ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1278 · Raag Malaar · Guru Amar Daas Ji

1ਗੁਰ ਕੈ ਸਬਦਿ ਰਹਿਆ ਭਰਪੂਰਿ ॥੭॥

2ਆਪੇ ਬਖਸੇ ਦੇਇ ਪਿਆਰੁ ॥

3ਹਉਮੈ ਰੋਗੁ ਵਡਾ ਸੰਸਾਰਿ ॥

4ਗੁਰ ਕਿਰਪਾ ਤੇ ਏਹੁ ਰੋਗੁ ਜਾਇ ॥

5ਨਾਨਕ ਸਾਚੇ ਸਾਚਿ ਸਮਾਇ ॥੮॥੧॥੩॥੫॥੮॥

6ਰਾਗੁ ਮਲਾਰ ਛੰਤ ਮਹਲਾ ੫ ॥

7ੴ ਸਤਿਗੁਰ ਪ੍ਰਸਾਦਿ ॥

8ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥

9ਅਪਨੇ ਜਨ ਸੰਗਿ ਰਾਤੇ ॥

10ਜਨ ਸੰਗਿ ਰਾਤੇ ਦਿਨਸੁ ਰਾਤੇ ਇਕ ਨਿਮਖ ਮਨਹੁ ਨ ਵੀਸਰੈ ॥

11ਗੋਪਾਲ ਗੁਣ ਨਿਧਿ ਸਦਾ ਸੰਗੇ ਸਰਬ ਗੁਣ ਜਗਦੀਸਰੈ ॥

12ਮਨੁ ਮੋਹਿ ਲੀਨਾ ਚਰਨ ਸੰਗੇ ਨਾਮ ਰਸਿ ਜਨ ਮਾਤੇ ॥

13ਨਾਨਕ ਪ੍ਰੀਤਮ ਕ੍ਰਿਪਾਲ ਸਦਹੂੰ ਕਿਨੈ ਕੋਟਿ ਮਧੇ ਜਾਤੇ ॥੧॥

14ਪ੍ਰੀਤਮ ਤੇਰੀ ਗਤਿ ਅਗਮ ਅਪਾਰੇ ॥

15ਮਹਾ ਪਤਿਤ ਤੁਮੑ ਤਾਰੇ ॥

16ਪਤਿਤ ਪਾਵਨ ਭਗਤਿ ਵਛਲ ਕ੍ਰਿਪਾ ਸਿੰਧੁ ਸੁਆਮੀਆ ॥

17ਸੰਤਸੰਗੇ ਭਜੁ ਨਿਸੰਗੇ ਰਂਉ ਸਦਾ ਅੰਤਰਜਾਮੀਆ ॥

18ਕੋਟਿ ਜਨਮ ਭ੍ਰਮੰਤ ਜੋਨੀ ਤੇ ਨਾਮ ਸਿਮਰਤ ਤਾਰੇ ॥

19ਨਾਨਕ ਦਰਸ ਪਿਆਸ ਹਰਿ ਜੀਉ ਆਪਿ ਲੇਹੁ ਸਮੑਾਰੇ ॥੨॥

20ਹਰਿ ਚਰਨ ਕਮਲ ਮਨੁ ਲੀਨਾ ॥

21ਪ੍ਰਭ ਜਲ ਜਨ ਤੇਰੇ ਮੀਨਾ ॥

22ਜਲ ਮੀਨ ਪ੍ਰਭ ਜੀਉ ਏਕ ਤੂਹੈ ਭਿੰਨ ਆਨ ਨ ਜਾਨੀਐ ॥

23ਗਹਿ ਭੁਜਾ ਲੇਵਹੁ ਨਾਮੁ ਦੇਵਹੁ ਤਉ ਪ੍ਰਸਾਦੀ ਮਾਨੀਐ ॥

24ਭਜੁ ਸਾਧਸੰਗੇ ਏਕ ਰੰਗੇ ਕ੍ਰਿਪਾਲ ਗੋਬਿਦ ਦੀਨਾ ॥

25ਅਨਾਥ ਨੀਚ ਸਰਣਾਇ ਨਾਨਕ ਕਰਿ ਮਇਆ ਅਪੁਨਾ ਕੀਨਾ ॥੩॥

26ਆਪਸ ਕਉ ਆਪੁ ਮਿਲਾਇਆ ॥

27ਭ੍ਰਮ ਭੰਜਨ ਹਰਿ ਰਾਇਆ ॥

28ਆਚਰਜ ਸੁਆਮੀ ਅੰਤਰਜਾਮੀ ਮਿਲੇ ਗੁਣ ਨਿਧਿ ਪਿਆਰਿਆ ॥

29ਮਹਾ ਮੰਗਲ ਸੂਖ ਉਪਜੇ ਗੋਬਿੰਦ ਗੁਣ ਨਿਤ ਸਾਰਿਆ ॥

30ਮਿਲਿ ਸੰਗਿ ਸੋਹੇ ਦੇਖਿ ਮੋਹੇ ਪੁਰਬਿ ਲਿਖਿਆ ਪਾਇਆ ॥

31ਬਿਨਵੰਤਿ ਨਾਨਕ ਸਰਨਿ ਤਿਨ ਕੀ ਜਿਨੑੀ ਹਰਿ ਹਰਿ ਧਿਆਇਆ ॥੪॥੧॥

32ਵਾਰ ਮਲਾਰ ਕੀ ਮਹਲਾ ੧ ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ ॥

33ੴ ਸਤਿਗੁਰ ਪ੍ਰਸਾਦਿ ॥

34ਸਲੋਕ ਮਹਲਾ ੩ ॥

35ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥

36ਸਭ ਦਿਸੈ ਹਰੀਆਵਲੀ ਸਰ ਭਰੇ ਸੁਭਰ ਤਾਲ ॥

37ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥

38ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨਿਹਾਲੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath