ਗੁਰੂ ਗ੍ਰੰਥ ਸਾਹਿਬ 1280 · Raag Malaar · Guru Angad Dev Ji
1ਧਰਮੁ ਕਰਾਏ ਕਰਮ ਧੁਰਹੁ ਫੁਰਮਾਇਆ ॥੩॥
2ਸਲੋਕ ਮਃ ੨ ॥
3ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ ॥
4ਨਾਨਕ ਝੂਰਿ ਮਰਹਿ ਦੋਹਾਗਣੀ ਜਿਨੑ ਅਵਰੀ ਲਾਗਾ ਨੇਹੁ ॥੧॥
5ਮਃ ੨ ॥
6ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ ॥
7ਨਾਨਕ ਸੁਖਿ ਸਵਨੁ ਸੋਹਾਗਣੀ ਜਿਨੑ ਸਹ ਨਾਲਿ ਪਿਆਰੁ ॥੨॥
8ਪਉੜੀ ॥
9ਆਪੇ ਛਿੰਝ ਪਵਾਇ ਮਲਾਖਾੜਾ ਰਚਿਆ ॥
10ਲਥੇ ਭੜਥੂ ਪਾਇ ਗੁਰਮੁਖਿ ਮਚਿਆ ॥
11ਮਨਮੁਖ ਮਾਰੇ ਪਛਾੜਿ ਮੂਰਖ ਕਚਿਆ ॥
12ਆਪਿ ਭਿੜੈ ਮਾਰੇ ਆਪਿ ਆਪਿ ਕਾਰਜੁ ਰਚਿਆ ॥
13ਸਭਨਾ ਖਸਮੁ ਏਕੁ ਹੈ ਗੁਰਮੁਖਿ ਜਾਣੀਐ ॥
14ਹੁਕਮੀ ਲਿਖੈ ਸਿਰਿ ਲੇਖੁ ਵਿਣੁ ਕਲਮ ਮਸਵਾਣੀਐ ॥
15ਸਤਸੰਗਤਿ ਮੇਲਾਪੁ ਜਿਥੈ ਹਰਿ ਗੁਣ ਸਦਾ ਵਖਾਣੀਐ ॥
16ਨਾਨਕ ਸਚਾ ਸਬਦੁ ਸਲਾਹਿ ਸਚੁ ਪਛਾਣੀਐ ॥੪॥
17ਸਲੋਕ ਮਃ ੩ ॥
18ਊਂਨਵਿ ਊਂਨਵਿ ਆਇਆ ਅਵਰਿ ਕਰੇਂਦਾ ਵੰਨ ॥
19ਕਿਆ ਜਾਣਾ ਤਿਸੁ ਸਾਹ ਸਿਉ ਕੇਵ ਰਹਸੀ ਰੰਗੁ ॥
20ਰੰਗੁ ਰਹਿਆ ਤਿਨੑ ਕਾਮਣੀ ਜਿਨੑ ਮਨਿ ਭਉ ਭਾਉ ਹੋਇ ॥
21ਨਾਨਕ ਭੈ ਭਾਇ ਬਾਹਰੀ ਤਿਨ ਤਨਿ ਸੁਖੁ ਨ ਹੋਇ ॥੧॥
22ਮਃ ੩ ॥
23ਊਂਨਵਿ ਊਂਨਵਿ ਆਇਆ ਵਰਸੈ ਨੀਰੁ ਨਿਪੰਗੁ ॥
24ਨਾਨਕ ਦੁਖੁ ਲਾਗਾ ਤਿਨੑ ਕਾਮਣੀ ਜਿਨੑ ਕੰਤੈ ਸਿਉ ਮਨਿ ਭੰਗੁ ॥੨॥
25ਪਉੜੀ ॥
26ਦੋਵੈ ਤਰਫਾ ਉਪਾਇ ਇਕੁ ਵਰਤਿਆ ॥
27ਬੇਦ ਬਾਣੀ ਵਰਤਾਇ ਅੰਦਰਿ ਵਾਦੁ ਘਤਿਆ ॥
28ਪਰਵਿਰਤਿ ਨਿਰਵਿਰਤਿ ਹਾਠਾ ਦੋਵੈ ਵਿਚਿ ਧਰਮੁ ਫਿਰੈ ਰੈਬਾਰਿਆ ॥
29ਮਨਮੁਖ ਕਚੇ ਕੂੜਿਆਰ ਤਿਨੑੀ ਨਿਹਚਉ ਦਰਗਹ ਹਾਰਿਆ ॥
30ਗੁਰਮਤੀ ਸਬਦਿ ਸੂਰ ਹੈ ਕਾਮੁ ਕ੍ਰੋਧੁ ਜਿਨੑੀ ਮਾਰਿਆ ॥
31ਸਚੈ ਅੰਦਰਿ ਮਹਲਿ ਸਬਦਿ ਸਵਾਰਿਆ ॥
32ਸੇ ਭਗਤ ਤੁਧੁ ਭਾਵਦੇ ਸਚੈ ਨਾਇ ਪਿਆਰਿਆ ॥
33ਸਤਿਗੁਰੁ ਸੇਵਨਿ ਆਪਣਾ ਤਿਨੑਾ ਵਿਟਹੁ ਹਉ ਵਾਰਿਆ ॥੫॥
34ਸਲੋਕ ਮਃ ੩ ॥
35ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ ॥
36ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੇ ਸਦਾ ਰਲੀ ॥੧॥
37ਮਃ ੩ ॥
38ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥
39ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ ॥
40ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ ॥
41ਨਾਨਕ ਨਦਰੀ ਬਾਹਰੀ ਸਭ ਕਰਣ ਪਲਾਹ ਕਰੇਇ ॥੨॥
42ਪਉੜੀ ॥
43ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥
44ਆਡਾਣੇ ਆਕਾਸ ਕਰਿ ਖਿਨ ਮਹਿ ਢਾਹਿ ਉਸਾਰਣਹਾਰ ॥
45ਆਪੇ ਜਗਤੁ ਉਪਾਇ ਕੈ ਕੁਦਰਤਿ ਕਰੇ ਵੀਚਾਰ ॥
46ਮਨਮੁਖ ਅਗੈ ਲੇਖਾ ਮੰਗੀਐ ਬਹੁਤੀ ਹੋਵੈ ਮਾਰ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath