ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1290 · Raag Malaar · Guru Nanak Dev Ji

1ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥

2ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥

3ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥

4ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥

5ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥

6ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥

7ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥

8ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥

9ਮਾਸੁ ਪੁਰਾਣੀ ਮਾਸੁ ਕਤੇਬਂੀ ਚਹੁ ਜੁਗਿ ਮਾਸੁ ਕਮਾਣਾ ॥

10ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥

11ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥

12ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨੑ ਕਾ ਦਾਨੁ ਨ ਲੈਣਾ ॥

13ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥

14ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥

15ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥

16ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥

17ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥

18ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥

19ਪਉੜੀ ॥

20ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਨ ਕਿਨ ਹੀ ਪਾਇਆ ॥

21ਸਚਾ ਸਬਦੁ ਵੀਚਾਰਿ ਸੇ ਤੁਝ ਹੀ ਮਾਹਿ ਸਮਾਇਆ ॥

22ਇਕਿ ਭਗਵਾ ਵੇਸੁ ਕਰਿ ਭਰਮਦੇ ਵਿਣੁ ਸਤਿਗੁਰ ਕਿਨੈ ਨ ਪਾਇਆ ॥

23ਦੇਸ ਦਿਸੰਤਰ ਭਵਿ ਥਕੇ ਤੁਧੁ ਅੰਦਰਿ ਆਪੁ ਲੁਕਾਇਆ ॥

24ਗੁਰ ਕਾ ਸਬਦੁ ਰਤੰਨੁ ਹੈ ਕਰਿ ਚਾਨਣੁ ਆਪਿ ਦਿਖਾਇਆ ॥

25ਆਪਣਾ ਆਪੁ ਪਛਾਣਿਆ ਗੁਰਮਤੀ ਸਚਿ ਸਮਾਇਆ ॥

26ਆਵਾ ਗਉਣੁ ਬਜਾਰੀਆ ਬਾਜਾਰੁ ਜਿਨੀ ਰਚਾਇਆ ॥

27ਇਕੁ ਥਿਰੁ ਸਚਾ ਸਾਲਾਹਣਾ ਜਿਨ ਮਨਿ ਸਚਾ ਭਾਇਆ ॥੨੫॥

28ਸਲੋਕ ਮਃ ੧ ॥

29ਨਾਨਕ ਮਾਇਆ ਕਰਮ ਬਿਰਖੁ ਫਲ ਅੰਮ੍ਰਿਤ ਫਲ ਵਿਸੁ ॥

30ਸਭ ਕਾਰਣ ਕਰਤਾ ਕਰੇ ਜਿਸੁ ਖਵਾਲੇ ਤਿਸੁ ॥੧॥

31ਮਃ ੨ ॥

32ਨਾਨਕ ਦੁਨੀਆ ਕੀਆਂ ਵਡਿਆਈਆਂ ਅਗੀ ਸੇਤੀ ਜਾਲਿ ॥

33ਏਨੀ ਜਲੀਈਂ ਨਾਮੁ ਵਿਸਾਰਿਆ ਇਕ ਨ ਚਲੀਆ ਨਾਲਿ ॥੨॥

34ਪਉੜੀ ॥

35ਸਿਰਿ ਸਿਰਿ ਹੋਇ ਨਿਬੇੜੁ ਹੁਕਮਿ ਚਲਾਇਆ ॥

36ਤੇਰੈ ਹਥਿ ਨਿਬੇੜੁ ਤੂਹੈ ਮਨਿ ਭਾਇਆ ॥

37ਕਾਲੁ ਚਲਾਏ ਬੰਨਿ ਕੋਇ ਨ ਰਖਸੀ ॥

38ਜਰੁ ਜਰਵਾਣਾ ਕੰਨਿੑ ਚੜਿਆ ਨਚਸੀ ॥

39ਸਤਿਗੁਰੁ ਬੋਹਿਥੁ ਬੇੜੁ ਸਚਾ ਰਖਸੀ ॥

40ਅਗਨਿ ਭਖੈ ਭੜਹਾੜੁ ਅਨਦਿਨੁ ਭਖਸੀ ॥

41ਫਾਥਾ ਚੁਗੈ ਚੋਗ ਹੁਕਮੀ ਛੁਟਸੀ ॥

42ਕਰਤਾ ਕਰੇ ਸੁ ਹੋਗੁ ਕੂੜੁ ਨਿਖੁਟਸੀ ॥੨੬॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath