ਗੁਰੂ ਗ੍ਰੰਥ ਸਾਹਿਬ 1282 · Raag Malaar
1ਪਉੜੀ ॥
2ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥
3ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ ਸਮਾਇ ॥
4ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ ॥
5ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥
6ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ ॥
7ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ ਬੂਝ ਨ ਪਾਇ ॥
8ਵਿਣੁ ਨਾਵੈ ਨਾਲਿ ਨ ਚਲਸੀ ਜਾਸੀ ਜਨਮੁ ਗਵਾਇ ॥
9ਗੁਰਮਤੀ ਜਾਗੇ ਤਿਨੑੀ ਘਰੁ ਰਖਿਆ ਦੂਤਾ ਕਾ ਕਿਛੁ ਨ ਵਸਾਇ ॥੮॥
10ਸਲੋਕ ਮਃ ੩ ॥
11ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ ਮੰਨਿ ॥
12ਨਾਨਕ ਹੁਕਮਿ ਮੰਨਿਐ ਤਿਖ ਉਤਰੈ ਚੜੈ ਚਵਗਲਿ ਵੰਨੁ ॥੧॥
13ਮਃ ੩ ॥
14ਬਾਬੀਹਾ ਜਲ ਮਹਿ ਤੇਰਾ ਵਾਸੁ ਹੈ ਜਲ ਹੀ ਮਾਹਿ ਫਿਰਾਹਿ ॥
15ਜਲ ਕੀ ਸਾਰ ਨ ਜਾਣਹੀ ਤਾਂ ਤੂੰ ਕੂਕਣ ਪਾਹਿ ॥
16ਜਲ ਥਲ ਚਹੁ ਦਿਸਿ ਵਰਸਦਾ ਖਾਲੀ ਕੋ ਥਾਉ ਨਾਹਿ ॥
17ਏਤੈ ਜਲਿ ਵਰਸਦੈ ਤਿਖ ਮਰਹਿ ਭਾਗ ਤਿਨਾ ਕੇ ਨਾਹਿ ॥
18ਨਾਨਕ ਗੁਰਮੁਖਿ ਤਿਨ ਸੋਝੀ ਪਈ ਜਿਨ ਵਸਿਆ ਮਨ ਮਾਹਿ ॥੨॥
19ਪਉੜੀ ॥
20ਨਾਥ ਜਤੀ ਸਿਧ ਪੀਰ ਕਿਨੈ ਅੰਤੁ ਨ ਪਾਇਆ ॥
21ਗੁਰਮੁਖਿ ਨਾਮੁ ਧਿਆਇ ਤੁਝੈ ਸਮਾਇਆ ॥
22ਜੁਗ ਛਤੀਹ ਗੁਬਾਰੁ ਤਿਸ ਹੀ ਭਾਇਆ ॥
23ਜਲਾ ਬਿੰਬੁ ਅਸਰਾਲੁ ਤਿਨੈ ਵਰਤਾਇਆ ॥
24ਨੀਲੁ ਅਨੀਲੁ ਅਗੰਮੁ ਸਰਜੀਤੁ ਸਬਾਇਆ ॥
25ਅਗਨਿ ਉਪਾਈ ਵਾਦੁ ਭੁਖ ਤਿਹਾਇਆ ॥
26ਦੁਨੀਆ ਕੈ ਸਿਰਿ ਕਾਲੁ ਦੂਜਾ ਭਾਇਆ ॥
27ਰਖੈ ਰਖਣਹਾਰੁ ਜਿਨਿ ਸਬਦੁ ਬੁਝਾਇਆ ॥੯॥
28ਸਲੋਕ ਮਃ ੩ ॥
29ਇਹੁ ਜਲੁ ਸਭ ਤੈ ਵਰਸਦਾ ਵਰਸੈ ਭਾਇ ਸੁਭਾਇ ॥
30ਸੇ ਬਿਰਖਾ ਹਰੀਆਵਲੇ ਜੋ ਗੁਰਮੁਖਿ ਰਹੇ ਸਮਾਇ ॥
31ਨਾਨਕ ਨਦਰੀ ਸੁਖੁ ਹੋਇ ਏਨਾ ਜੰਤਾ ਕਾ ਦੁਖੁ ਜਾਇ ॥੧॥
32ਮਃ ੩ ॥
33ਭਿੰਨੀ ਰੈਣਿ ਚਮਕਿਆ ਵੁਠਾ ਛਹਬਰ ਲਾਇ ॥
34ਜਿਤੁ ਵੁਠੈ ਅਨੁ ਧਨੁ ਬਹੁਤੁ ਊਪਜੈ ਜਾਂ ਸਹੁ ਕਰੇ ਰਜਾਇ ॥
35ਜਿਤੁ ਖਾਧੈ ਮਨੁ ਤ੍ਰਿਪਤੀਐ ਜੀਆਂ ਜੁਗਤਿ ਸਮਾਇ ॥
36ਇਹੁ ਧਨੁ ਕਰਤੇ ਕਾ ਖੇਲੁ ਹੈ ਕਦੇ ਆਵੈ ਕਦੇ ਜਾਇ ॥
37ਗਿਆਨੀਆ ਕਾ ਧਨੁ ਨਾਮੁ ਹੈ ਸਦ ਹੀ ਰਹੈ ਸਮਾਇ ॥
38ਨਾਨਕ ਜਿਨ ਕਉ ਨਦਰਿ ਕਰੇ ਤਾਂ ਇਹੁ ਧਨੁ ਪਲੈ ਪਾਇ ॥੨॥
39ਪਉੜੀ ॥
40ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥
41ਆਪੇ ਲੇਖਾ ਮੰਗਸੀ ਆਪਿ ਕਰਾਏ ਕਾਰ ॥
42ਜੋ ਤਿਸੁ ਭਾਵੈ ਸੋ ਥੀਐ ਹੁਕਮੁ ਕਰੇ ਗਾਵਾਰੁ ॥
43ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥
44ਆਪੇ ਵੇਖੈ ਸੁਣੇ ਆਪਿ ਸਭਸੈ ਦੇ ਆਧਾਰੁ ॥
45ਸਭ ਮਹਿ ਏਕੁ ਵਰਤਦਾ ਸਿਰਿ ਸਿਰਿ ਕਰੇ ਬੀਚਾਰੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath