ਗੁਰੂ ਗ੍ਰੰਥ ਸਾਹਿਬ 1273 · Raag Malaar
1ਮਲਾਰ ਮਹਲਾ ੫ ॥
2ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਰਹਾਉ ॥
3ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥
4ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥
5ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥੮॥੩੦॥
6ਮਲਾਰ ਮਹਲਾ ੧ ਅਸਟਪਦੀਆ ਘਰੁ ੧
7ੴ ਸਤਿਗੁਰ ਪ੍ਰਸਾਦਿ ॥
8ਚਕਵੀ ਨੈਨ ਨਂੀਦ ਨਹਿ ਚਾਹੈ ਬਿਨੁ ਪਿਰ ਨਂੀਦ ਨ ਪਾਈ ॥
9ਸੂਰੁ ਚਰ੍ਹੈ ਪ੍ਰਿਉ ਦੇਖੈ ਨੈਨੀ ਨਿਵਿ ਨਿਵਿ ਲਾਗੈ ਪਾਂਈ ॥੧॥
10ਪਿਰ ਭਾਵੈ ਪ੍ਰੇਮੁ ਸਖਾਈ ॥
11ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ ॥੧॥ ਰਹਾਉ ॥
12ਸਰਵਰਿ ਕਮਲੁ ਕਿਰਣਿ ਆਕਾਸੀ ਬਿਗਸੈ ਸਹਜਿ ਸੁਭਾਈ ॥
13ਪ੍ਰੀਤਮ ਪ੍ਰੀਤਿ ਬਨੀ ਅਭ ਐਸੀ ਜੋਤੀ ਜੋਤਿ ਮਿਲਾਈ ॥੨॥
14ਚਾਤ੍ਰਿਕੁ ਜਲ ਬਿਨੁ ਪ੍ਰਿਉ ਪ੍ਰਿਉ ਟੇਰੈ ਬਿਲਪ ਕਰੈ ਬਿਲਲਾਈ ॥
15ਘਨਹਰ ਘੋਰ ਦਸੌ ਦਿਸਿ ਬਰਸੈ ਬਿਨੁ ਜਲ ਪਿਆਸ ਨ ਜਾਈ ॥੩॥
16ਮੀਨ ਨਿਵਾਸ ਉਪਜੈ ਜਲ ਹੀ ਤੇ ਸੁਖ ਦੁਖ ਪੁਰਬਿ ਕਮਾਈ ॥
17ਖਿਨੁ ਤਿਲੁ ਰਹਿ ਨ ਸਕੈ ਪਲੁ ਜਲ ਬਿਨੁ ਮਰਨੁ ਜੀਵਨੁ ਤਿਸੁ ਤਾਂਈ ॥੪॥
18ਧਨ ਵਾਂਢੀ ਪਿਰੁ ਦੇਸ ਨਿਵਾਸੀ ਸਚੇ ਗੁਰ ਪਹਿ ਸਬਦੁ ਪਠਾੲਂੀ ॥
19ਗੁਣ ਸੰਗ੍ਰਹਿ ਪ੍ਰਭੁ ਰਿਦੈ ਨਿਵਾਸੀ ਭਗਤਿ ਰਤੀ ਹਰਖਾਈ ॥੫॥
20ਪ੍ਰਿਉ ਪ੍ਰਿਉ ਕਰੈ ਸਭੈ ਹੈ ਜੇਤੀ ਗੁਰ ਭਾਵੈ ਪ੍ਰਿਉ ਪਾੲਂੀ ॥
21ਪ੍ਰਿਉ ਨਾਲੇ ਸਦ ਹੀ ਸਚਿ ਸੰਗੇ ਨਦਰੀ ਮੇਲਿ ਮਿਲਾਈ ॥੬॥
22ਸਭ ਮਹਿ ਜੀਉ ਜੀਉ ਹੈ ਸੋਈ ਘਟਿ ਘਟਿ ਰਹਿਆ ਸਮਾਈ ॥
23ਗੁਰ ਪਰਸਾਦਿ ਘਰ ਹੀ ਪਰਗਾਸਿਆ ਸਹਜੇ ਸਹਜਿ ਸਮਾਈ ॥੭॥
24ਅਪਨਾ ਕਾਜੁ ਸਵਾਰਹੁ ਆਪੇ ਸੁਖਦਾਤੇ ਗੋਸਾਂੲਂੀ ॥
25ਗੁਰ ਪਰਸਾਦਿ ਘਰ ਹੀ ਪਿਰੁ ਪਾਇਆ ਤਉ ਨਾਨਕ ਤਪਤਿ ਬੁਝਾਈ ॥੮॥੧॥
26ਮਲਾਰ ਮਹਲਾ ੧ ॥
27ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ ॥
28ਅਨਿਕ ਜਤਨ ਕਰਿ ਰਹਣੁ ਨ ਪਾਵੈ ਆਚੁ ਕਾਚੁ ਢਰਿ ਪਾਂਹੀ ॥੧॥
29ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ ॥
30ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥੧॥ ਰਹਾਉ ॥
31ਜੈ ਜਗਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ ॥
32ਜੇਤੀ ਹੈ ਤੇਤੀ ਤੁਝ ਹੀ ਤੇ ਤੁਮੑ ਸਰਿ ਅਵਰੁ ਨ ਕੋਈ ॥੨॥
33ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ ॥
34ਅਮਰੁ ਅਨਾਥ ਸਰਬ ਸਿਰਿ ਮੋਰਾ ਕਾਲ ਬਿਕਾਲ ਭਰਮ ਭੈ ਖੰਜਨੁ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath