ਗੁਰੂ ਗ੍ਰੰਥ ਸਾਹਿਬ 127 · Raag Maajh · Guru Amar Daas Ji
1ਗੁਰ ਕੈ ਸਬਦਿ ਇਹੁ ਗੁਫਾ ਵੀਚਾਰੇ ॥
2ਨਾਮੁ ਨਿਰੰਜਨੁ ਅੰਤਰਿ ਵਸੈ ਮੁਰਾਰੇ ॥
3ਹਰਿ ਗੁਣ ਗਾਵੈ ਸਬਦਿ ਸੁਹਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੪॥
4ਜਮੁ ਜਾਗਾਤੀ ਦੂਜੈ ਭਾਇ ਕਰੁ ਲਾਏ ॥
5ਨਾਵਹੁ ਭੂਲੇ ਦੇਇ ਸਜਾਏ ॥
6ਘੜੀ ਮੁਹਤ ਕਾ ਲੇਖਾ ਲੇਵੈ ਰਤੀਅਹੁ ਮਾਸਾ ਤੋਲ ਕਢਾਵਣਿਆ ॥੫॥
7ਪੇਈਅੜੈ ਪਿਰੁ ਚੇਤੇ ਨਾਹੀ ॥ ਦੂਜੈ ਮੁਠੀ ਰੋਵੈ ਧਾਹੀ ॥
8ਖਰੀ ਕੁਆਲਿਓ ਕੁਰੂਪਿ ਕੁਲਖਣੀ ਸੁਪਨੈ ਪਿਰੁ ਨਹੀ ਪਾਵਣਿਆ ॥੬॥
9ਪੇਈਅੜੈ ਪਿਰੁ ਮੰਨਿ ਵਸਾਇਆ ॥
10ਪੂਰੈ ਗੁਰਿ ਹਦੂਰਿ ਦਿਖਾਇਆ ॥
11ਕਾਮਣਿ ਪਿਰੁ ਰਾਖਿਆ ਕੰਠਿ ਲਾਇ ਸਬਦੇ ਪਿਰੁ ਰਾਵੈ ਸੇਜ ਸੁਹਾਵਣਿਆ ॥੭॥
12ਆਪੇ ਦੇਵੈ ਸਦਿ ਬੁਲਾਏ ॥
13ਆਪਣਾ ਨਾਉ ਮੰਨਿ ਵਸਾਏ ॥
14ਨਾਨਕ ਨਾਮੁ ਮਿਲੈ ਵਡਿਆਈ ਅਨਦਿਨੁ ਸਦਾ ਗੁਣ ਗਾਵਣਿਆ ॥੮॥੨੮॥੨੯॥
15ਮਾਝ ਮਹਲਾ ੩ ॥
16ਊਤਮ ਜਨਮੁ ਸੁਥਾਨਿ ਹੈ ਵਾਸਾ ॥
17ਸਤਿਗੁਰੁ ਸੇਵਹਿ ਘਰ ਮਾਹਿ ਉਦਾਸਾ ॥
18ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਹਰਿ ਰਸਿ ਮਨੁ ਤ੍ਰਿਪਤਾਵਣਿਆ ॥੧॥
19ਹਉ ਵਾਰੀ ਜੀਉ ਵਾਰੀ ਪੜਿ ਬੁਝਿ ਮੰਨਿ ਵਸਾਵਣਿਆ ॥
20ਗੁਰਮੁਖਿ ਪੜਹਿ ਹਰਿ ਨਾਮੁ ਸਲਾਹਹਿ ਦਰਿ ਸਚੈ ਸੋਭਾ ਪਾਵਣਿਆ ॥੧॥ ਰਹਾਉ ॥
21ਅਲਖ ਅਭੇਉ ਹਰਿ ਰਹਿਆ ਸਮਾਏ ॥
22ਉਪਾਇ ਨ ਕਿਤੀ ਪਾਇਆ ਜਾਏ ॥
23ਕਿਰਪਾ ਕਰੇ ਤਾ ਸਤਿਗੁਰੁ ਭੇਟੈ ਨਦਰੀ ਮੇਲਿ ਮਿਲਾਵਣਿਆ ॥੨॥
24ਦੂਜੈ ਭਾਇ ਪੜੈ ਨਹੀ ਬੂਝੈ ॥
25ਤ੍ਰਿਬਿਧਿ ਮਾਇਆ ਕਾਰਣਿ ਲੂਝੈ ॥
26ਤ੍ਰਿਬਿਧਿ ਬੰਧਨ ਤੂਟਹਿ ਗੁਰ ਸਬਦੀ ਗੁਰ ਸਬਦੀ ਮੁਕਤਿ ਕਰਾਵਣਿਆ ॥੩॥
27ਇਹੁ ਮਨੁ ਚੰਚਲੁ ਵਸਿ ਨ ਆਵੈ ॥
28ਦੁਬਿਧਾ ਲਾਗੈ ਦਹ ਦਿਸਿ ਧਾਵੈ ॥
29ਬਿਖੁ ਕਾ ਕੀੜਾ ਬਿਖੁ ਮਹਿ ਰਾਤਾ ਬਿਖੁ ਹੀ ਮਾਹਿ ਪਚਾਵਣਿਆ ॥੪॥
30ਹਉ ਹਉ ਕਰੇ ਤੈ ਆਪੁ ਜਣਾਏ ॥
31ਬਹੁ ਕਰਮ ਕਰੈ ਕਿਛੁ ਥਾਇ ਨ ਪਾਏ ॥
32ਤੁਝ ਤੇ ਬਾਹਰਿ ਕਿਛੂ ਨ ਹੋਵੈ ਬਖਸੇ ਸਬਦਿ ਸੁਹਾਵਣਿਆ ॥੫॥
33ਉਪਜੈ ਪਚੈ ਹਰਿ ਬੂਝੈ ਨਾਹੀ ॥
34ਅਨਦਿਨੁ ਦੂਜੈ ਭਾਇ ਫਿਰਾਹੀ ॥
35ਮਨਮੁਖ ਜਨਮੁ ਗਇਆ ਹੈ ਬਿਰਥਾ ਅੰਤਿ ਗਇਆ ਪਛੁਤਾਵਣਿਆ ॥੬॥
36ਪਿਰੁ ਪਰਦੇਸਿ ਸਿਗਾਰੁ ਬਣਾਏ ॥
37ਮਨਮੁਖ ਅੰਧੁ ਐਸੇ ਕਰਮ ਕਮਾਏ ॥
38ਹਲਤਿ ਨ ਸੋਭਾ ਪਲਤਿ ਨ ਢੋਈ ਬਿਰਥਾ ਜਨਮੁ ਗਵਾਵਣਿਆ ॥੭॥
39ਹਰਿ ਕਾ ਨਾਮੁ ਕਿਨੈ ਵਿਰਲੈ ਜਾਤਾ ॥
40ਪੂਰੇ ਗੁਰ ਕੈ ਸਬਦਿ ਪਛਾਤਾ ॥
41ਅਨਦਿਨੁ ਭਗਤਿ ਕਰੇ ਦਿਨੁ ਰਾਤੀ ਸਹਜੇ ਹੀ ਸੁਖੁ ਪਾਵਣਿਆ ॥੮॥
42ਸਭ ਮਹਿ ਵਰਤੈ ਏਕੋ ਸੋਈ ॥
43ਗੁਰਮੁਖਿ ਵਿਰਲਾ ਬੂਝੈ ਕੋਈ ॥
44ਨਾਨਕ ਨਾਮਿ ਰਤੇ ਜਨ ਸੋਹਹਿ ਕਰਿ ਕਿਰਪਾ ਆਪਿ ਮਿਲਾਵਣਿਆ ॥੯॥੨੯॥੩੦॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath