ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1277 · Raag Malaar · Guru Amar Daas Ji

1ਬਿਨੁ ਸਤਿਗੁਰ ਕਿਨੈ ਨ ਪਾਇਓ ਮਨਿ ਵੇਖਹੁ ਕੋ ਪਤੀਆਇ ॥

2ਹਰਿ ਕਿਰਪਾ ਤੇ ਸਤਿਗੁਰੁ ਪਾਈਐ ਭੇਟੈ ਸਹਜਿ ਸੁਭਾਇ ॥

3ਮਨਮੁਖ ਭਰਮਿ ਭੁਲਾਇਆ ਬਿਨੁ ਭਾਗਾ ਹਰਿ ਧਨੁ ਨ ਪਾਇ ॥੫॥

4ਤ੍ਰੈ ਗੁਣ ਸਭਾ ਧਾਤੁ ਹੈ ਪੜਿ ਪੜਿ ਕਰਹਿ ਵੀਚਾਰੁ ॥

5ਮੁਕਤਿ ਕਦੇ ਨ ਹੋਵਈ ਨਹੁ ਪਾਇਨਿੑ ਮੋਖ ਦੁਆਰੁ ॥

6ਬਿਨੁ ਸਤਿਗੁਰ ਬੰਧਨ ਨ ਤੁਟਹੀ ਨਾਮਿ ਨ ਲਗੈ ਪਿਆਰੁ ॥੬॥

7ਪੜਿ ਪੜਿ ਪੰਡਿਤ ਮੋਨੀ ਥਕੇ ਬੇਦਾਂ ਕਾ ਅਭਿਆਸੁ ॥

8ਹਰਿ ਨਾਮੁ ਚਿਤਿ ਨ ਆਵਈ ਨਹ ਨਿਜ ਘਰਿ ਹੋਵੈ ਵਾਸੁ ॥

9ਜਮਕਾਲੁ ਸਿਰਹੁ ਨ ਉਤਰੈ ਅੰਤਰਿ ਕਪਟ ਵਿਣਾਸੁ ॥੭॥

10ਹਰਿ ਨਾਵੈ ਨੋ ਸਭੁ ਕੋ ਪਰਤਾਪਦਾ ਵਿਣੁ ਭਾਗਾਂ ਪਾਇਆ ਨ ਜਾਇ ॥

11ਨਦਰਿ ਕਰੇ ਗੁਰੁ ਭੇਟੀਐ ਹਰਿ ਨਾਮੁ ਵਸੈ ਮਨਿ ਆਇ ॥

12ਨਾਨਕ ਨਾਮੇ ਹੀ ਪਤਿ ਊਪਜੈ ਹਰਿ ਸਿਉ ਰਹਾਂ ਸਮਾਇ ॥੮॥੨॥

13ਮਲਾਰ ਮਹਲਾ ੩ ਅਸਟਪਦੀ ਘਰੁ ੨ ॥

14ੴ ਸਤਿਗੁਰ ਪ੍ਰਸਾਦਿ ॥

15ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥

16ਦੁਖੁ ਪਲੑਰਿ ਹਰਿ ਨਾਮੁ ਵਸਾਏ ॥

17ਸਾਚੀ ਗਤਿ ਸਾਚੈ ਚਿਤੁ ਲਾਏ ॥

18ਗੁਰ ਕੀ ਬਾਣੀ ਸਬਦਿ ਸੁਣਾਏ ॥੧॥

19ਮਨ ਮੇਰੇ ਹਰਿ ਹਰਿ ਸੇਵਿ ਨਿਧਾਨੁ ॥

20ਗੁਰ ਕਿਰਪਾ ਤੇ ਹਰਿ ਧਨੁ ਪਾਈਐ ਅਨਦਿਨੁ ਲਾਗੈ ਸਹਜਿ ਧਿਆਨੁ ॥੧॥ ਰਹਾਉ ॥

21ਬਿਨੁ ਪਿਰ ਕਾਮਣਿ ਕਰੇ ਸਂੀਗਾਰੁ ॥

22ਦੁਹਚਾਰਣੀ ਕਹੀਐ ਨਿਤ ਹੋਇ ਖੁਆਰੁ ॥

23ਮਨਮੁਖ ਕਾ ਇਹੁ ਬਾਦਿ ਆਚਾਰੁ ॥

24ਬਹੁ ਕਰਮ ਦ੍ਰਿੜਾਵਹਿ ਨਾਮੁ ਵਿਸਾਰਿ ॥੨॥

25ਗੁਰਮੁਖਿ ਕਾਮਣਿ ਬਣਿਆ ਸੀਗਾਰੁ ॥

26ਸਬਦੇ ਪਿਰੁ ਰਾਖਿਆ ਉਰ ਧਾਰਿ ॥

27ਏਕੁ ਪਛਾਣੈ ਹਉਮੈ ਮਾਰਿ ॥

28ਸੋਭਾਵੰਤੀ ਕਹੀਐ ਨਾਰਿ ॥੩॥

29ਬਿਨੁ ਗੁਰ ਦਾਤੇ ਕਿਨੈ ਨ ਪਾਇਆ ॥

30ਮਨਮੁਖ ਲੋਭਿ ਦੂਜੈ ਲੋਭਾਇਆ ॥

31ਐਸੇ ਗਿਆਨੀ ਬੂਝਹੁ ਕੋਇ ॥

32ਬਿਨੁ ਗੁਰ ਭੇਟੇ ਮੁਕਤਿ ਨ ਹੋਇ ॥੪॥

33ਕਹਿ ਕਹਿ ਕਹਣੁ ਕਹੈ ਸਭੁ ਕੋਇ ॥

34ਬਿਨੁ ਮਨ ਮੂਏ ਭਗਤਿ ਨ ਹੋਇ ॥

35ਗਿਆਨ ਮਤੀ ਕਮਲ ਪਰਗਾਸੁ ॥

36ਤਿਤੁ ਘਟਿ ਨਾਮੈ ਨਾਮਿ ਨਿਵਾਸੁ ॥੫॥

37ਹਉਮੈ ਭਗਤਿ ਕਰੇ ਸਭੁ ਕੋਇ ॥

38ਨਾ ਮਨੁ ਭੀਜੈ ਨਾ ਸੁਖੁ ਹੋਇ ॥

39ਕਹਿ ਕਹਿ ਕਹਣੁ ਆਪੁ ਜਾਣਾਏ ॥

40ਬਿਰਥੀ ਭਗਤਿ ਸਭੁ ਜਨਮੁ ਗਵਾਏ ॥੬॥

41ਸੇ ਭਗਤ ਸਤਿਗੁਰ ਮਨਿ ਭਾਏ ॥

42ਅਨਦਿਨੁ ਨਾਮਿ ਰਹੇ ਲਿਵ ਲਾਏ ॥

43ਸਦ ਹੀ ਨਾਮੁ ਵੇਖਹਿ ਹਜੂਰਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath