ਗੁਰੂ ਗ੍ਰੰਥ ਸਾਹਿਬ 1285 · Raag Malaar · Guru Amar Daas Ji
1ਇਕਿ ਨਗਨ ਫਿਰਹਿ ਦਿਨੁ ਰਾਤਿ ਨਂੀਦ ਨ ਸੋਵਹੀ ॥
2ਇਕਿ ਅਗਨਿ ਜਲਾਵਹਿ ਅੰਗੁ ਆਪੁ ਵਿਗੋਵਹੀ ॥
3ਵਿਣੁ ਨਾਵੈ ਤਨੁ ਛਾਰੁ ਕਿਆ ਕਹਿ ਰੋਵਹੀ ॥
4ਸੋਹਨਿ ਖਸਮ ਦੁਆਰਿ ਜਿ ਸਤਿਗੁਰੁ ਸੇਵਹੀ ॥੧੫॥
5ਸਲੋਕ ਮਃ ੩ ॥
6ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥
7ਮੇਘੈ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ ਧਾਰਿ ॥
8ਹਉ ਤਿਨ ਕੈ ਬਲਿਹਾਰਣੈ ਜਿਨੀ ਸਚੁ ਰਖਿਆ ਉਰਿ ਧਾਰਿ ॥
9ਨਾਨਕ ਨਾਮੇ ਸਭ ਹਰੀਆਵਲੀ ਗੁਰ ਕੈ ਸਬਦਿ ਵੀਚਾਰਿ ॥੧॥
10ਮਃ ੩ ॥
11ਬਾਬੀਹਾ ਇਵ ਤੇਰੀ ਤਿਖਾ ਨ ਉਤਰੈ ਜੇ ਸਉ ਕਰਹਿ ਪੁਕਾਰ ॥
12ਨਦਰੀ ਸਤਿਗੁਰੁ ਪਾਈਐ ਨਦਰੀ ਉਪਜੈ ਪਿਆਰੁ ॥
13ਨਾਨਕ ਸਾਹਿਬੁ ਮਨਿ ਵਸੈ ਵਿਚਹੁ ਜਾਹਿ ਵਿਕਾਰ ॥੨॥
14ਪਉੜੀ ॥
15ਇਕਿ ਜੈਨੀ ਉਝੜ ਪਾਇ ਧੁਰਹੁ ਖੁਆਇਆ ॥
16ਤਿਨ ਮੁਖਿ ਨਾਹੀ ਨਾਮੁ ਨ ਤੀਰਥਿ ਨੑਾਇਆ ॥
17ਹਥੀ ਸਿਰ ਖੋਹਾਇ ਨ ਭਦੁ ਕਰਾਇਆ ॥
18ਕੁਚਿਲ ਰਹਹਿ ਦਿਨ ਰਾਤਿ ਸਬਦੁ ਨ ਭਾਇਆ ॥
19ਤਿਨ ਜਾਤਿ ਨ ਪਤਿ ਨ ਕਰਮੁ ਜਨਮੁ ਗਵਾਇਆ ॥
20ਮਨਿ ਜੂਠੈ ਵੇਜਾਤਿ ਜੂਠਾ ਖਾਇਆ ॥
21ਬਿਨੁ ਸਬਦੈ ਆਚਾਰੁ ਨ ਕਿਨ ਹੀ ਪਾਇਆ ॥
22ਗੁਰਮੁਖਿ ਓਅੰਕਾਰਿ ਸਚਿ ਸਮਾਇਆ ॥੧੬॥
23ਸਲੋਕ ਮਃ ੩ ॥
24ਸਾਵਣਿ ਸਰਸੀ ਕਾਮਣੀ ਗੁਰ ਸਬਦੀ ਵੀਚਾਰਿ ॥
25ਨਾਨਕ ਸਦਾ ਸੁਹਾਗਣੀ ਗੁਰ ਕੈ ਹੇਤਿ ਅਪਾਰਿ ॥੧॥
26ਮਃ ੩ ॥
27ਸਾਵਣਿ ਦਝੈ ਗੁਣ ਬਾਹਰੀ ਜਿਸੁ ਦੂਜੈ ਭਾਇ ਪਿਆਰੁ ॥
28ਨਾਨਕ ਪਿਰ ਕੀ ਸਾਰ ਨ ਜਾਣਈ ਸਭੁ ਸੀਗਾਰੁ ਖੁਆਰੁ ॥੨॥
29ਪਉੜੀ ॥
30ਸਚਾ ਅਲਖ ਅਭੇਉ ਹਠਿ ਨ ਪਤੀਜਈ ॥
31ਇਕਿ ਗਾਵਹਿ ਰਾਗ ਪਰੀਆ ਰਾਗਿ ਨ ਭੀਜਈ ॥
32ਇਕਿ ਨਚਿ ਨਚਿ ਪੂਰਹਿ ਤਾਲ ਭਗਤਿ ਨ ਕੀਜਈ ॥
33ਇਕਿ ਅੰਨੁ ਨ ਖਾਹਿ ਮੂਰਖ ਤਿਨਾ ਕਿਆ ਕੀਜਈ ॥
34ਤ੍ਰਿਸਨਾ ਹੋਈ ਬਹੁਤੁ ਕਿਵੈ ਨ ਧੀਜਈ ॥
35ਕਰਮ ਵਧਹਿ ਕੈ ਲੋਅ ਖਪਿ ਮਰੀਜਈ ॥
36ਲਾਹਾ ਨਾਮੁ ਸੰਸਾਰਿ ਅੰਮ੍ਰਿਤੁ ਪੀਜਈ ॥
37ਹਰਿ ਭਗਤੀ ਅਸਨੇਹਿ ਗੁਰਮੁਖਿ ਘੀਜਈ ॥੧੭॥
38ਸਲੋਕ ਮਃ ੩ ॥
39ਗੁਰਮੁਖਿ ਮਲਾਰ ਰਾਗੁ ਜੋ ਕਰਹਿ ਤਿਨ ਮਨੁ ਤਨੁ ਸੀਤਲੁ ਹੋਇ ॥
40ਗੁਰ ਸਬਦੀ ਏਕੁ ਪਛਾਣਿਆ ਏਕੋ ਸਚਾ ਸੋਇ ॥
41ਮਨੁ ਤਨੁ ਸਚਾ ਸਚੁ ਮਨਿ ਸਚੇ ਸਚੀ ਸੋਇ ॥
42ਅੰਦਰਿ ਸਚੀ ਭਗਤਿ ਹੈ ਸਹਜੇ ਹੀ ਪਤਿ ਹੋਇ ॥
43ਕਲਿਜੁਗ ਮਹਿ ਘੋਰ ਅੰਧਾਰੁ ਹੈ ਮਨਮੁਖ ਰਾਹੁ ਨ ਕੋਇ ॥
44ਸੇ ਵਡਭਾਗੀ ਨਾਨਕਾ ਜਿਨ ਗੁਰਮੁਖਿ ਪਰਗਟੁ ਹੋਇ ॥੧॥
45ਮਃ ੩ ॥
46ਇੰਦੁ ਵਰਸੈ ਕਰਿ ਦਇਆ ਲੋਕਾਂ ਮਨਿ ਉਪਜੈ ਚਾਉ ॥
47ਜਿਸ ਕੈ ਹੁਕਮਿ ਇੰਦੁ ਵਰਸਦਾ ਤਿਸ ਕੈ ਸਦ ਬਲਿਹਾਰੈ ਜਾਂਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath