾਈਐ ਕੁਰਬਾਨ ॥੨॥

13ਕਾਲੁ ਗਵਾਇਆ ਕਰਤੈ ਆਪਿ ॥

14ਸਦਾ ਸਦਾ ਮਨ ਤਿਸ ਨੋ ਜਾਪਿ ॥

15ਦ੍ਰਿਸਟਿ ਧਾਰਿ ਰਾਖੇ ਸਭਿ ਜੰਤ ॥

16ਗੁਣ ਗਾਵਹੁ ਨਿਤ ਨਿਤ ਭਗਵੰਤ ॥੩॥

17ਏਕੋ ਕਰਤਾ ਆਪੇ ਆਪ ॥

18ਹਰਿ ਕੇ ਭਗਤ ਜਾਣਹਿ ਪਰਤਾਪ ॥

19ਨਾਵੈ ਕੀ ਪੈਜ ਰਖਦਾ ਆਇਆ ॥

20ਨਾਨਕੁ ਬੋਲੈ ਤਿਸ ਕਾ ਬੋਲਾਇਆ ॥੪॥੩॥੨੧॥

21ਮਲਾਰ ਮਹਲਾ ੫ ॥

22ਗੁਰ ਸਰਣਾਈ ਸਗਲ ਨਿਧਾਨ ॥

23ਸਾਚੀ ਦਰਗਹਿ ਪਾਈਐ ਮਾਨੁ ॥

24ਭ੍ਰਮੁ ਭਉ ਦੂਖੁ ਦਰਦੁ ਸਭੁ ਜਾਇ ॥

25ਸਾਧਸੰਗਿ ਸਦ ਹਰਿ ਗੁਣ ਗਾਇ ॥੧॥

26ਮਨ ਮੇਰੇ ਗੁਰੁ ਪੂਰਾ ਸਾਲਾਹਿ ॥

27ਨਾਮੁ ਨਿਧਾਨੁ ਜਪਹੁ ਦਿਨੁ ਰਾਤੀ ਮਨ ਚਿੰਦੇ ਫਲ ਪਾਇ ॥੧॥ ਰਹਾਉ ॥

28ਸਤਿਗੁਰ ਜੇਵਡੁ ਅਵਰੁ ਨ ਕੋਇ ॥

29ਗੁਰੁ ਪਾਰਬ੍ਰਹਮੁ ਪਰਮੇਸਰੁ ਸੋਇ ॥

30ਜਨਮ ਮਰਣ ਦੂਖ ਤੇ ਰਾਖੈ ॥

31ਮਾਇਆ ਬਿਖੁ ਫਿਰਿ ਬਹੁੜਿ ਨ ਚਾਖੈ ॥੨॥

32ਗੁਰ ਕੀ ਮਹਿਮਾ ਕਥਨੁ ਨ ਜਾਇ ॥

33ਗੁਰੁ ਪਰਮੇਸਰੁ ਸਾਚੈ ਨਾਇ ॥

34ਸਚੁ ਸੰਜਮੁ ਕਰਣੀ ਸਭੁ ਸਾਚੀ ॥

35ਸੋ ਮਨੁ ਨਿਰਮਲੁ ਜੋ ਗੁਰ ਸੰਗਿ ਰਾਚੀ ॥੩॥

36ਗੁਰੁ ਪੂਰਾ ਪਾਈਐ ਵਡ ਭਾਗਿ ॥

37ਕਾਮੁ ਕ੍ਰੋਧੁ ਲੋਭੁ ਮਨ ਤੇ ਤਿਆਗਿ ॥

38ਕਰਿ ਕਿਰਪਾ ਗੁਰ ਚਰਣ ਨਿਵਾਸਿ ॥

39ਨਾਨਕ ਕੀ ਪ੍ਰਭ ਸਚੁ ਅਰਦਾਸਿ ॥੪॥੪॥੨੨॥

40ਰਾਗੁ ਮਲਾਰ ਮਹਲਾ ੫ ਪੜਤਾਲ ਘਰੁ ੩

41ੴ ਸਤਿਗੁਰ ਪ੍ਰਸਾਦਿ ॥

42ਗੁਰ ਮਨਾਰਿ ਪ੍ਰਿਅ ਦਇਆਰ ਸਿਉ ਰੰਗੁ ਕੀਆ ॥

43ਕੀਨੋ ਰੀ ਸਗਲ ਸਂੀਗਾਰ ॥

44ਤਜਿਓ ਰੀ ਸਗਲ ਬਿਕਾਰ ॥

45ਧਾਵਤੋ ਅਸਥਿਰੁ ਥੀਆ ॥੧॥ ਰਹਾਉ ॥

46ਐਸੇ ਰੇ ਮਨ ਪਾਇ ਕੈ ਆਪੁ ਗਵਾਇ ਕੈ ਕਰਿ ਸਾਧਨ ਸਿਉ ਸੰਗੁ ॥

47ਬਾਜੇ ਬਜਹਿ ਮ੍ਰਿਦੰਗ ਅਨਾਹਦ ਕੋਕਿਲ ਰੀ ਰਾਮ ਨਾਮੁ ਬੋਲੈ ਮਧੁਰ ਬੈਨ ਅਤਿ ਸੁਹੀਆ ॥੧॥

48ਐਸੀ ਤੇਰੇ ਦਰਸਨ ਕੀ ਸੋਭ ਅਤਿ ਅਪਾਰ ਪ੍ਰਿਅ ਅਮੋਘ ਤੈਸੇ ਹੀ ਸੰਗਿ ਸੰਤ ਬਨੇ ॥

49ਭਵ ਉਤਾਰ ਨਾਮ ਭਨੇ ॥

50ਰਮ ਰਾਮ ਰਾਮ ਮਾਲ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath