ਗੁਰੂ ਗ੍ਰੰਥ ਸਾਹਿਬ 1279 · Raag Malaar · Guru Amar Daas Ji
1ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥
2ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥
3ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥
4ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥
5ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥
6ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥
7ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥
8ਮਹਲਾ ੧ ॥
9ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥
10ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥੨॥
11ਪਉੜੀ ॥
12ਆਪੀਨੑੈ ਆਪੁ ਸਾਜਿ ਆਪੁ ਪਛਾਣਿਆ ॥
13ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥
14ਵਿਣੁ ਥੰਮੑਾ ਗਗਨੁ ਰਹਾਇ ਸਬਦੁ ਨੀਸਾਣਿਆ ॥
15ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥
16ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥
17ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥
18ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥
19ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥
20ਸਲੋਕ ਮਃ ੧ ॥
21ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥
22ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ॥੧॥
23ਮਃ ੧ ॥
24ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥
25ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ॥੨॥
26ਪਉੜੀ ॥
27ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥
28ਬੈਠਾ ਤਾੜੀ ਲਾਇ ਕਵਲੁ ਛਪਾਇਆ ॥
29ਬ੍ਰਹਮੈ ਵਡਾ ਕਹਾਇ ਅੰਤੁ ਨ ਪਾਇਆ ॥
30ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥
31ਨਾ ਤਿਸੁ ਰੂਪੁ ਨ ਰੇਖ ਵਰਨ ਸਬਾਇਆ ॥
32ਨਾ ਤਿਸੁ ਭੁਖ ਪਿਆਸ ਰਜਾ ਧਾਇਆ ॥
33ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥
34ਸਚੇ ਹੀ ਪਤੀਆਇ ਸਚਿ ਸਮਾਇਆ ॥੨॥
35ਸਲੋਕ ਮਃ ੧ ॥
36ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥
37ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥੧॥
38ਮਃ ੨ ॥
39ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥
40ਐਸਾ ਦਾਰੂ ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥
41ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥
42ਰੋਗੁ ਗਵਾਇਹਿ ਆਪਣਾ ਤ ਨਾਨਕ ਵੈਦੁ ਸਦਾਇ ॥੨॥
43ਪਉੜੀ ॥
44ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥
45ਬ੍ਰਹਮੇ ਦਿਤੇ ਬੇਦ ਪੂਜਾ ਲਾਇਆ ॥
46ਦਸ ਅਵਤਾਰੀ ਰਾਮੁ ਰਾਜਾ ਆਇਆ ॥
47ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥
48ਈਸ ਮਹੇਸੁਰੁ ਸੇਵ ਤਿਨੑੀ ਅੰਤੁ ਨ ਪਾਇਆ ॥
49ਸਚੀ ਕੀਮਤਿ ਪਾਇ ਤਖਤੁ ਰਚਾਇਆ ॥
50ਦੁਨੀਆ ਧੰਧੈ ਲਾਇ ਆਪੁ ਛਪਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath