ਗੁਰੂ ਗ੍ਰੰਥ ਸਾਹਿਬ 128 · Raag Maajh
1ਮਾਝ ਮਹਲਾ ੩ ॥
2ਮਨਮੁਖ ਪੜਹਿ ਪੰਡਿਤ ਕਹਾਵਹਿ ॥
3ਦੂਜੈ ਭਾਇ ਮਹਾ ਦੁਖੁ ਪਾਵਹਿ ॥
4ਬਿਖਿਆ ਮਾਤੇ ਕਿਛੁ ਸੂਝੈ ਨਾਹੀ ਫਿਰਿ ਫਿਰਿ ਜੂਨੀ ਆਵਣਿਆ ॥੧॥
5ਹਉ ਵਾਰੀ ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ ॥
6ਗੁਰ ਸੇਵਾ ਤੇ ਹਰਿ ਮਨਿ ਵਸਿਆ ਹਰਿ ਰਸੁ ਸਹਜਿ ਪੀਆਵਣਿਆ ॥੧॥ ਰਹਾਉ ॥
7ਵੇਦੁ ਪੜਹਿ ਹਰਿ ਰਸੁ ਨਹੀ ਆਇਆ ॥
8ਵਾਦੁ ਵਖਾਣਹਿ ਮੋਹੇ ਮਾਇਆ ॥
9ਅਗਿਆਨਮਤੀ ਸਦਾ ਅੰਧਿਆਰਾ ਗੁਰਮੁਖਿ ਬੂਝਿ ਹਰਿ ਗਾਵਣਿਆ ॥੨॥
10ਅਕਥੋ ਕਥੀਐ ਸਬਦਿ ਸੁਹਾਵੈ ॥
11ਗੁਰਮਤੀ ਮਨਿ ਸਚੋ ਭਾਵੈ ॥
12ਸਚੋ ਸਚੁ ਰਵਹਿ ਦਿਨੁ ਰਾਤੀ ਇਹੁ ਮਨੁ ਸਚਿ ਰੰਗਾਵਣਿਆ ॥੩॥
13ਜੋ ਸਚਿ ਰਤੇ ਤਿਨ ਸਚੋ ਭਾਵੈ ॥
14ਆਪੇ ਦੇਇ ਨ ਪਛੋਤਾਵੈ ॥
15ਗੁਰ ਕੈ ਸਬਦਿ ਸਦਾ ਸਚੁ ਜਾਤਾ ਮਿਲਿ ਸਚੇ ਸੁਖੁ ਪਾਵਣਿਆ ॥੪॥
16ਕੂੜੁ ਕੁਸਤੁ ਤਿਨਾ ਮੈਲੁ ਨ ਲਾਗੈ ॥ ਗੁਰ ਪਰਸਾਦੀ ਅਨਦਿਨੁ ਜਾਗੈ ॥
17ਨਿਰਮਲ ਨਾਮੁ ਵਸੈ ਘਟ ਭੀਤਰਿ ਜੋਤੀ ਜੋਤਿ ਮਿਲਾਵਣਿਆ ॥੫॥
18ਤ੍ਰੈ ਗੁਣ ਪੜਹਿ ਹਰਿ ਤਤੁ ਨ ਜਾਣਹਿ ॥
19ਮੂਲਹੁ ਭੁਲੇ ਗੁਰ ਸਬਦੁ ਨ ਪਛਾਣਹਿ ॥
20ਮੋਹ ਬਿਆਪੇ ਕਿਛੁ ਸੂਝੈ ਨਾਹੀ ਗੁਰ ਸਬਦੀ ਹਰਿ ਪਾਵਣਿਆ ॥੬॥
21ਵੇਦੁ ਪੁਕਾਰੈ ਤ੍ਰਿਬਿਧਿ ਮਾਇਆ ॥
22ਮਨਮੁਖ ਨ ਬੂਝਹਿ ਦੂਜੈ ਭਾਇਆ ॥
23ਤ੍ਰੈ ਗੁਣ ਪੜਹਿ ਹਰਿ ਏਕੁ ਨ ਜਾਣਹਿ ਬਿਨੁ ਬੂਝੇ ਦੁਖੁ ਪਾਵਣਿਆ ॥੭॥
24ਜਾ ਤਿਸੁ ਭਾਵੈ ਤਾ ਆਪਿ ਮਿਲਾਏ ॥
25ਗੁਰ ਸਬਦੀ ਸਹਸਾ ਦੂਖੁ ਚੁਕਾਏ ॥
26ਨਾਨਕ ਨਾਵੈ ਕੀ ਸਚੀ ਵਡਿਆਈ ਨਾਮੋ ਮੰਨਿ ਸੁਖੁ ਪਾਵਣਿਆ ॥੮॥੩੦॥੩੧॥
27ਮਾਝ ਮਹਲਾ ੩ ॥
28ਨਿਰਗੁਣੁ ਸਰਗੁਣੁ ਆਪੇ ਸੋਈ ॥
29ਤਤੁ ਪਛਾਣੈ ਸੋ ਪੰਡਿਤੁ ਹੋਈ ॥
30ਆਪਿ ਤਰੈ ਸਗਲੇ ਕੁਲ ਤਾਰੈ ਹਰਿ ਨਾਮੁ ਮੰਨਿ ਵਸਾਵਣਿਆ ॥੧॥
31ਹਉ ਵਾਰੀ ਜੀਉ ਵਾਰੀ ਹਰਿ ਰਸੁ ਚਖਿ ਸਾਦੁ ਪਾਵਣਿਆ ॥
32ਹਰਿ ਰਸੁ ਚਾਖਹਿ ਸੇ ਜਨ ਨਿਰਮਲ ਨਿਰਮਲ ਨਾਮੁ ਧਿਆਵਣਿਆ ॥੧॥ ਰਹਾਉ ॥
33ਸੋ ਨਿਹਕਰਮੀ ਜੋ ਸਬਦੁ ਬੀਚਾਰੇ ॥
34ਅੰਤਰਿ ਤਤੁ ਗਿਆਨਿ ਹਉਮੈ ਮਾਰੇ ॥
35ਨਾਮੁ ਪਦਾਰਥੁ ਨਉ ਨਿਧਿ ਪਾਏ ਤ੍ਰੈ ਗੁਣ ਮੇਟਿ ਸਮਾਵਣਿਆ ॥੨॥
36ਹਉਮੈ ਕਰੈ ਨਿਹਕਰਮੀ ਨ ਹੋਵੈ ॥
37ਗੁਰ ਪਰਸਾਦੀ ਹਉਮੈ ਖੋਵੈ ॥
38ਅੰਤਰਿ ਬਿਬੇਕੁ ਸਦਾ ਆਪੁ ਵੀਚਾਰੇ ਗੁਰ ਸਬਦੀ ਗੁਣ ਗਾਵਣਿਆ ॥੩॥
39ਹਰਿ ਸਰੁ ਸਾਗਰੁ ਨਿਰਮਲੁ ਸੋਈ ॥ ਸੰਤ ਚੁਗਹਿ ਨਿਤ ਗੁਰਮੁਖਿ ਹੋਈ ॥
40ਇਸਨਾਨੁ ਕਰਹਿ ਸਦਾ ਦਿਨੁ ਰਾਤੀ ਹਉਮੈ ਮੈਲੁ ਚੁਕਾਵਣਿਆ ॥੪॥
41ਨਿਰਮਲ ਹੰਸਾ ਪ੍ਰੇਮ ਪਿਆਰਿ ॥ ਹਰਿ ਸਰਿ ਵਸੈ ਹਉਮੈ ਮਾਰਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath