ਗੁਰੂ ਗ੍ਰੰਥ ਸਾਹਿਬ 1287 · Raag Malaar
1ਸਲੋਕ ਮਃ ੧ ॥
2ਰਾਤੀ ਕਾਲੁ ਘਟੈ ਦਿਨਿ ਕਾਲੁ ॥
3ਛਿਜੈ ਕਾਇਆ ਹੋਇ ਪਰਾਲੁ ॥
4ਵਰਤਣਿ ਵਰਤਿਆ ਸਰਬ ਜੰਜਾਲੁ ॥
5ਭੁਲਿਆ ਚੁਕਿ ਗਇਆ ਤਪ ਤਾਲੁ ॥
6ਅੰਧਾ ਝਖਿ ਝਖਿ ਪਇਆ ਝੇਰਿ ॥
7ਪਿਛੈ ਰੋਵਹਿ ਲਿਆਵਹਿ ਫੇਰਿ ॥
8ਬਿਨੁ ਬੂਝੇ ਕਿਛੁ ਸੂਝੈ ਨਾਹੀ ॥
9ਮੋਇਆ ਰੋਂਹਿ ਰੋਂਦੇ ਮਰਿ ਜਾਂਹਂੀ ॥
10ਨਾਨਕ ਖਸਮੈ ਏਵੈ ਭਾਵੈ ॥
11ਸੇਈ ਮੁਏ ਜਿਨਿ ਚਿਤਿ ਨ ਆਵੈ ॥੧॥
12ਮਃ ੧ ॥
13ਮੁਆ ਪਿਆਰੁ ਪ੍ਰੀਤਿ ਮੁਈ ਮੁਆ ਵੈਰੁ ਵਾਦੀ ॥
14ਵੰਨੁ ਗਇਆ ਰੂਪੁ ਵਿਣਸਿਆ ਦੁਖੀ ਦੇਹ ਰੁਲੀ ॥
15ਕਿਥਹੁ ਆਇਆ ਕਹ ਗਇਆ ਕਿਹੁ ਨ ਸੀਓ ਕਿਹੁ ਸੀ ॥
16ਮਨਿ ਮੁਖਿ ਗਲਾ ਗੋਈਆ ਕੀਤਾ ਚਾਉ ਰਲੀ ॥
17ਨਾਨਕ ਸਚੇ ਨਾਮ ਬਿਨੁ ਸਿਰ ਖੁਰ ਪਤਿ ਪਾਟੀ ॥੨॥
18ਪਉੜੀ ॥
19ਅੰਮ੍ਰਿਤ ਨਾਮੁ ਸਦਾ ਸੁਖਦਾਤਾ ਅੰਤੇ ਹੋਇ ਸਖਾਈ ॥
20ਬਾਝੁ ਗੁਰੂ ਜਗਤੁ ਬਉਰਾਨਾ ਨਾਵੈ ਸਾਰ ਨ ਪਾਈ ॥
21ਸਤਿਗੁਰੁ ਸੇਵਹਿ ਸੇ ਪਰਵਾਣੁ ਜਿਨੑ ਜੋਤੀ ਜੋਤਿ ਮਿਲਾਈ ॥
22ਸੋ ਸਾਹਿਬੁ ਸੋ ਸੇਵਕੁ ਤੇਹਾ ਜਿਸੁ ਭਾਣਾ ਮੰਨਿ ਵਸਾਈ ॥
23ਆਪਣੈ ਭਾਣੈ ਕਹੁ ਕਿਨਿ ਸੁਖੁ ਪਾਇਆ ਅੰਧਾ ਅੰਧੁ ਕਮਾਈ ॥
24ਬਿਖਿਆ ਕਦੇ ਹੀ ਰਜੈ ਨਾਹੀ ਮੂਰਖ ਭੁਖ ਨ ਜਾਈ ॥
25ਦੂਜੈ ਸਭੁ ਕੋ ਲਗਿ ਵਿਗੁਤਾ ਬਿਨੁ ਸਤਿਗੁਰ ਬੂਝ ਨ ਪਾਈ ॥
26ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਸ ਨੋ ਕਿਰਪਾ ਕਰੇ ਰਜਾਈ ॥੨੦॥
27ਸਲੋਕ ਮਃ ੧ ॥
28ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ ॥
29ਸੋ ਧਨੁ ਮਿਤ੍ਰੁ ਨ ਕਾਂਢੀਐ ਜਿਤੁ ਸਿਰਿ ਚੋਟਾਂ ਖਾਇ ॥
30ਜਿਨ ਕੈ ਪਲੈ ਧਨੁ ਵਸੈ ਤਿਨ ਕਾ ਨਾਉ ਫਕੀਰ ॥
31ਜਿਨੑ ਕੈ ਹਿਰਦੈ ਤੂ ਵਸਹਿ ਤੇ ਨਰ ਗੁਣੀ ਗਹੀਰ ॥੧॥
32ਮਃ ੧ ॥
33ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ ॥
34ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥
35ਰੂਪੀ ਭੁਖ ਨ ਉਤਰੈ ਜਾਂ ਦੇਖਾਂ ਤਾਂ ਭੁਖ ॥
36ਜੇਤੇ ਰਸ ਸਰੀਰ ਕੇ ਤੇਤੇ ਲਗਹਿ ਦੁਖ ॥੨॥
37ਮਃ ੧ ॥
38ਅੰਧੀ ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ ॥
39ਚਿਕੜਿ ਲਾਇਐ ਕਿਆ ਥੀਐ ਜਾਂ ਤੁਟੈ ਪਥਰ ਬੰਧੁ ॥
40ਬੰਧੁ ਤੁਟਾ ਬੇੜੀ ਨਹੀ ਨਾ ਤੁਲਹਾ ਨਾ ਹਾਥ ॥
41ਨਾਨਕ ਸਚੇ ਨਾਮ ਵਿਣੁ ਕੇਤੇ ਡੁਬੇ ਸਾਥ ॥੩॥
42ਮਃ ੧ ॥
43ਲਖ ਮਣ ਸੁਇਨਾ ਲਖ ਮਣ ਰੁਪਾ ਲਖ ਸਾਹਾ ਸਿਰਿ ਸਾਹ ॥
44ਲਖ ਲਸਕਰ ਲਖ ਵਾਜੇ ਨੇਜੇ ਲਖੀ ਘੋੜੀ ਪਾਤਿਸਾਹ ॥
45ਜਿਥੈ ਸਾਇਰੁ ਲੰਘਣਾ ਅਗਨਿ ਪਾਣੀ ਅਸਗਾਹ ॥
46ਕੰਧੀ ਦਿਸਿ ਨ ਆਵਈ ਧਾਹੀ ਪਵੈ ਕਹਾਹ ॥
47ਨਾਨਕ ਓਥੈ ਜਾਣੀਅਹਿ ਸਾਹ ਕੇਈ ਪਾਤਿਸਾਹ ॥੪॥
48ਪਉੜੀ ॥
49ਇਕਨਾ ਗਲੀਂ ਜੰਜੀਰ ਬੰਦਿ ਰਬਾਣੀਐ ॥
50ਬਧੇ ਛੁਟਹਿ ਸਚਿ ਸਚੁ ਪਛਾਣੀਐ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath