ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1286 · Raag Malaar · Guru Amar Daas Ji

1ਗੁਰਮੁਖਿ ਸਬਦੁ ਸਮੑਾਲੀਐ ਸਚੇ ਕੇ ਗੁਣ ਗਾਉ ॥

2ਨਾਨਕ ਨਾਮਿ ਰਤੇ ਜਨ ਨਿਰਮਲੇ ਸਹਜੇ ਸਚਿ ਸਮਾਉ ॥੨॥

3ਪਉੜੀ ॥

4ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ ॥

5ਪੂਰੈ ਕਰਮਿ ਧਿਆਇ ਪੂਰਾ ਸਬਦੁ ਮੰਨਿ ਵਸਾਇਆ ॥

6ਪੂਰੈ ਗਿਆਨਿ ਧਿਆਨਿ ਮੈਲੁ ਚੁਕਾਇਆ ॥

7ਹਰਿ ਸਰਿ ਤੀਰਥਿ ਜਾਣਿ ਮਨੂਆ ਨਾਇਆ ॥

8ਸਬਦਿ ਮਰੈ ਮਨੁ ਮਾਰਿ ਧੰਨੁ ਜਣੇਦੀ ਮਾਇਆ ॥

9ਦਰਿ ਸਚੈ ਸਚਿਆਰੁ ਸਚਾ ਆਇਆ ॥

10ਪੁਛਿ ਨ ਸਕੈ ਕੋਇ ਜਾਂ ਖਸਮੈ ਭਾਇਆ ॥

11ਨਾਨਕ ਸਚੁ ਸਲਾਹਿ ਲਿਖਿਆ ਪਾਇਆ ॥੧੮॥

12ਸਲੋਕ ਮਃ ੧ ॥

13ਕੁਲਹਾਂ ਦੇਂਦੇ ਬਾਵਲੇ ਲੈਂਦੇ ਵਡੇ ਨਿਲਜ ॥

14ਚੂਹਾ ਖਡ ਨ ਮਾਵਈ ਤਿਕਲਿ ਬੰਨੑੈ ਛਜ ॥

15ਦੇਨਿੑ ਦੁਆਈ ਸੇ ਮਰਹਿ ਜਿਨ ਕਉ ਦੇਨਿ ਸਿ ਜਾਹਿ ॥

16ਨਾਨਕ ਹੁਕਮੁ ਨ ਜਾਪਈ ਕਿਥੈ ਜਾਇ ਸਮਾਹਿ ॥

17ਫਸਲਿ ਅਹਾੜੀ ਏਕੁ ਨਾਮੁ ਸਾਵਣੀ ਸਚੁ ਨਾਉ ॥

18ਮੈ ਮਹਦੂਦੁ ਲਿਖਾਇਆ ਖਸਮੈ ਕੈ ਦਰਿ ਜਾਇ ॥

19ਦੁਨੀਆ ਕੇ ਦਰ ਕੇਤੜੇ ਕੇਤੇ ਆਵਹਿ ਜਾਂਹਿ ॥

20ਕੇਤੇ ਮੰਗਹਿ ਮੰਗਤੇ ਕੇਤੇ ਮੰਗਿ ਮੰਗਿ ਜਾਹਿ ॥੧॥

21ਮਃ ੧ ॥

22ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ ॥

23ਡਕੈ ਫੂਕੈ ਖੇਹ ਉਡਾਵੈ ਸਾਹਿ ਗਇਐ ਪਛੁਤਾਇ ॥

24ਅੰਧੀ ਫੂਕਿ ਮੁਈ ਦੇਵਾਨੀ ॥

25ਖਸਮਿ ਮਿਟੀ ਫਿਰਿ ਭਾਨੀ ॥

26ਅਧੁ ਗੁਲ੍ਹਾ ਚਿੜੀ ਕਾ ਚੁਗਣੁ ਗੈਣਿ ਚੜੀ ਬਿਲਲਾਇ ॥

27ਖਸਮੈ ਭਾਵੈ ਓਹਾ ਚੰਗੀ ਜਿ ਕਰੇ ਖੁਦਾਇ ਖੁਦਾਇ ॥

28ਸਕਤਾ ਸੀਹੁ ਮਾਰੇ ਸੈ ਮਿਰਿਆ ਸਭ ਪਿਛੈ ਪੈ ਖਾਇ ॥

29ਹੋਇ ਸਤਾਣਾ ਘੁਰੈ ਨ ਮਾਵੈ ਸਾਹਿ ਗਇਐ ਪਛੁਤਾਇ ॥

30ਅੰਧਾ ਕਿਸ ਨੋ ਬੁਕਿ ਸੁਣਾਵੈ ॥

31ਖਸਮੈ ਮੂਲਿ ਨ ਭਾਵੈ ॥

32ਅਕ ਸਿਉ ਪ੍ਰੀਤਿ ਕਰੇ ਅਕ ਤਿਡਾ ਅਕ ਡਾਲੀ ਬਹਿ ਖਾਇ ॥

33ਖਸਮੈ ਭਾਵੈ ਓਹੋ ਚੰਗਾ ਜਿ ਕਰੇ ਖੁਦਾਇ ਖੁਦਾਇ ॥

34ਨਾਨਕ ਦੁਨੀਆ ਚਾਰਿ ਦਿਹਾੜੇ ਸੁਖਿ ਕੀਤੈ ਦੁਖੁ ਹੋਈ ॥

35ਗਲਾ ਵਾਲੇ ਹੈਨਿ ਘਣੇਰੇ ਛਡਿ ਨ ਸਕੈ ਕੋਈ ॥

36ਮਖਂੀ ਮਿਠੈ ਮਰਣਾ ॥

37ਜਿਨ ਤੂ ਰਖਹਿ ਤਿਨ ਨੇੜਿ ਨ ਆਵੈ ਤਿਨ ਭਉ ਸਾਗਰੁ ਤਰਣਾ ॥੨॥

38ਪਉੜੀ ॥

39ਅਗਮ ਅਗੋਚਰੁ ਤੂ ਧਣੀ ਸਚਾ ਅਲਖ ਅਪਾਰੁ ॥

40ਤੂ ਦਾਤਾ ਸਭਿ ਮੰਗਤੇ ਇਕੋ ਦੇਵਣਹਾਰੁ ॥

41ਜਿਨੀ ਸੇਵਿਆ ਤਿਨੀ ਸੁਖੁ ਪਾਇਆ ਗੁਰਮਤੀ ਵੀਚਾਰੁ ॥

42ਇਕਨਾ ਨੋ ਤੁਧੁ ਏਵੈ ਭਾਵਦਾ ਮਾਇਆ ਨਾਲਿ ਪਿਆਰੁ ॥

43ਗੁਰ ਕੈ ਸਬਦਿ ਸਲਾਹੀਐ ਅੰਤਰਿ ਪ੍ਰੇਮ ਪਿਆਰੁ ॥

44ਵਿਣੁ ਪ੍ਰੀਤੀ ਭਗਤਿ ਨ ਹੋਵਈ ਵਿਣੁ ਸਤਿਗੁਰ ਨ ਲਗੈ ਪਿਆਰੁ ॥

45ਤੂ ਪ੍ਰਭੁ ਸਭਿ ਤੁਧੁ ਸੇਵਦੇ ਇਕ ਢਾਢੀ ਕਰੇ ਪੁਕਾਰ ॥

46ਦੇਹਿ ਦਾਨੁ ਸੰਤੋਖੀਆ ਸਚਾ ਨਾਮੁ ਮਿਲੈ ਆਧਾਰੁ ॥੧੯॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath