ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1289 · Raag Malaar

1ਸਲੋਕ ਮਃ ੧ ॥

2ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ ॥

3ਧਰਤੀ ਪਾਤਾਲੀ ਆਕਾਸੀ ਇਕਿ ਦਰਿ ਰਹਨਿ ਵਜੀਰ ॥

4ਇਕਨਾ ਵਡੀ ਆਰਜਾ ਇਕਿ ਮਰਿ ਹੋਹਿ ਜਹੀਰ ॥

5ਇਕਿ ਦੇ ਖਾਹਿ ਨਿਖੁਟੈ ਨਾਹੀ ਇਕਿ ਸਦਾ ਫਿਰਹਿ ਫਕੀਰ ॥

6ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ ॥

7ਸਭੁ ਕੋ ਨਥੈ ਨਥਿਆ ਬਖਸੇ ਤੋੜੇ ਨਥ ॥

8ਵਰਨਾ ਚਿਹਨਾ ਬਾਹਰਾ ਲੇਖੇ ਬਾਝੁ ਅਲਖੁ ॥

9ਕਿਉ ਕਥੀਐ ਕਿਉ ਆਖੀਐ ਜਾਪੈ ਸਚੋ ਸਚੁ ॥

10ਕਰਣਾ ਕਥਨਾ ਕਾਰ ਸਭ ਨਾਨਕ ਆਪਿ ਅਕਥੁ ॥

11ਅਕਥ ਕੀ ਕਥਾ ਸੁਣੇਇ ॥

12ਰਿਧਿ ਬੁਧਿ ਸਿਧਿ ਗਿਆਨੁ ਸਦਾ ਸੁਖੁ ਹੋਇ ॥੧॥

13ਮਃ ੧ ॥

14ਅਜਰੁ ਜਰੈ ਤ ਨਉ ਕੁਲ ਬੰਧੁ ॥

15ਪੂਜੈ ਪ੍ਰਾਣ ਹੋਵੈ ਥਿਰੁ ਕੰਧੁ ॥

16ਕਹਾਂ ਤੇ ਆਇਆ ਕਹਾਂ ਏਹੁ ਜਾਣੁ ॥

17ਜੀਵਤ ਮਰਤ ਰਹੈ ਪਰਵਾਣੁ ॥

18ਹੁਕਮੈ ਬੂਝੈ ਤਤੁ ਪਛਾਣੈ ॥

19ਇਹੁ ਪਰਸਾਦੁ ਗੁਰੂ ਤੇ ਜਾਣੈ ॥

20ਹੋਂਦਾ ਫੜੀਅਗੁ ਨਾਨਕ ਜਾਣੁ ॥

21ਨਾ ਹਉ ਨਾ ਮੈ ਜੂਨੀ ਪਾਣੁ ॥੨॥

22ਪਉੜੀ ॥

23ਪੜੑੀਐ ਨਾਮੁ ਸਾਲਾਹ ਹੋਰਿ ਬੁਧਂੀ ਮਿਥਿਆ ॥

24ਬਿਨੁ ਸਚੇ ਵਾਪਾਰ ਜਨਮੁ ਬਿਰਥਿਆ ॥

25ਅੰਤੁ ਨ ਪਾਰਾਵਾਰੁ ਨ ਕਿਨ ਹੀ ਪਾਇਆ ॥

26ਸਭੁ ਜਗੁ ਗਰਬਿ ਗੁਬਾਰੁ ਤਿਨ ਸਚੁ ਨ ਭਾਇਆ ॥

27ਚਲੇ ਨਾਮੁ ਵਿਸਾਰਿ ਤਾਵਣਿ ਤਤਿਆ ॥

28ਬਲਦੀ ਅੰਦਰਿ ਤੇਲੁ ਦੁਬਿਧਾ ਘਤਿਆ ॥

29ਆਇਆ ਉਠੀ ਖੇਲੁ ਫਿਰੈ ਉਵਤਿਆ ॥

30ਨਾਨਕ ਸਚੈ ਮੇਲੁ ਸਚੈ ਰਤਿਆ ॥੨੪॥

31ਸਲੋਕ ਮਃ ੧ ॥

32ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥

33ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥

34ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥

35ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥

36ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥

37ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥

38ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥

39ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥੧॥

40ਮਃ ੧ ॥

41ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥

42ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥

43ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥

44ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥

45ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥

46ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥

47ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥

48ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath