ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1276 · Raag Malaar

1ਮਲਾਰ ਮਹਲਾ ੩ ਅਸਟਪਦੀਆ ਘਰੁ ੧ ॥

2ੴ ਸਤਿਗੁਰ ਪ੍ਰਸਾਦਿ ॥

3ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥

4ਸਤਿਗੁਰੁ ਮਿਲਿਐ ਕੰਚਨੁ ਹੋਈਐ ਜਾਂ ਹਰਿ ਕੀ ਹੋਇ ਰਜਾਇ ॥੧॥

5ਮਨ ਮੇਰੇ ਹਰਿ ਹਰਿ ਨਾਮਿ ਚਿਤੁ ਲਾਇ ॥

6ਸਤਿਗੁਰ ਤੇ ਹਰਿ ਪਾਈਐ ਸਾਚਾ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥

7ਸਤਿਗੁਰ ਤੇ ਗਿਆਨੁ ਊਪਜੈ ਤਾਂ ਇਹ ਸੰਸਾ ਜਾਇ ॥

8ਸਤਿਗੁਰ ਤੇ ਹਰਿ ਬੁਝੀਐ ਗਰਭ ਜੋਨੀ ਨਹ ਪਾਇ ॥੨॥

9ਗੁਰ ਪਰਸਾਦੀ ਜੀਵਤ ਮਰੈ ਮਰਿ ਜੀਵੈ ਸਬਦੁ ਕਮਾਇ ॥

10ਮੁਕਤਿ ਦੁਆਰਾ ਸੋਈ ਪਾਏ ਜਿ ਵਿਚਹੁ ਆਪੁ ਗਵਾਇ ॥੩॥

11ਗੁਰ ਪਰਸਾਦੀ ਸਿਵ ਘਰਿ ਜੰਮੈ ਵਿਚਹੁ ਸਕਤਿ ਗਵਾਇ ॥

12ਅਚਰੁ ਚਰੈ ਬਿਬੇਕ ਬੁਧਿ ਪਾਏ ਪੁਰਖੈ ਪੁਰਖੁ ਮਿਲਾਇ ॥੪॥

13ਧਾਤੁਰ ਬਾਜੀ ਸੰਸਾਰੁ ਅਚੇਤੁ ਹੈ ਚਲੈ ਮੂਲੁ ਗਵਾਇ ॥

14ਲਾਹਾ ਹਰਿ ਸਤਸੰਗਤਿ ਪਾਈਐ ਕਰਮੀ ਪਲੈ ਪਾਇ ॥੫॥

15ਸਤਿਗੁਰ ਵਿਣੁ ਕਿਨੈ ਨ ਪਾਇਆ ਮਨਿ ਵੇਖਹੁ ਰਿਦੈ ਬੀਚਾਰਿ ॥

16ਵਡਭਾਗੀ ਗੁਰੁ ਪਾਇਆ ਭਵਜਲੁ ਉਤਰੇ ਪਾਰਿ ॥੬॥

17ਹਰਿ ਨਾਮਾਂ ਹਰਿ ਟੇਕ ਹੈ ਹਰਿ ਹਰਿ ਨਾਮੁ ਅਧਾਰੁ ॥

18ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ ਪਾਵਉ ਮੋਖ ਦੁਆਰੁ ॥੭॥

19ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਮੇਟਣਾ ਨ ਜਾਇ ॥

20ਨਾਨਕ ਸੇ ਜਨ ਪੂਰਨ ਹੋਏ ਜਿਨ ਹਰਿ ਭਾਣਾ ਭਾਇ ॥੮॥੧॥

21ਮਲਾਰ ਮਹਲਾ ੩ ॥

22ਬੇਦ ਬਾਣੀ ਜਗੁ ਵਰਤਦਾ ਤ੍ਰੈ ਗੁਣ ਕਰੇ ਬੀਚਾਰੁ ॥

23ਬਿਨੁ ਨਾਵੈ ਜਮ ਡੰਡੁ ਸਹੈ ਮਰਿ ਜਨਮੈ ਵਾਰੋ ਵਾਰ ॥

24ਸਤਿਗੁਰ ਭੇਟੇ ਮੁਕਤਿ ਹੋਇ ਪਾਏ ਮੋਖ ਦੁਆਰੁ ॥੧॥

25ਮਨ ਰੇ ਸਤਿਗੁਰੁ ਸੇਵਿ ਸਮਾਇ ॥

26ਵਡੈ ਭਾਗਿ ਗੁਰ ਪੂਰਾ ਪਾਇਆ ਹਰਿ ਹਰਿ ਨਾਮੁ ਧਿਆਇ ॥੧॥ ਰਹਾਉ ॥

27ਹਰਿ ਆਪਣੈ ਭਾਣੈ ਸ੍ਰਿਸਟਿ ਉਪਾਈ ਹਰਿ ਆਪੇ ਦੇਇ ਅਧਾਰੁ ॥

28ਹਰਿ ਆਪਣੈ ਭਾਣੈ ਮਨੁ ਨਿਰਮਲੁ ਕੀਆ ਹਰਿ ਸਿਉ ਲਾਗਾ ਪਿਆਰੁ ॥

29ਹਰਿ ਕੈ ਭਾਣੈ ਸਤਿਗੁਰੁ ਭੇਟਿਆ ਸਭੁ ਜਨਮੁ ਸਵਾਰਣਹਾਰੁ ॥੨॥

30ਵਾਹੁ ਵਾਹੁ ਬਾਣੀ ਸਤਿ ਹੈ ਗੁਰਮੁਖਿ ਬੂਝੈ ਕੋਇ ॥

31ਵਾਹੁ ਵਾਹੁ ਕਰਿ ਪ੍ਰਭੁ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥

32ਆਪੇ ਬਖਸੇ ਮੇਲਿ ਲਏ ਕਰਮਿ ਪਰਾਪਤਿ ਹੋਇ ॥੩॥

33ਸਾਚਾ ਸਾਹਿਬੁ ਮਾਹਰੋ ਸਤਿਗੁਰਿ ਦੀਆ ਦਿਖਾਇ ॥

34ਅੰਮ੍ਰਿਤੁ ਵਰਸੈ ਮਨੁ ਸੰਤੋਖੀਐ ਸਚਿ ਰਹੈ ਲਿਵ ਲਾਇ ॥

35ਹਰਿ ਕੈ ਨਾਇ ਸਦਾ ਹਰੀਆਵਲੀ ਫਿਰਿ ਸੁਕੈ ਨਾ ਕੁਮਲਾਇ ॥੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath