ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1288 · Raag Malaar · Guru Nanak Dev Ji

1ਲਿਖਿਆ ਪਲੈ ਪਾਇ ਸੋ ਸਚੁ ਜਾਣੀਐ ॥

2ਹੁਕਮੀ ਹੋਇ ਨਿਬੇੜੁ ਗਇਆ ਜਾਣੀਐ ॥

3ਭਉਜਲ ਤਾਰਣਹਾਰੁ ਸਬਦਿ ਪਛਾਣੀਐ ॥

4ਚੋਰ ਜਾਰ ਜੂਆਰ ਪੀੜੇ ਘਾਣੀਐ ॥

5ਨਿੰਦਕ ਲਾਇਤਬਾਰ ਮਿਲੇ ਹੜੑਵਾਣੀਐ ॥

6ਗੁਰਮੁਖਿ ਸਚਿ ਸਮਾਇ ਸੁ ਦਰਗਹ ਜਾਣੀਐ ॥੨੧॥

7ਸਲੋਕ ਮਃ ੨ ॥

8ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ ॥

9ਅੰਧੇ ਕਾ ਨਾਉ ਪਾਰਖੂ ਏਵੈ ਕਰੇ ਗੁਆਉ ॥

10ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ ॥

11ਨਾਨਕ ਗੁਰਮੁਖਿ ਜਾਣੀਐ ਕਲਿ ਕਾ ਏਹੁ ਨਿਆਉ ॥੧॥

12ਮਃ ੧ ॥

13ਹਰਣਾਂ ਬਾਜਾਂ ਤੈ ਸਿਕਦਾਰਾਂ ਏਨੑਾ ਪੜਿੑਆ ਨਾਉ ॥

14ਫਾਂਧੀ ਲਗੀ ਜਾਤਿ ਫਹਾਇਨਿ ਅਗੈ ਨਾਹੀ ਥਾਉ ॥

15ਸੋ ਪੜਿਆ ਸੋ ਪੰਡਿਤੁ ਬੀਨਾ ਜਿਨੑੀ ਕਮਾਣਾ ਨਾਉ ॥

16ਪਹਿਲੋ ਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਂਉ ॥

17ਰਾਜੇ ਸੀਹ ਮੁਕਦਮ ਕੁਤੇ ॥

18ਜਾਇ ਜਗਾਇਨਿੑ ਬੈਠੇ ਸੁਤੇ ॥

19ਚਾਕਰ ਨਹਦਾ ਪਾਇਨਿੑ ਘਾਉ ॥

20ਰਤੁ ਪਿਤੁ ਕੁਤਿਹੋ ਚਟਿ ਜਾਹੁ ॥

21ਜਿਥੈ ਜੀਆਂ ਹੋਸੀ ਸਾਰ ॥

22ਨਕਂੀ ਵਢਂੀ ਲਾਇਤਬਾਰ ॥੨॥

23ਪਉੜੀ ॥

24ਆਪਿ ਉਪਾਏ ਮੇਦਨੀ ਆਪੇ ਕਰਦਾ ਸਾਰ ॥

25ਭੈ ਬਿਨੁ ਭਰਮੁ ਨ ਕਟੀਐ ਨਾਮਿ ਨ ਲਗੈ ਪਿਆਰੁ ॥

26ਸਤਿਗੁਰ ਤੇ ਭਉ ਊਪਜੈ ਪਾਈਐ ਮੋਖ ਦੁਆਰ ॥

27ਭੈ ਤੇ ਸਹਜੁ ਪਾਈਐ ਮਿਲਿ ਜੋਤੀ ਜੋਤਿ ਅਪਾਰ ॥

28ਭੈ ਤੇ ਭੈਜਲੁ ਲੰਘੀਐ ਗੁਰਮਤੀ ਵੀਚਾਰੁ ॥

29ਭੈ ਤੇ ਨਿਰਭਉ ਪਾਈਐ ਜਿਸ ਦਾ ਅੰਤੁ ਨ ਪਾਰਾਵਾਰੁ ॥

30ਮਨਮੁਖ ਭੈ ਕੀ ਸਾਰ ਨ ਜਾਣਨੀ ਤ੍ਰਿਸਨਾ ਜਲਤੇ ਕਰਹਿ ਪੁਕਾਰ ॥

31ਨਾਨਕ ਨਾਵੈ ਹੀ ਤੇ ਸੁਖੁ ਪਾਇਆ ਗੁਰਮਤੀ ਉਰਿ ਧਾਰ ॥੨੨॥

32ਸਲੋਕ ਮਃ ੧ ॥

33ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥

34ਲਬੈ ਮਾਲੈ ਘੁਲਿ ਮਿਲਿ ਮਿਚਲਿ ਊਂਘੈ ਸਉੜਿ ਪਲੰਘੁ ॥

35ਭੰਉਕੈ ਕੋਪੁ ਖੁਆਰੁ ਹੋਇ ਫਕੜੁ ਪਿਟੇ ਅੰਧੁ ॥

36ਚੁਪੈ ਚੰਗਾ ਨਾਨਕਾ ਵਿਣੁ ਨਾਵੈ ਮੁਹਿ ਗੰਧੁ ॥੧॥

37ਮਃ ੧ ॥

38ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ ॥

39ਏਨੀ ਠਗੀਂ ਜਗੁ ਠਗਿਆ ਕਿਨੈ ਨ ਰਖੀ ਲਜ ॥

40ਏਨਾ ਠਗਨਿੑ ਠਗ ਸੇ ਜਿ ਗੁਰ ਕੀ ਪੈਰੀ ਪਾਹਿ ॥

41ਨਾਨਕ ਕਰਮਾ ਬਾਹਰੇ ਹੋਰਿ ਕੇਤੇ ਮੁਠੇ ਜਾਹਿ ॥੨॥

42ਪਉੜੀ ॥

43ਪੜਿਆ ਲੇਖੇਦਾਰੁ ਲੇਖਾ ਮੰਗੀਐ ॥

44ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ ॥

45ਅਉਘਟ ਰੁਧੇ ਰਾਹ ਗਲੀਆਂ ਰੋਕੀਆਂ ॥

46ਸਚਾ ਵੇਪਰਵਾਹੁ ਸਬਦਿ ਸੰਤੋਖੀਆਂ ॥

47ਗਹਿਰ ਗਭੀਰ ਅਥਾਹੁ ਹਾਥ ਨ ਲਭਈ ॥

48ਮੁਹੇ ਮੁਹਿ ਚੋਟਾ ਖਾਹੁ ਵਿਣੁ ਗੁਰ ਕੋਇ ਨ ਛੁਟਸੀ ॥

49ਪਤਿ ਸੇਤੀ ਘਰਿ ਜਾਹੁ ਨਾਮੁ ਵਖਾਣੀਐ ॥

50ਹੁਕਮੀ ਸਾਹ ਗਿਰਾਹ ਦੇਂਦਾ ਜਾਣੀਐ ॥੨੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath