ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1283 · Raag Malaar · Guru Amar Daas Ji

1ਗੁਰਮੁਖਿ ਆਪੁ ਵੀਚਾਰੀਐ ਲਗੈ ਸਚਿ ਪਿਆਰੁ ॥

2ਨਾਨਕ ਕਿਸ ਨੋ ਆਖੀਐ ਆਪੇ ਦੇਵਣਹਾਰੁ ॥੧੦॥

3ਸਲੋਕ ਮਃ ੩ ॥

4ਬਾਬੀਹਾ ਏਹੁ ਜਗਤੁ ਹੈ ਮਤ ਕੋ ਭਰਮਿ ਭੁਲਾਇ ॥

5ਇਹੁ ਬਾਬੀਂਹਾ ਪਸੂ ਹੈ ਇਸ ਨੋ ਬੂਝਣੁ ਨਾਹਿ ॥

6ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ ॥

7ਨਾਨਕ ਗੁਰਮੁਖਿ ਜਿਨੑ ਪੀਆ ਤਿਨੑ ਬਹੁੜਿ ਨ ਲਾਗੀ ਆਇ ॥੧॥

8ਮਃ ੩ ॥

9ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ ॥

10ਹਰਿ ਜੀਉ ਅਪਣੀ ਕ੍ਰਿਪਾ ਕਰੇ ਤਾਂ ਵਰਤੈ ਸਭ ਲੋਇ ॥

11ਵੁਠੈ ਜੀਆ ਜੁਗਤਿ ਹੋਇ ਧਰਣੀ ਨੋ ਸੀਗਾਰੁ ਹੋਇ ॥

12ਨਾਨਕ ਇਹੁ ਜਗਤੁ ਸਭੁ ਜਲੁ ਹੈ ਜਲ ਹੀ ਤੇ ਸਭ ਕੋਇ ॥

13ਗੁਰ ਪਰਸਾਦੀ ਕੋ ਵਿਰਲਾ ਬੂਝੈ ਸੋ ਜਨੁ ਮੁਕਤੁ ਸਦਾ ਹੋਇ ॥੨॥

14ਪਉੜੀ ॥

15ਸਚਾ ਵੇਪਰਵਾਹੁ ਇਕੋ ਤੂ ਧਣੀ ॥

16ਤੂ ਸਭੁ ਕਿਛੁ ਆਪੇ ਆਪਿ ਦੂਜੇ ਕਿਸੁ ਗਣੀ ॥

17ਮਾਣਸ ਕੂੜਾ ਗਰਬੁ ਸਚੀ ਤੁਧੁ ਮਣੀ ॥

18ਆਵਾ ਗਉਣੁ ਰਚਾਇ ਉਪਾਈ ਮੇਦਨੀ ॥

19ਸਤਿਗੁਰੁ ਸੇਵੇ ਆਪਣਾ ਆਇਆ ਤਿਸੁ ਗਣੀ ॥

20ਜੇ ਹਉਮੈ ਵਿਚਹੁ ਜਾਇ ਤ ਕੇਹੀ ਗਣਤ ਗਣੀ ॥

21ਮਨਮੁਖ ਮੋਹਿ ਗੁਬਾਰਿ ਜਿਉ ਭੁਲਾ ਮੰਝਿ ਵਣੀ ॥

22ਕਟੇ ਪਾਪ ਅਸੰਖ ਨਾਵੈ ਇਕ ਕਣੀ ॥੧੧॥

23ਸਲੋਕ ਮਃ ੩ ॥

24ਬਾਬੀਹਾ ਖਸਮੈ ਕਾ ਮਹਲੁ ਨ ਜਾਣਹੀ ਮਹਲੁ ਦੇਖਿ ਅਰਦਾਸਿ ਪਾਇ ॥

25ਆਪਣੈ ਭਾਣੈ ਬਹੁਤਾ ਬੋਲਹਿ ਬੋਲਿਆ ਥਾਇ ਨ ਪਾਇ ॥

26ਖਸਮੁ ਵਡਾ ਦਾਤਾਰੁ ਹੈ ਜੋ ਇਛੇ ਸੋ ਫਲ ਪਾਇ ॥

27ਬਾਬੀਹਾ ਕਿਆ ਬਪੁੜਾ ਜਗਤੈ ਕੀ ਤਿਖ ਜਾਇ ॥੧॥

28ਮਃ ੩ ॥

29ਬਾਬੀਹਾ ਭਿੰਨੀ ਰੈਣਿ ਬੋਲਿਆ ਸਹਜੇ ਸਚਿ ਸੁਭਾਇ ॥

30ਇਹੁ ਜਲੁ ਮੇਰਾ ਜੀਉ ਹੈ ਜਲ ਬਿਨੁ ਰਹਣੁ ਨ ਜਾਇ ॥

31ਗੁਰ ਸਬਦੀ ਜਲੁ ਪਾਈਐ ਵਿਚਹੁ ਆਪੁ ਗਵਾਇ ॥

32ਨਾਨਕ ਜਿਸੁ ਬਿਨੁ ਚਸਾ ਨ ਜੀਵਦੀ ਸੋ ਸਤਿਗੁਰਿ ਦੀਆ ਮਿਲਾਇ ॥੨॥

33ਪਉੜੀ ॥

34ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥

35ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥

36ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥

37ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ ॥

38ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ ॥

39ਇਕਿ ਦਾਤੇ ਇਕ ਮੰਗਤੇ ਸਭਨਾ ਸਿਰਿ ਸੋਈ ॥

40ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ ॥

41ਕੂੜ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥੧੨॥

42ਸਲੋਕ ਮਃ ੩ ॥

43ਬਾਬੀਹਾ ਗੁਣਵੰਤੀ ਮਹਲੁ ਪਾਇਆ ਅਉਗਣਵੰਤੀ ਦੂਰਿ ॥

44ਅੰਤਰਿ ਤੇਰੈ ਹਰਿ ਵਸੈ ਗੁਰਮੁਖਿ ਸਦਾ ਹਜੂਰਿ ॥

45ਕੂਕ ਪੁਕਾਰ ਨ ਹੋਵਈ ਨਦਰੀ ਨਦਰਿ ਨਿਹਾਲ ॥

46ਨਾਨਕ ਨਾਮਿ ਰਤੇ ਸਹਜੇ ਮਿਲੇ ਸਬਦਿ ਗੁਰੂ ਕੈ ਘਾਲ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath