ਗੁਰੂ ਗ੍ਰੰਥ ਸਾਹਿਬ 1281 · Raag Malaar · Guru Amar Daas Ji
1ਗੁਰਮੁਖਿ ਪਤਿ ਸਿਉ ਲੇਖਾ ਨਿਬੜੈ ਬਖਸੇ ਸਿਫਤਿ ਭੰਡਾਰ ॥
2ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥
3ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥
4ਏਨਾ ਜੰਤਾ ਨੋ ਹੋਰ ਸੇਵਾ ਨਹੀ ਸਤਿਗੁਰੁ ਸਿਰਿ ਕਰਤਾਰ ॥੬॥
5ਸਲੋਕ ਮਃ ੩ ॥
6ਬਾਬੀਹਾ ਜਿਸ ਨੋ ਤੂ ਪੂਕਾਰਦਾ ਤਿਸ ਨੋ ਲੋਚੈ ਸਭੁ ਕੋਇ ॥
7ਅਪਣੀ ਕਿਰਪਾ ਕਰਿ ਕੈ ਵਸਸੀ ਵਣੁ ਤ੍ਰਿਣੁ ਹਰਿਆ ਹੋਇ ॥
8ਗੁਰ ਪਰਸਾਦੀ ਪਾਈਐ ਵਿਰਲਾ ਬੂਝੈ ਕੋਇ ॥
9ਬਹਦਿਆ ਉਠਦਿਆ ਨਿਤ ਧਿਆਈਐ ਸਦਾ ਸਦਾ ਸੁਖੁ ਹੋਇ ॥
10ਨਾਨਕ ਅੰਮ੍ਰਿਤੁ ਸਦ ਹੀ ਵਰਸਦਾ ਗੁਰਮੁਖਿ ਦੇਵੈ ਹਰਿ ਸੋਇ ॥੧॥
11ਮਃ ੩ ॥
12ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥
13ਸਚੈ ਸੁਣਿਆ ਕੰਨੁ ਦੇ ਧੀਰਕ ਦੇਵੈ ਸਹਜਿ ਸੁਭਾਇ ॥
14ਇੰਦ੍ਰੈ ਨੋ ਫੁਰਮਾਇਆ ਵੁਠਾ ਛਹਬਰ ਲਾਇ ॥
15ਅਨੁ ਧਨੁ ਉਪਜੈ ਬਹੁ ਘਣਾ ਕੀਮਤਿ ਕਹਣੁ ਨ ਜਾਇ ॥
16ਨਾਨਕ ਨਾਮੁ ਸਲਾਹਿ ਤੂ ਸਭਨਾ ਜੀਆ ਦੇਦਾ ਰਿਜਕੁ ਸੰਬਾਹਿ ॥
17ਜਿਤੁ ਖਾਧੈ ਸੁਖੁ ਊਪਜੈ ਫਿਰਿ ਦੂਖੁ ਨ ਲਾਗੈ ਆਇ ॥੨॥
18ਪਉੜੀ ॥
19ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥
20ਦੂਜੈ ਦੂਜੀ ਤਰਫ ਹੈ ਕੂੜਿ ਮਿਲੈ ਨ ਮਿਲਿਆ ਜਾਇ ॥
21ਆਪੇ ਜੋੜਿ ਵਿਛੋੜਿਐ ਆਪੇ ਕੁਦਰਤਿ ਦੇਇ ਦਿਖਾਇ ॥
22ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ ਕਮਾਇ ॥
23ਹਉ ਬਲਿਹਾਰੀ ਤਿਨ ਕਉ ਜੋ ਹਰਿ ਚਰਣੀ ਰਹੈ ਲਿਵ ਲਾਇ ॥
24ਜਿਉ ਜਲ ਮਹਿ ਕਮਲੁ ਅਲਿਪਤੁ ਹੈ ਐਸੀ ਬਣਤ ਬਣਾਇ ॥
25ਸੇ ਸੁਖੀਏ ਸਦਾ ਸੋਹਣੇ ਜਿਨੑ ਵਿਚਹੁ ਆਪੁ ਗਵਾਇ ॥
26ਤਿਨੑ ਸੋਗੁ ਵਿਜੋਗੁ ਕਦੇ ਨਹੀ ਜੋ ਹਰਿ ਕੈ ਅੰਕਿ ਸਮਾਇ ॥੭॥
27ਸਲੋਕ ਮਃ ੩ ॥
28ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥
29ਤਿਸੈ ਸਰੇਵਿਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥
30ਗੁਰਮੁਖਿ ਹਰਿ ਪ੍ਰਭੁ ਮਨਿ ਵਸੈ ਤਾਂ ਸਦਾ ਸਦਾ ਸੁਖੁ ਹੋਇ ॥
31ਸਹਸਾ ਮੂਲਿ ਨ ਹੋਵਈ ਸਭ ਚਿੰਤਾ ਵਿਚਹੁ ਜਾਇ ॥
32ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥
33ਸਚਾ ਸਾਹਿਬੁ ਮਨਿ ਵਸੈ ਤਾਂ ਮਨਿ ਚਿੰਦਿਆ ਫਲੁ ਪਾਇ ॥
34ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥
35ਮਃ ੩ ॥
36ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥
37ਗੁਰਮੁਖਿ ਜਿਨੑੀ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥
38ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥
39ਅੰਮ੍ਰਿਤੁ ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥
40ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮ ਰਾਮੁ ਮੁਰਾਰਿ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath