ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1284 · Raag Malaar

1ਮਃ ੩ ॥

2ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨ ॥

3ਜਲ ਬਿਨੁ ਪਿਆਸ ਨ ਊਤਰੈ ਛੁਟਕਿ ਜਾਂਹਿ ਮੇਰੇ ਪ੍ਰਾਨ ॥

4ਤੂ ਸੁਖਦਾਤਾ ਬੇਅੰਤੁ ਹੈ ਗੁਣਦਾਤਾ ਨੇਧਾਨੁ ॥

5ਨਾਨਕ ਗੁਰਮੁਖਿ ਬਖਸਿ ਲਏ ਅੰਤਿ ਬੇਲੀ ਹੋਇ ਭਗਵਾਨੁ ॥੨॥

6ਪਉੜੀ ॥

7ਆਪੇ ਜਗਤੁ ਉਪਾਇ ਕੈ ਗੁਣ ਅਉਗਣ ਕਰੇ ਬੀਚਾਰੁ ॥

8ਤ੍ਰੈ ਗੁਣ ਸਰਬ ਜੰਜਾਲੁ ਹੈ ਨਾਮਿ ਨ ਧਰੇ ਪਿਆਰੁ ॥

9ਗੁਣ ਛੋਡਿ ਅਉਗਣ ਕਮਾਵਦੇ ਦਰਗਹ ਹੋਹਿ ਖੁਆਰੁ ॥

10ਜੂਐ ਜਨਮੁ ਤਿਨੀ ਹਾਰਿਆ ਕਿਤੁ ਆਏ ਸੰਸਾਰਿ ॥

11ਸਚੈ ਸਬਦਿ ਮਨੁ ਮਾਰਿਆ ਅਹਿਨਿਸਿ ਨਾਮਿ ਪਿਆਰਿ ॥

12ਜਿਨੀ ਪੁਰਖੀ ਉਰਿ ਧਾਰਿਆ ਸਚਾ ਅਲਖ ਅਪਾਰੁ ॥

13ਤੂ ਗੁਣਦਾਤਾ ਨਿਧਾਨੁ ਹਹਿ ਅਸੀ ਅਵਗਣਿਆਰ ॥

14ਜਿਸੁ ਬਖਸੇ ਸੋ ਪਾਇਸੀ ਗੁਰ ਸਬਦੀ ਵੀਚਾਰੁ ॥੧੩॥

15ਸਲੋਕ ਮਃ ੫ ॥

16ਰਾਤਿ ਨ ਵਿਹਾਵੀ ਸਾਕਤਾਂ ਜਿਨੑਾ ਵਿਸਰੈ ਨਾਉ ॥

17ਰਾਤੀ ਦਿਨਸ ਸੁਹੇਲੀਆ ਨਾਨਕ ਹਰਿ ਗੁਣ ਗਾਂਉ ॥੧॥

18ਮਃ ੫ ॥

19ਰਤਨ ਜਵੇਹਰ ਮਾਣਕਾ ਹਭੇ ਮਣੀ ਮਥੰਨਿ ॥

20ਨਾਨਕ ਜੋ ਪ੍ਰਭਿ ਭਾਣਿਆ ਸਚੈ ਦਰਿ ਸੋਹੰਨਿ ॥੨॥

21ਪਉੜੀ ॥

22ਸਚਾ ਸਤਿਗੁਰੁ ਸੇਵਿ ਸਚੁ ਸਮੑਾਲਿਆ ॥

23ਅੰਤਿ ਖਲੋਆ ਆਇ ਜਿ ਸਤਿਗੁਰ ਅਗੈ ਘਾਲਿਆ ॥

24ਪੋਹਿ ਨ ਸਕੈ ਜਮਕਾਲੁ ਸਚਾ ਰਖਵਾਲਿਆ ॥

25ਗੁਰ ਸਾਖੀ ਜੋਤਿ ਜਗਾਇ ਦੀਵਾ ਬਾਲਿਆ ॥

26ਮਨਮੁਖ ਵਿਣੁ ਨਾਵੈ ਕੂੜਿਆਰ ਫਿਰਹਿ ਬੇਤਾਲਿਆ ॥

27ਪਸੂ ਮਾਣਸ ਚੰਮਿ ਪਲੇਟੇ ਅੰਦਰਹੁ ਕਾਲਿਆ ॥

28ਸਭੋ ਵਰਤੈ ਸਚੁ ਸਚੈ ਸਬਦਿ ਨਿਹਾਲਿਆ ॥

29ਨਾਨਕ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੇਖਾਲਿਆ ॥੧੪॥

30ਸਲੋਕ ਮਃ ੩ ॥

31ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ ॥

32ਮੇਘੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ ॥

33ਬਾਬੀਹੇ ਕੂਕ ਪੁਕਾਰ ਰਹਿ ਗਈ ਸੁਖੁ ਵਸਿਆ ਮਨਿ ਆਇ ॥

34ਨਾਨਕ ਸੋ ਸਾਲਾਹੀਐ ਜਿ ਦੇਂਦਾ ਸਭਨਾਂ ਜੀਆ ਰਿਜਕੁ ਸਮਾਇ ॥੧॥

35ਮਃ ੩ ॥

36ਚਾਤ੍ਰਿਕ ਤੂ ਨ ਜਾਣਹੀ ਕਿਆ ਤੁਧੁ ਵਿਚਿ ਤਿਖਾ ਹੈ ਕਿਤੁ ਪੀਤੈ ਤਿਖ ਜਾਇ ॥

37ਦੂਜੈ ਭਾਇ ਭਰੰਮਿਆ ਅੰਮ੍ਰਿਤ ਜਲੁ ਪਲੈ ਨ ਪਾਇ ॥

38ਨਦਰਿ ਕਰੇ ਜੇ ਆਪਣੀ ਤਾਂ ਸਤਿਗੁਰੁ ਮਿਲੈ ਸੁਭਾਇ ॥

39ਨਾਨਕ ਸਤਿਗੁਰ ਤੇ ਅੰਮ੍ਰਿਤ ਜਲੁ ਪਾਇਆ ਸਹਜੇ ਰਹਿਆ ਸਮਾਇ ॥੨॥

40ਪਉੜੀ ॥

41ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ ॥

42ਇਕਿ ਪਾਲਾ ਕਕਰੁ ਭੰਨਿ ਸੀਤਲੁ ਜਲੁ ਹੇਂਵਹੀ ॥

43ਇਕਿ ਭਸਮ ਚੜੑਾਵਹਿ ਅੰਗਿ ਮੈਲੁ ਨ ਧੋਵਹੀ ॥

44ਇਕਿ ਜਟਾ ਬਿਕਟ ਬਿਕਰਾਲ ਕੁਲੁ ਘਰੁ ਖੋਵਹੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath